15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦਾ ਕਤਲ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ-ਗਰੋਵਰ, ਪਨੇਸਰ, ਜੱਗਾ

ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਦਾਅਵੇ ਜ਼ਮੀਨੀ ਹਕੀਕਤ ਸਾਹਮਣੇ ਬੇਅਸਰ ਸਾਬਤ ਹੋ ਰਹੇ ਹਨ ਅਤੇ ਸਰਕਾਰ ਜਵਾਬ ਦੇਵੇ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਸਲ ਵਿਚ ਕੀ ਕੀਤਾ ਗਿਆ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਕੈਨੇਡਾ ਵੈਸਟ ਦੇ ਸੀਨੀਅਰ ਆਗੂਆਂ ਪਵਨ ਗਰੋਵਰ ਅਜੀਤਵਾਲ, ਕਮਲਜੀਤ ਸਿੰਘ ਪਨੇਸਰ ਮੋਗਾ ਅਤੇ ਜਗਰਾਜ ਸਿੰਘ ਜੱਗਾ ਨੇ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ।

ਅਜੀਤ ਡੈਸਕ 15-10-2026
ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਦਾਅਵੇ ਜ਼ਮੀਨੀ ਹਕੀਕਤ ਸਾਹਮਣੇ ਬੇਅਸਰ ਸਾਬਤ ਹੋ ਰਹੇ ਹਨ ਅਤੇ ਸਰਕਾਰ ਜਵਾਬ ਦੇਵੇ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਸਲ ਵਿਚ ਕੀ ਕੀਤਾ ਗਿਆ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਕੈਨੇਡਾ ਵੈਸਟ ਦੇ ਸੀਨੀਅਰ ਆਗੂਆਂ ਪਵਨ ਗਰੋਵਰ ਅਜੀਤਵਾਲ, ਕਮਲਜੀਤ ਸਿੰਘ ਪਨੇਸਰ ਮੋਗਾ ਅਤੇ ਜਗਰਾਜ ਸਿੰਘ ਜੱਗਾ ਨੇ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ। ਆਗੂਆਂ ਵਲੋਂ ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਤੇ ਕਿਹਾ ਇਹ ਘਟਨਾ ਬੇਹੱਦ ਦੁਖਦਾਈ ਹੈ ਅਤੇ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਵਿਰੁੱਧ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਆਗੂਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ ਸਰਕਾਰੀ ਇਸ਼ਤਿਹਾਰਾਂ ਅਤੇ ਭਾਸ਼ਣਾਂ ਨਾਲ ਸੰਭਵ ਨਹੀਂ ਇਸ ਲਈ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ’ਚ ਹੋ ਰਹੇ ਕਤਲੋਗਾਰ ਅਤੇ ਹਿੰਸਕ ਘਟਨਾਵਾਂ ਸਰਕਾਰ ਦੀ ਜਵਾਬਦੇਹੀ ਮੰਗਦੀਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ|
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ ਕਰਦਿਆਂ ਮੁਸਲਿਮ ਫ਼ਰੰਟ ਪੰਜਾਬ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਮਾਨ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ-ਕੌਂਸਲਰ ਧੰਮੂ, ਪੋਪਲੀ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ’ਤੇ ਕੀਤੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।