16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਅਕਾਲੀ ਦਲ (ਬ) ਸਰਕਲ ਫ਼ਤਹਿਗੜ੍ਹ ਪੰਜਤੂਰ ਵਲੋਂ ਦੁਕਾਨਦਾਰਾਂ ਤੋਂ ਬੰਦ ਦਾ ਸਹਿਯੋਗ ਮੰਗਿਆ

ਫ਼ਤਿਹਗੜ੍ਹ ਪੰਜਤੂਰ, 15 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਤੇ ਅੱਜ ਪੰਜਾਬ ਬੰਦ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਲ ਫ਼ਤਿਹਗੜ੍ਹ ਪੰਜਤੂਰ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਟੀਮ ਵਲੋਂ ਵੱਖ-ਵੱਖ ਦੁਕਾਨਾਂ ‘ਤੇ ਜਾ ਕੇ ਦੁਕਾਨਦਾਰਾਂ ਨੂੰ ਬੰਦ ਰੱਖਣ ਦੀ ਸਿਨਮਰ ਬੇਨਤੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸਰਕਲ ਫ਼ਤਿਹਗੜ੍ਹ ਪੰਜਤੂਰ ਦੇ ਪ੍ਰਧਾਨ ਬਲਜੀਤ ਸਿੰਘ ਕੰਗ ਕਿਲੀ ਗਾਂਧਰਾ, ਪੀ.

ਅਜੀਤ ਡੈਸਕ 16-10-2026
ਫ਼ਤਿਹਗੜ੍ਹ ਪੰਜਤੂਰ, 15 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਤੇ ਅੱਜ ਪੰਜਾਬ ਬੰਦ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਲ ਫ਼ਤਿਹਗੜ੍ਹ ਪੰਜਤੂਰ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਟੀਮ ਵਲੋਂ ਵੱਖ-ਵੱਖ ਦੁਕਾਨਾਂ ‘ਤੇ ਜਾ ਕੇ ਦੁਕਾਨਦਾਰਾਂ ਨੂੰ ਬੰਦ ਰੱਖਣ ਦੀ ਸਿਨਮਰ ਬੇਨਤੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸਰਕਲ ਫ਼ਤਿਹਗੜ੍ਹ ਪੰਜਤੂਰ ਦੇ ਪ੍ਰਧਾਨ ਬਲਜੀਤ ਸਿੰਘ ਕੰਗ ਕਿਲੀ ਗਾਂਧਰਾ, ਪੀ.ਏ.ਸੀ. ਕਮੇਟੀ ਮੈਂਬਰ ਜੋਗਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਜੋਗਿੰਦਰ ਸਿੰਘ ਪੱਪੂ ਕਾਨੇਵਾਲਾ, ਯੂਥ ਸ਼ਹਿਰੀ ਪ੍ਰਧਾਨ ਅਰਮਿੰਦਰ ਸਿੰਘ, ਜਸਵਿੰਦਰ ਸਿੰਘ ਮਨੇਸ ਖੰਭਾ, ਆਈ.ਟੀ. ਵਿੰਗ ਦੇ ਪ੍ਰਧਾਨ ਬਲਜੀਤ ਸਿੰਘ ਥਿੰਦ, ਗੁਰਨਾਮ ਸਿੰਘ ਢਿੱਲੋਂ ਸ਼ਾਹ ਵਾਲਾ, ਤਰਸੇਮ ਸਿੰਘ ਜੰਗ ਸ਼ਾਹ ਵਾਲਾ, ਸ਼ਵਿੰਦਰ ਸਿੰਘ ਬਿੱਟਾ ਤੇ ਹੋਰ ਸਾਥੀਆਂ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਸੂਬੇ ‘ਚ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਖ਼ਤਮ ਹੋ ਜਾਣ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲਗਾਤਾਰ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਪਣੀ ਆਵਾਜ਼ ਉਠਾ ਰਿਹਾ ਸੀ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ ਸੀ ਇਸ ਦੇ ਬਾਵਜੂਦ ਸਰਕਾਰ ਵਲੋਂ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਨੂੰ ਹੱਲ ਕਰਨ ਲਈ ਲੋੜੀਦਾ ਧਿਆਨ ਨਹੀਂ ਦਿੱਤਾ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ‘ਚ ਜੰਗਲ ਰਾਜ ਵਰਗੇ ਹਾਲਾਤ ਬਣ ਗਏ ਹਨ ਅਤੇ ਸਰਕਾਰ ਦਾ ਸੂਬੇ ਦੀ ਵਿਗੜਦੀ ਸਥਿਤੀ ਵੱਲ ਕੋਈ ਧਿਆਨ ਨਹੀਂ । ਇਸ ਦੌਰਾਨ ਆਗੂਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਪਿਛਲੀ ਖ਼ਬਰ ਪੰਜਾਬ ’ਚ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ-ਰਵੀ ਗਰੇਵਾਲ ਅਗਲੀ ਖ਼ਬਰ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਲੰਗੇਆਣਾ ਵਿਖੇ ਚੌਥੇ ਦਿਨ ਦੇ ਦੀਵਾਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।