16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੱਤੋ ਸਕੂਲ ਦੀ ਵਿਦਿਆਰਥਣ ਨੇ ਕੁਇਜ਼ ਮੁਕਾਬਲੇ ‘ਚ ਪਹਿਲਾ ਸਥਾਨ ਮੱਲਿਆ

ਨਿਹਾਲ ਸਿੰਘ ਵਾਲਾ, 15 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਦਫ਼ਤਰ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਵਲੋਂ ਡਾਈਟ ਮੋਗਾ ਵਿਖੇ ਕਰਵਾਏ ਗਏ ਬਾਲ ਗਿਆਨ ਕੁਇਜ਼ ਮੁਕਾਬਲੇ-2026 ‘ਚ ਸਰਕਾਰੀ ਕੰਨਿਆ ਹਾਈ ਸਕੂਲ ਪੱਤੋ ਹੀਰਾ ਸਿੰਘ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਿਡਲ ਵਰਗ ‘ਚੋਂ ਜ਼ਿਲ੍ਹਾ ਮੋਗਾ ‘ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਸਕੂਲ ਮੁਖੀ ਪ੍ਰਮੋਦ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕਰਨ ਉਪਰੰਤ ਜਸ਼ਨਦੀਪ ਕੌਰ ਦੀ ਚੋਣ ਰਾਜ ਪੱਧਰ ‘ਤੇ ਹੋਣ ਵਾਲੇ ਮੁਕਾਬਲੇ ਲਈ ਹੋ ਗਈ ਹੈ।

ਅਜੀਤ ਡੈਸਕ 16-10-2026
ਨਿਹਾਲ ਸਿੰਘ ਵਾਲਾ, 15 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਦਫ਼ਤਰ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਵਲੋਂ ਡਾਈਟ ਮੋਗਾ ਵਿਖੇ ਕਰਵਾਏ ਗਏ ਬਾਲ ਗਿਆਨ ਕੁਇਜ਼ ਮੁਕਾਬਲੇ-2026 ‘ਚ ਸਰਕਾਰੀ ਕੰਨਿਆ ਹਾਈ ਸਕੂਲ ਪੱਤੋ ਹੀਰਾ ਸਿੰਘ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਿਡਲ ਵਰਗ ‘ਚੋਂ ਜ਼ਿਲ੍ਹਾ ਮੋਗਾ ‘ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਸਕੂਲ ਮੁਖੀ ਪ੍ਰਮੋਦ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕਰਨ ਉਪਰੰਤ ਜਸ਼ਨਦੀਪ ਕੌਰ ਦੀ ਚੋਣ ਰਾਜ ਪੱਧਰ ‘ਤੇ ਹੋਣ ਵਾਲੇ ਮੁਕਾਬਲੇ ਲਈ ਹੋ ਗਈ ਹੈ। ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਹੈੱਡਮਾਸਟਰ ਪ੍ਰਮੋਦ ਗੁਪਤਾ ਤੇ ਸਮੂਹ ਸਟਾਫ਼ ਨੇ ਵਿਦਿਆਰਥਣ ਜਸ਼ਨਦੀਪ ਕੌਰ ਅਤੇ ਉਸ ਦੀ ਗਾਈਡ ਅਧਿਆਪਕਾ ਰਵਨਦੀਪ ਕੌਰ (ਪੰਜਾਬੀ ਮਿਸਟਰੈੱਸ) ਨੂੰ ਮੁਬਾਰਕਬਾਦ ਦਿੰਦਿਆਂ ਜਸ਼ਨਦੀਪ ਕੌਰ ਨੂੰ ਰਾਜ ਪੱਧਰੀ ਮੁਕਾਬਲੇ ‘ਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਪੰਜਾਬ ਅੰਦਰ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ-ਗੁਰਮੀਤ ਸਿੰਘ ਬੁੱਕਣ ਵਾਲਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਇਕ ਗਿਣੀ ਮਿਥੀ ਸਾਜਿਸ਼-ਲਾਭ ਸਿੰਘ ਆਹਲੂਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।