ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਕੇਟਿੰਗ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਕੇਟਿੰਗ ਦੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ, ਸਕੂਲ ਜ਼ਿਲ੍ਹਾ ਪੱਧਰੀ ਮੁਕਾਬਲਿਆਂ, ਫ਼ਿਜ਼ਾ ਸਕੇਟਿੰਗ ਕਲੱਬ, ਆਰ.
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਕੇਟਿੰਗ ਦੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ, ਸਕੂਲ ਜ਼ਿਲ੍ਹਾ ਪੱਧਰੀ ਮੁਕਾਬਲਿਆਂ, ਫ਼ਿਜ਼ਾ ਸਕੇਟਿੰਗ ਕਲੱਬ, ਆਰ.ਐਸ.ਐਫ.ਆਈ. ਅਤੇ ਲੁਧਿਆਣਾ ਓਪਨ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡਾਂ ਵਤਨ ਪੰਜਾਬ ਦੀਆਂ ਦੇ ਅੰਡਰ-17 ਵਰਗ ਵਿਚ ਵੰਦਨਾ ਨੇ ਚਾਂਦੀ ਦਾ ਅਤੇ ਖ਼ੁਸ਼ੀ ਨੇ ਸੋਨੇ ਦਾ ਤਗਮਾ ਹਾਸਲ ਕੀਤਾ। ਅੰਡਰ-14 ਵਰਗ ਵਿਚ ਜਸ਼ਨ ਕੁਮਾਰ ਨੇ ਕਾਂਸੀ, ਸਕਸ਼ਮ ਅਤੇ ਅਰੂਹੀ ਨੇ ਚਾਂਦੀ ਦੇ ਤਗਮੇ ਜਿੱਤੇ। ਸਕੂਲ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੰਡਰ-17 ਵਰਗ ਵਿਚ ਵੰਦਨਾ ਨੇ ਸੋਨੇ ਦਾ ਅਤੇ ਖ਼ੁਸ਼ੀ ਨੇ ਚਾਂਦੀ ਦਾ ਤਗਮਾ ਜਿੱਤਿਆ। ਅੰਡਰ-14 ਵਰਗ ਵਿਚ ਜਸ਼ਨ ਕੁਮਾਰ ਨੇ ਕਾਂਸੀ ਦਾ, ਜਦ ਕਿ ਸਕਸ਼ਮ ਅਤੇ ਅਰੂਹੀ ਨੇ ਚਾਂਦੀ ਦੇ ਤਗਮੇ ਪ੍ਰਾਪਤ ਕੀਤੇ। ਫ਼ਿਜ਼ਾ ਸਕੇਟਿੰਗ ਕਲੱਬ ਵਲੋਂ ਕਰਵਾਏ ਗਏ ਮੁਕਾਬਲਿਆਂ ਵਿਚ ਅੰਡਰ-17 ਵਰਗ ਦੀ ਵੰਦਨਾ ਨੇ ਦੋ ਸੋਨੇ ਦੇ ਤਗਮੇ ਅਤੇ ਖ਼ੁਸ਼ੀ ਨੇ ਦੋ ਚਾਂਦੀ ਦੇ ਤਗਮੇ ਜਿੱਤੇ, ਅੰਡਰ-14 ਵਰਗ ਵਿਚ ਜਸ਼ਨ ਕੁਮਾਰ ਨੇ ਦੋ ਸੋਨੇ, ਸਕਸ਼ਮ ਨੇ ਦੋ ਚਾਂਦੀ ਅਤੇ ਅਰੂਹੀ ਨੇ ਦੋ ਸੋਨੇ ਦੇ ਤਗਮੇ ਹਾਸਲ ਕੀਤੇ। ਆਰ.ਐਸ.ਐਫ.ਆਈ. ਵਲੋਂ ਕਰਵਾਏ ਗਏ ਮੁਕਾਬਲਿਆਂ ਵਿਚ ਅੰਡਰ-17 ਵਰਗ ਵਿਚ ਵੰਦਨਾ ਨੇ ਚਾਂਦੀ ਦਾ ਤਗਮਾ ਜਿੱਤਿਆ। ਅੰਡਰ-14 ਵਰਗ ਵਿਚ ਜਸ਼ਨ ਕੁਮਾਰ ਨੇ ਕਾਂਸੀ ਅਤੇ ਸਕਸ਼ਮ ਨੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ। ਲੁਧਿਆਣਾ ਓਪਨ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੰਡਰ-17 ਵਰਗ ਦੀ ਵੰਦਨਾ ਨੇ ਦੋ ਸੋਨੇ ਦੇ ਤਗਮੇ ਜਿੱਤੇ। ਅੰਡਰ-14 ਵਰਗ ਵਿਚ ਸਕਸ਼ਮ ਨੇ ਕਾਂਸੀ ਦਾ ਅਤੇ ਅਰੂਹੀ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਵਿਦਿਆਰਥੀਆਂ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ‘ਤੇ ਸਕੂਲ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾਵਾਂ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਭਿਆਸ ਦਾ ਨਤੀਜਾ ਹਨ। ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ, ਤਾਂ ਜੋ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੋ ਸਕੇ।