16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਦੇ ਨਾਲ-ਨਾਲ ਉਨ੍ਹਾਂ ਦੀ ਪੁਸ਼ਤ ਪਨਾਹੀ ਕਰਨ ਵਾਲਿਆਂ ਨੂੰ ਵੀ ਕਾਨੂੰਨ ਦੇ ਕਟਹਿਰੇ ’ਚ ਲਿਆਂਦਾ ਜਾਵੇ- ਆਗੂ

ਨਿਹਾਲ ਸਿੰਘ ਵਾਲਾ, 15 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਬੀਤੇ ਦਿਨੀਂ ਮਾਨਸਾ ਦੇ ਬਾਜ਼ਾਰ ‘ਚ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਆਪਣੀ ਦੁਕਾਨ ‘ਚ ਗੋਲੀਆਂ ਮਾਰ ਕੇ ਕਤਲ ਕਰਨ ਦੀ ਘਟਨਾ ਦੇ ਰੋਸ ਵਜੋਂ ਇਨਸਾਫ਼ ਲੈਣ ਲਈ ਬਣੀ ਸੰਘਰਸ਼ ਕਮੇਟੀ ਦੇ ਪੰਜਾਬ ਬੰਦ ਦੇ ਸੱਦੇ ਤਹਿਤ ਨਿਹਾਲ ਸਿੰਘ ਵਾਲਾ ਦਾ ਜਿੱਥੇ ਸਮੁੱਚਾ ਬਾਜ਼ਾਰ ਮੁਕੰਮਲ ਰੂਪ ਬੰਦ ਰੱਖ ਕੇ ਦੁਕਾਨਦਾਰਾਂ ਵਲੋਂ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟ ਕੀਤਾ ਉੱਥੇ ਨਿਹਾਲ ਸਿੰਘ ਵਾਲਾ ਦੇ ਮੁੱਖ ਚੌਂਕ ‘ਚ ਵੱਖ-ਵੱਖ ਜਥੇਬੰਦੀਆਂ, ਰਾਜਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਦਿੱਤੇ ਗਏ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸਤਨਾਮ ਸਿੰਘ ਮਾਛੀਕੇ ਜ਼ਿਲ੍ਹਾ ਮੀਤ ਪ੍ਰਧਾਨ ਵਾਰਿਸ ਪੰਜਾਬ ਦੇ, ਬਲਤੇਜ ਸਿੰਘ ਮਾਣੂੰਕੇ ਆਗੂ ਵਾਰਿਸ ਪੰਜਾਬ ਦੇ, ਨਿਰਭੈ ਸਿੰਘ ਪੱਤੋ ਸੰਗਠਨ ਸਕੱਤਰ, ਮਨਦੀਪ ਸਿੰਘ ਧੂੜਕੋਟ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਕਾਲੀ ਦਲ, ਰਾਜਵਿੰਦਰ ਸਿੰਘ ਅਕਾਲੀ ਆਗੂ, ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਕਾਂਗਰਸੀ ਆਗੂ, ਸਵਰਨ ਸਿੰਘ ਆਦੀਵਾਲ, ਜ਼ਿਲ੍ਹਾ ਪ੍ਰਧਾਨ ਆਤਮਾ ਸਿੰਘ ਸ਼ੇਰੇ ਪੰਜਾਬ ਕਿਸਾਨ ਯੂਨੀਅਨ, ਬਲਾਕ ਪ੍ਰਧਾਨ ਇਕਬਾਲ ਸਿੰਘ ਸ਼ੇਰੇ ਪੰਜਾਬ ਕਿਸਾਨ ਯੂਨੀਅਨ, ਦਰਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮਾਲਵਾ, ਬਲਾਕ ਪ੍ਰਧਾਨ ਗੁਰਤੇਜ ਸਿੰਘ ਬੀ.

