15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮਾਨਸਾ ਗੋਲੀਕਾਂਡ ਮਾਮਲਾ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਰਾਜੇਆਣਾ ਤੇ ਲੰਗੇਆਣਾ ਪੁਲਿਸ ਹਿਰਾਸਤ ’ਚ

ਬਾਘਾ ਪੁਰਾਣਾ, 14 ਅਕਤੂਬਰ (ਟਿੰਕੂ ਕਾਠਪਾਲ)-ਬੀਤੇ ਦਿਨੀਂ ਮਾਨਸਾ ਵਿਖੇ ਹੋਈ ਘਟਨਾ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ, ਬਾਘਾ ਪੁਰਾਣਾ ਪੁਲਿਸ ਵਲੋਂ ਤੜਕੇ ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਹਿਰਾਸਤ ‘ਚ ਲਏ ਗਏ ਆਗੂਆਂ ਵਿਚ ਜਗਤਾਰ ਸਿੰਘ ਰਾਜੇਆਣਾ, ਬਲਤੇਜ ਸਿੰਘ ਲੰਗੇਆਣਾ ਅਤੇ ਗੋਪੀ ਰਾਜੇਆਣਾ ਸ਼ਾਮਲ ਹਨ।

ਜਗਤਾਰ ਸਿੰਘ ਰਾਜੇਆਣਾ ਅਤੇ ਬਲਤੇਜ ਸਿੰਘ ਲੰਗੇਆਣਾ 15-10-2026
ਬਾਘਾ ਪੁਰਾਣਾ, 14 ਅਕਤੂਬਰ (ਟਿੰਕੂ ਕਾਠਪਾਲ)-ਬੀਤੇ ਦਿਨੀਂ ਮਾਨਸਾ ਵਿਖੇ ਹੋਈ ਘਟਨਾ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ, ਬਾਘਾ ਪੁਰਾਣਾ ਪੁਲਿਸ ਵਲੋਂ ਤੜਕੇ ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਹਿਰਾਸਤ ‘ਚ ਲਏ ਗਏ ਆਗੂਆਂ ਵਿਚ ਜਗਤਾਰ ਸਿੰਘ ਰਾਜੇਆਣਾ, ਬਲਤੇਜ ਸਿੰਘ ਲੰਗੇਆਣਾ ਅਤੇ ਗੋਪੀ ਰਾਜੇਆਣਾ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਬਾਘਾ ਪੁਰਾਣਾ ਜਸਬਰਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੰਜਾਬ ਅੰਦਰ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਇਨ੍ਹਾਂ ਆਗੂਆਂ ਨੂੰ ਇਹਤਿਆਤ ਵਜੋਂ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਆਗੂਆਂ ਨੂੰ ਜਲਦ ਹੀ ਰਿਹਾਅ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਹਿਰਾਸਤ ‘ਚ ਲਏ ਆਗੂਆਂ ਜਗਤਾਰ ਸਿੰਘ ਰਾਜੇਆਣਾ ਅਤੇ ਬਲਦੇਵ ਸਿੰਘ ਲੰਗੇਆਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਜਥੇਬੰਦੀ ਵਲੋਂ ਕਿਸੇ ਵੀ ਪ੍ਰਦਰਸ਼ਨ ਜਾਂ ਧਰਨੇ ਦਾ ਕੋਈ ਸੁਨੇਹਾ ਨਹੀਂ ਸੀ ਮਿਲਿਆ। ਉਹ ਆਪਣੇ ਘਰਾਂ ਵਿਚ ਆਰਾਮ ਕਰ ਰਹੇ ਸਨ, ਜਦੋਂ ਪੁਲਿਸ ਨੇ ਉਨ੍ਹਾਂ ਨੂੰ ਬਿਨਾਂ ਕਿਸੇ ਪੂਰਵ ਸੂਚਨਾ ਦੇ ਹਿਰਾਸਤ ਵਿਚ ਲੈ ਲਿਆ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਨੂੰ ਮਾਨਸਾ ਧਰਨੇ ’ਚ ਜਾਂਦੇ ਸਮੇਂ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।