20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਘਰ ਅੱਗੇ ਧਰਨਾ- ਰੋਸ ਪੱਤਰ ਸੌਂਪਿਆ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੇ ਸੈਂਕੜੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਬੁੱਘੀਪੁਰਾ ਚੌਂਕ ਵਿਖੇ ਵਿਸ਼ਾਲ ਇਕੱਠ ਕਰਕੇ ਐਕਸ਼ਨ ਕਮੇਟੀ ਵਲੋਂ ਲਏ ਗਏ ਫ਼ੈਸਲੇ ਨੂੰ ਲਾਗੂ ਕਰਦਿਆਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕੌਮੀ ਸ਼ਹੀਦ ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਝਾੜੂ ਪਾਰਟੀ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਘਰ ਅੱਗੇ ਤਿੰਨ ਘੰਟੇ ਧਰਨਾ ਦੇ ਕੇ ਲਾਹਨਤੀ ਪੱਤਰ ਸੌਂਪਿਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੋਗਾ, ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ, ਹਰਮੰਦਰ ਸਿੰਘ ਡੇਮਰੂ ਤੇ ਇੰਦਰਮੋਹਨ ਸਿੰਘ ਪੱਤੋ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਆਵਾਜ਼ ਬੁਲੰਦ ਕਰਨ ਵਾਲੇ ਕੌਮੀ ਪਰਮਿੰਦਰ ਸਿੰਘ ਝੋਟੇ ਦਾ ਮੈਡੀਕਲ ਮਾਲਕ ਅਸ਼ਵਨੀ ਵਲੋਂ ਗੋਲੀਆਂ ਮਾਰ ਕੇ ਕਤਲ ਹੋਣਾ ਬੇਹੱਦ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ।

ਅਜੀਤ ਡੈਸਕ 20-10-2026
ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੇ ਸੈਂਕੜੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਬੁੱਘੀਪੁਰਾ ਚੌਂਕ ਵਿਖੇ ਵਿਸ਼ਾਲ ਇਕੱਠ ਕਰਕੇ ਐਕਸ਼ਨ ਕਮੇਟੀ ਵਲੋਂ ਲਏ ਗਏ ਫ਼ੈਸਲੇ ਨੂੰ ਲਾਗੂ ਕਰਦਿਆਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕੌਮੀ ਸ਼ਹੀਦ ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਝਾੜੂ ਪਾਰਟੀ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਘਰ ਅੱਗੇ ਤਿੰਨ ਘੰਟੇ ਧਰਨਾ ਦੇ ਕੇ ਲਾਹਨਤੀ ਪੱਤਰ ਸੌਂਪਿਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੋਗਾ, ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ, ਹਰਮੰਦਰ ਸਿੰਘ ਡੇਮਰੂ ਤੇ ਇੰਦਰਮੋਹਨ ਸਿੰਘ ਪੱਤੋ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਆਵਾਜ਼ ਬੁਲੰਦ ਕਰਨ ਵਾਲੇ ਕੌਮੀ ਪਰਮਿੰਦਰ ਸਿੰਘ ਝੋਟੇ ਦਾ ਮੈਡੀਕਲ ਮਾਲਕ ਅਸ਼ਵਨੀ ਵਲੋਂ ਗੋਲੀਆਂ ਮਾਰ ਕੇ ਕਤਲ ਹੋਣਾ ਬੇਹੱਦ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ। ਜਿਸ ਵਿਚ ਝਾੜੂ ਸਰਕਾਰ ਬਰਾਬਰ ਦੀ ਦੋਸ਼ੀ ਹੈ ਜਦ ਕਿ ਮੈਡੀਕਲ ਦੇ ਅਸ਼ਵਨੀ ਕੁਮਾਰ ਉੱਪਰ ਪਰਚੇ ਦਰਜ ਹੋਣ ਦੇ ਬਾਵਜੂਦ ਉਸ ਨੂੰ ਰਿਵਾਲਵਰ ਦਾ ਲਾਇਸੰਸ ਬਣਾ ਕੇ ਦਿੱਤਾ, ਇਸ ਤੋਂ ਸਿੱਧ ਹੁੰਦਾ ਹੈ ਕਿ ਝਾੜੂ ਸਰਕਾਰ ਨਸ਼ਾ ਤਸਕਰਾਂ ਨਾਲ ਮਿਲੀ ਹੋਈ ਹੈ, ਕਿਸਾਨ ਆਗੂਆਂ ਮੰਗ ਕੀਤੀ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਪਰਮਿੰਦਰ ਝੋਟੇ ਦੇ ਕਤਲ ਦੀ ਉਚ ਪੱਧਰੀ ਜਾਂਚ ਕੀਤੀ ਜਾਵੇ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਤੇ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਤੇ ਪਰਮਿੰਦਰ ਝੋਟੇ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ.ਜੀ.ਪੀ. ਪੰਜਾਬ ਤੁਰੰਤ ਅਸਤੀਫ਼ਾ ਦੇਣ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁੱਦੇ ‘ਤੇ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ, ਨਸ਼ੇ ਦਾ ਨੈੱਟਵਰਕ ਚਲਾਉਣ ਵਾਲਿਆਂ ਨਾਲ ਪੁਲਿਸ ਤੇ ਪੰਜਾਬ ਸਰਕਾਰ ਦੇ ਮੰਤਰੀ ਤੇ ਵਿਧਾਇਕ ਰਲੇ ਹੋਏ ਨੇ ਜਿਹਦੇ ਕਰਕੇ ਬੇਰੁਜ਼ਗਾਰੀ ਵਧੀ ਹੋਈ ਹੈ ਤੇ ਪੰਜਾਬ ਦੀ ਜਵਾਨੀ ਨਸ਼ਿਆਂ ਨਾਲ ਖ਼ਤਮ ਹੋ ਰਹੀ ਹੈ। ਇਸ ਮੌਕੇ ਜ਼ਿਲ੍ਹਾ ਆਗੂ ਬਲਵੰਤ ਸਿੰਘ ਕਿਸ਼ਨਪੁਰਾ, ਗੁਰਭੇਜ ਸਿੰਘ ਸ਼ਾਹ ਵਾਲਾ, ਬਲਵਿੰਦਰ ਸਿੰਘ ਕੋਕਰੀ, ਸੁਖਦੇਵ ਸਿੰਘ ਤਲਵੰਡੀ ਭੰਗੇਰੀਆਂ, ਗੁਰਦੀਪ ਸਿੰਘ ਮਾਹਲਾ, ਲਖਵੀਰ ਸਿੰਘ ਸਲਾਬਤਪੁਰਾ, ਅਮਰੀਕ ਸਿੰਘ, ਮਜ਼ਦੂਰ ਆਗੂ ਸੁਖਵਿੰਦਰ ਸਿੰਘ ਬੱਧਨੀ ਆਦਿ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਨੌਜਵਾਨ ਹਾਜ਼ਰ ਸਨ।
ਪਿਛਲੀ ਖ਼ਬਰ ਮੋਗਾ ਦੇ 20 ਨਸ਼ਾ ਪ੍ਰਭਾਵਿਤ ਖੇਤਰਾਂ ਦੀ ਕਾਇਆ- ਕਲਪ ਲਈ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੀ ਸਮੀਖਿਆ ਅਗਲੀ ਖ਼ਬਰ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਚੋਟੀਆਂ ਕਲਾਂ ਦੇ 180 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ-ਵਿਧਾਇਕਾ ਡਾ. ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।