23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੀ ਉਮੀਦ ਬੱਝੀ- ਡਾ. ਸੀਮਾਂਤ ਗਰਗ ਬਾਘਾ ਪੁਰਾਣਾ ਨਗਰ ਕੌਂਸਲ ਦੀ ਪ੍ਰਧਾਨਗੀ ਲਈ ਬਾਲ ਕ੍ਰਿਸ਼ਨ ਗਰਗ ਬਾਲੀ ਬਣੇ ਪਹਿਲੀ ਪਸੰਦ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)- ਪਰਵਿੰਦਰ ਸਿੰਘ ਝੋਟਾ ਹੱਤਿਆ ਦੀ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਕਾਫ਼ੀ ਦਿਨਾਂ ਤੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਸੀ ਅਤੇ ਮਾਮਲੇ ਦੀ ਜਾਂਚ ਸੀ. ਬੀ.

ਅਜੀਤ ਡੈਸਕ 23-10-2026
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)- ਪਰਵਿੰਦਰ ਸਿੰਘ ਝੋਟਾ ਹੱਤਿਆ ਦੀ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਕਾਫ਼ੀ ਦਿਨਾਂ ਤੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਸੀ ਅਤੇ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ‘ਤੇ ਅੜਿਆ ਹੋਇਆ ਸੀ। ਇਸ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿਚ ਨਿਰਦੋਸ਼ ