18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਦਾ ਸ਼ਾਨਦਾਰ ਪ੍ਰਦਰਸ਼ਨ

ਧਰਮਕੋਟ, 17 ਅਕਤੂਬਰ (ਪਰਮਜੀਤ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਸਾਇੰਸ ਮਿਸਟ੍ਰੈੱਸ ਸੁਨੀਤਾ ਰਾਣੀ ਨੇ ਸ਼ਤਰੰਜ ਦੇ ਸਟੇਟ ਪੱਧਰੀ ਮੁਕਾਬਲਿਆਂ ਵਿਚ 31 ਤੋਂ 40 ਸਾਲ ਉਮਰ ਵਰਗ ਵਿਚ ਸੋਨੇ ਦਾ ਤਗਮਾ ਜਿੱਤ ਕੇ ਹੈਟ੍ਰਿਕ ਬਣਾਈ।

ਅਜੀਤ ਡੈਸਕ 18-10-2026
ਧਰਮਕੋਟ, 17 ਅਕਤੂਬਰ (ਪਰਮਜੀਤ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਸਾਇੰਸ ਮਿਸਟ੍ਰੈੱਸ ਸੁਨੀਤਾ ਰਾਣੀ ਨੇ ਸ਼ਤਰੰਜ ਦੇ ਸਟੇਟ ਪੱਧਰੀ ਮੁਕਾਬਲਿਆਂ ਵਿਚ 31 ਤੋਂ 40 ਸਾਲ ਉਮਰ ਵਰਗ ਵਿਚ ਸੋਨੇ ਦਾ ਤਗਮਾ ਜਿੱਤ ਕੇ ਹੈਟ੍ਰਿਕ ਬਣਾਈ। ਇਸ ਦੇ ਨਾਲ ਹੀ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਸ਼ਤਰੰਜ ਦੇ 31 ਤੋਂ 40 ਸਾਲ ਉਮਰ ਵਰਗ ਵਿਚ ਸੁਨੀਤਾ ਰਾਣੀ, ਅਮਨਜੋਤ ਕੌਰ, ਪੁਲਕਿਤ ਅਗਰਵਾਲ, ਇੰਦਰਪ੍ਰੀਤ ਕੌਰ ਅਤੇ ਪ੍ਰਭਜੋਤ ਕੌਰ ਨੇ ਪਹਿਲਾ ਸਥਾ ਨ ਹਾਸਲ ਕਰਕੇ ਸੋਨੇ ਦੇ ਤਗਮੇ ਜਿੱਤੇ। ਇਸੇ ਤਰ੍ਹਾਂ 51 ਤੋਂ 60 ਸਾਲ ਉਮਰ ਵਰਗ ਵਿਚ ਰਜਨੀ ਕੱਕੜ, ਹਰਮੀਤ ਕੌਰ, ਸਰੋਜ ਬਾਲਾ, ਡਿੰਪਲ ਰਾਣੀ ਅਤੇ ਪ੍ਰਭਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੋਨੇ ਦੇ ਤਗਮੇ ਆਪਣੇ ਨਾਂਅ ਕੀਤੇ । ਇਹ ਸ਼ਾਨਦਾਰ ਪ੍ਰਾਪਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਲਈ ਮਾਣ ਵਾਲੀ ਗੱਲ ਹੈ।
ਪਿਛਲੀ ਖ਼ਬਰ ਰੇਲਵੇ ਡਰਾਮੈਟਿਕ ਕਲੱਬ ਤੇ ਭਾਰਤੀ ਮਹਾਂਵੀਰ ਦਲ ਨੇ ਲੰਗਰ ਲਗਾਇਆ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਕਾਨਫ਼ਰੰਸ ’ਚ ਲਹਿਰਾਇਆ ਪਰਚਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।