14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬਲੂਮਿੰਗ ਬਡਜ਼ ਸਕੂਲ ਵਿਖੇ ਅੰਤਰਰਾਸ਼ਟਰੀ ਆਫ਼ਤ ਜੋਖ਼ਮ ਘਟਾਓ ਦਿਵਸ ਮੌਕੇ ਵਿਸ਼ੇਸ਼ ਸਭਾ ਦਾ ਆਯੋਜਨ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੰਤਰ-ਰਾਸ਼ਟਰੀ ਆਫ਼ਤ ਜੋਖ਼ਮ ਘਟਾਓ ਦਿਵਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 14-10-2026
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੰਤਰ-ਰਾਸ਼ਟਰੀ ਆਫ਼ਤ ਜੋਖ਼ਮ ਘਟਾਓ ਦਿਵਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਰਟੀਕਲ ਅਤੇ ਚਾਰਟ ਰਾਹੀਂ ਇਸ ਦਿਨ ਦੀ ਮਹੱਤਤਾ, ਇਤਿਹਾਸ ਅਤੇ ਆਫ਼ਤ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭੂਚਾਲ, ਹੜ੍ਹ, ਅੱਗ ਅਤੇ ਹੋਰ ਕੁਦਰਤੀ ਜਾਂ ਮਨੁੱਖੀ ਕਾਰਨਾਂ ਕਰ ਕੇ ਪੈਦਾ ਹੋਣ ਵਾਲੀਆਂ ਆਫ਼ਤਾਂ ਦੌਰਾਨ ਸਾਵਧਾਨੀਆਂ ਵਰਤਣ ਅਤੇ ਜਾਨੀ-ਮਾਲੀ ਨੁਕਸਾਨ ਨੂੰ ਘਟਾਉਣ ਦੇ ਤਰੀਕਿਆਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਇਹ ਸੰਦੇਸ਼ ਵੀ ਦਿੱਤਾ ਕਿ ਸਹੀ ਜਾਣਕਾਰੀ, ਸਮੇਂ ਸਿਰ ਕਾਰਵਾਈ ਅਤੇ ਸਮੂਹਿਕ ਯਤਨਾਂ ਨਾਲ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਨਿਧੀ ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਫ਼ਤ ਪ੍ਰਬੰਧਨ ਸਿਰਫ਼ ਸਰਕਾਰੀ ਏਜੰਸੀਆਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ, ਅਨੁਸ਼ਾਸਨ ਅਤੇ ਸਮੇਂ ਸਿਰ ਲਏ ਗਏ ਸ ਹੀ ਫ਼ੈਸਲੇ ਸੰਕਟ ਦੇ ਸਮੇਂ ਕੀਮਤੀ ਜਾਨਾਂ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਸਮਾਜ ਵਿਚ ਵੀ ਆਫ਼ਤਾਂ ਤੋਂ ਬਚਾਅ ਸਬੰਧੀ ਜਾਣਕਾਰੀ ਸਾਂਝੀ ਕਰਨ ਅਤੇ ਇਕ ਜ਼ਿੰਮੇਵਾਰ ਤੇ ਜਾਗਰੂਕ ਨਾਗਰਿਕ ਬਣਨ।
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਤਾਇਕਵਾਂਡੋਂ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਕੈਲੀਫੋਰਨੀਆ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ 70ਵੀਆਂ ਰਾਜ ਪੱਧਰੀ ਤਾਇਕਵਾਂਡੋ ਖੇਡਾਂ ਵਿਚ ਮਾਰੀ ਬਾਜ਼ੀ ਚੇਅਰਮੈਨ ਜਸਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।