18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ’ਚ ਕੱਤਕ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ’ਤੇ ਦੀਵਾਨ ਸਜਾਏ

ਬਾਘਾ ਪੁਰਾਣਾ, 17 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ| ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੇ ਕਥਾ ਕੀਰਤਨ ਕਰਦਿਆਂ ਸੰਗਤ ਨੂੰ ਦੱਸਿਆ ਕਿ ਸੰਗਰਾਂਦ ਦੇ ਦਿਹਾੜੇ ਮਨੁੱਖੀ ਜੀਵਨ ’ਚ ਵਿਸ਼ੇਸ਼ ਸਥਾਨ ਰੱਖਦੇ ਹਨ| ਇਸ ਲਈ ਸੰਗਤਾਂ ਨੂੰ ਸੰਗਰਾਂਦ ਦੇ ਦਿਹਾੜੇ ’ਤੇ ਜਰੂਰ ਗੁਰਦੁਆਰਾ ਸਾਹਿਬ ਪਹੁੰਚ ਕੇ ਨਤਮਸਤਕ ਹੋਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਗੁਰਬਾਣੀ ਵਿਚ ਹਰੇਕ ਮਹੀਨੇ ਦੀ ਮਨੁੱਖੀ ਜੀਵਨ ਵਿਚ ਮਹੱਤਤਾ ਬਾਰੇ ਚਾਨਣਾ ਪਾਇਆ ਹੈ| ਹਰੇਕ ਪ੍ਰਾਣੀ ਨੂੰ ਗੁਰੂ ਵਾਲਾ ਬਣ ਕੇ ਉਸ ਅਕਾਲ ਪੁਰਖ ਪ੍ਰਮਾਤਮਾ ਦੇ ਨਾਮ ਸਿਮਰਨ ਕਰਨਾ ਚਾਹੀਦਾ ਹੈ ਕਿਉਂਕਿ ਵਾਹਿਗੁਰੂ ਦੇ ਸਿਮਰਨ ਨਾਲ ਹੀ ਜ਼ਿੰਦਗੀ ਖੁਸ਼ਹਾਲ ਤੇ ਸਕੂਨ ਭਰੀ ਲੰਘਦੀ ਹੈ| ਇਸ ਸਮਾਗਮ ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ| ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂਆਣਾ, ਯਾਦਵਿੰਦਰ ਸਿੰਘ ਬਾਘਾ ਪੁਰਾਣਾ, ਜਸਕਰਨ ਸਿੰਘ ਸੰਗਤਪੁਰਾ, ਸਰਪੰਚ ਹਰਪ੍ਰੀਤ ਸਿੰਘ ਚੰਦ ਨਵਾਂ, ਜਸਵੰਤ ਸਿੰਘ ਚੰਦ ਪੁਰਾਣਾ, ਜਸਵੀਰ ਸਿੰਘ ਬਾਘਾ ਪੁਰਾਣਾ, ਗੁਰਿੰਦਰ ਸਿੰਘ ਜੈ ਸਿੰਘ ਵਾਲਾ, ਸੁਖਦੀਪ ਸਿੰਘ ਚੰਦ ਨਵਾਂ, ਦਲਜੀਤ ਸਿੰਘ ਗ੍ਰੰਥੀ ਚੰਦ ਨਵਾਂ, ਸਤਿਕਰਤਾਰ ਸਿੰਘ ਗ੍ਰੰਥੀ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ|

ਅਜੀਤ ਡੈਸਕ 18-10-2026

ਪਿਛਲੀ ਖ਼ਬਰ ਆਪ ਆਗੂਆਂ ਨੇ ਖ਼ਰੀਦ ਕੇਂਦਰ ਠੱਠੀ ਭਾਈ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ ਅਗਲੀ ਖ਼ਬਰ ਇਕੱਤਰ ਸਿੰਘ ਮਾਣੂੰਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਚੇਅਰਮੈਨ ਖਣਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।