21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਥਾਣਾ ਮੁਖੀ ਨੇ ਨੌਜਵਾਨਾਂ ਨੂੰ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਵਿਚ ਸਾਥ ਦੇਣ ਦੀ ਕੀਤੀ ਅਪੀਲ

ਠੱਠੀ ਭਾਈ, 20 ਅਕਤੂਬਰ (ਜਗਰੂਪ ਮਠਾੜੂ)-ਥਾਣਾ ਸਮਾਲਸਰ ਦੇ ਮੁੱਖ ਅਫਸਰ ਇਕਬਾਲ ਸਿੰਘ ਰੋਮਾਣਾ ਵਲੋਂ ਇਲਾਕੇ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਅਤੇ ਆਮ ਲੋਕਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

ਅਜੀਤ ਡੈਸਕ 21-10-2026
ਠੱਠੀ ਭਾਈ, 20 ਅਕਤੂਬਰ (ਜਗਰੂਪ ਮਠਾੜੂ)-ਥਾਣਾ ਸਮਾਲਸਰ ਦੇ ਮੁੱਖ ਅਫਸਰ ਇਕਬਾਲ ਸਿੰਘ ਰੋਮਾਣਾ ਵਲੋਂ ਇਲਾਕੇ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਅਤੇ ਆਮ ਲੋਕਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਸਮਾਜ ਭਲਾਈ ਦੇ ਕੰਮਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਹੋਰਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਇਕ ਸਮਾਜਿਕ ਬੁਰਾਈ ਹੈ ਜਿਸ ਨੂੰ ਖਤਮ ਕਰਨ ਲਈ ਪੁਲਿਸ ਅਤੇ ਲੋਕਾਂ ਦਾ ਆਪਸੀ ਸਹਿਯੋਗ ਜ਼ਰੂਰੀ ਹੈ। ਪੁਲਿਸ ਪ੍ਰਸ਼ਾਸਨ ਵਲੋਂ ਥਾਣਾ ਸਮਾਲਸਰ ਅਧੀਨ ਆਉਂਦੇ ਆਸ-ਪਾਸ ਦੇ ਪਿੰਡਾਂ ਵਿਚ ਲਗਾਤਾਰ ਗਸ਼ਤ ਕੀਤੀ ਜਾਂਦੀ ਹੈ ਤਾਂ ਜੋ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪੁਲਿਸ ਅਤੇ ਜਨਤਾ ਦਾ ਸਾਂਝਾ ਸਹਿਯੋਗ ਸਮੇਂ ਦੀ ਮੁੱਖ ਲੋੜ ਹੈ।
ਪਿਛਲੀ ਖ਼ਬਰ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 38 ਵੀ ਬਰਸੀ ਅੱਜ ਅਗਲੀ ਖ਼ਬਰ ਐਸ. ਐਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ ਵਿਖੇ ਰਾਮ-ਲੀਲ੍ਹਾ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।