ਪਿੰਡ ਪੱਤੋ ਹੀਰਾ ਸਿੰਘ ਦੀ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਚੇਅਰਮੈਨ ਦੀਨਾ ਸਾਹਿਬ ਨੇ ਸ਼ੁਰੂ ਕਰਵਾਈ
ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿੰਡ ਪੱਤੋ ਹੀਰਾ ਸਿੰਘ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਵਲੋਂ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।
ਪਿੰਡ ਪੱਤੋ ਹੀਰਾ ਸਿੰਘ ਦੀ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਤੇ ਹੋਰ। ਅਜੀਤ ਤਸਵੀਰ
20-10-2026