ਅਜੀਤ ਡੈਸਕ 16-10-2026
ਨਿਹਾਲ ਸਿੰਘ ਵਾਲਾ, 15 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਬੀਤੇ ਦਿਨੀਂ ਮਾਨਸਾ ਦੇ ਬਾਜ਼ਾਰ ‘ਚ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਆਪਣੀ ਦੁਕਾਨ ‘ਚ ਗੋਲੀਆਂ ਮਾਰ ਕੇ ਕਤਲ ਕਰਨ ਦੀ ਘਟਨਾ ਦੇ ਰੋਸ ਵਜੋਂ ਇਨਸਾਫ਼ ਲੈਣ ਲਈ ਬਣੀ ਸੰਘਰਸ਼ ਕਮੇਟੀ ਦੇ ਪੰਜਾਬ ਬੰਦ ਦੇ ਸੱਦੇ ਤਹਿਤ ਨਿਹਾਲ ਸਿੰਘ ਵਾਲਾ ਦਾ ਜਿੱਥੇ ਸਮੁੱਚਾ ਬਾਜ਼ਾਰ ਮੁਕੰਮਲ ਰੂਪ ਬੰਦ ਰੱਖ ਕੇ ਦੁਕਾਨਦਾਰਾਂ ਵਲੋਂ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟ ਕੀਤਾ ਉੱਥੇ ਨਿਹਾਲ ਸਿੰਘ ਵਾਲਾ ਦੇ ਮੁੱਖ ਚੌਂਕ ‘ਚ ਵੱਖ-ਵੱਖ ਜਥੇਬੰਦੀਆਂ, ਰਾਜਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਦਿੱਤੇ ਗਏ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸਤਨਾਮ ਸਿੰਘ ਮਾਛੀਕੇ ਜ਼ਿਲ੍ਹਾ ਮੀਤ ਪ੍ਰਧਾਨ ਵਾਰਿਸ ਪੰਜਾਬ ਦੇ, ਬਲਤੇਜ ਸਿੰਘ ਮਾਣੂੰਕੇ ਆਗੂ ਵਾਰਿਸ ਪੰਜਾਬ ਦੇ, ਨਿਰਭੈ ਸਿੰਘ ਪੱਤੋ ਸੰਗਠਨ ਸਕੱਤਰ, ਮਨਦੀਪ ਸਿੰਘ ਧੂੜਕੋਟ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਕਾਲੀ ਦਲ, ਰਾਜਵਿੰਦਰ ਸਿੰਘ ਅਕਾਲੀ ਆਗੂ, ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਕਾਂਗਰਸੀ ਆਗੂ, ਸਵਰਨ ਸਿੰਘ ਆਦੀਵਾਲ, ਜ਼ਿਲ੍ਹਾ ਪ੍ਰਧਾਨ ਆਤਮਾ ਸਿੰਘ ਸ਼ੇਰੇ ਪੰਜਾਬ ਕਿਸਾਨ ਯੂਨੀਅਨ, ਬਲਾਕ ਪ੍ਰਧਾਨ ਇਕਬਾਲ ਸਿੰਘ ਸ਼ੇਰੇ ਪੰਜਾਬ ਕਿਸਾਨ ਯੂਨੀਅਨ, ਦਰਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮਾਲਵਾ, ਬਲਾਕ ਪ੍ਰਧਾਨ ਗੁਰਤੇਜ ਸਿੰਘ ਬੀ.ਕੇ.ਯੂ. ਮਾਲਵਾ ਤੋਂ ਇਲਾਵਾ ਬੀ.ਕੇ.ਯੂ. ਕਾਦੀਆਂ ਅਤੇ ਉਗਰਾਹਾਂ ਯੂਨੀਅਨ ਦੇ ਵੱਖ-ਵੱਖ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਡੀ.ਜੀ.ਪੀ ਗੌਰਵ ਯਾਦਵ ਖ਼ਿਲਾਫ਼ ਆਪਣਾ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰ ਦੀਆਂ ਨਲਾਇਕੀਆਂ ਕਾਰਨ ਨਸ਼ੇ ਦੇ ਸੌਦਾਗਰਾਂ ਦੇ ਹੌਸਲੇ ਇੰਨੇ ਵਧ ਚੁੱਕੇ ਹਨ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੇ ਵਿਅਕਤੀ ਜਾਂ ਨਸ਼ੇ ਦੇ ਸਮਗਲਰਾਂ ਦੀ ਸੂਹ ਪੁਲਿਸ ਨੂੰ ਦੇਣ ਵਾਲਾ ਵਿਅਕਤੀ ਸੁਰੱਖਿਅਤ ਨਹੀਂ ਹੈ ਜਦੋਂ ਕਿ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਆਪਣੀ ਖਾਨਾਪੂਰਤੀ ਕਰਦਿਆਂ ਇਸ਼ਤਿਹਾਰਾਂ ‘ਤੇ ਕਰੋੜਾਂ ਪਾਣੀ ਵਾਂਗ ਵਹਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੁੱਸਾ, ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ, ਭੰਤਾ ਸਿੰਘ ਰਣਸੀਂਹ ਕਲਾਂ, ਮਨਦੀਪ ਸਿੰਘ ਧੂੜਕੋਟ, ਹਰਵਿੰਦਰ ਸਿੰਘ ਫ਼ੌਜੀ ਮਧੇਕੇ, ਕੁਲਦੀਪ ਸਿੰਘ ਮਧੇਕੇ, ਹਰਜਿੰਦਰ ਸਿੰਘ ਗਿੱਲ ਸ਼ੇਰੇ ਪੰਜਾਬ ਯੂਨੀਅਨ, ਗੁਰਭੇਜ ਸਿੰਘ ਧੂੜਕੋਟ, ਅਵਤਾਰ ਸਿੰਘ ਤਾਰੂ, ਸੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕੇ ਦੇ ਲੋਕਾਂ ਨੇ ਰੋਸ ਧਰਨੇ ‘ਚ ਸ਼ਾਮਿਲ ਹੋ ਕੇ ਬੰਦ ਨੂੰ ਪੂਰਾ ਸਮਰਥਨ ਦਿੱਤਾ।
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਤਹਿਤ ਵੱਖ-ਵੱਖ ਜਥੇਬੰਦੀਆਂ ਨੇ ਪਿੰਡ ਮਾਛੀਕੇ ਵਿਖੇ ਰਾਸ਼ਟਰੀ ਮਾਰਗ ’ਤੇ ਰੋਸ ਧਰਨਾ ਦਿੰਦਿਆਂ ਸੜਕ ਕੀ... ਅਗਲੀ ਖ਼ਬਰ ਕਿਸਾਨਾਂ, ਮਜ਼ਦੂਰਾਂ ਤੇ ਆਰ.ਐਮ.ਪੀ. ਡਾਕਟਰਾਂ ਵਲੋਂ ਲੰਬੀ ’ਚ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।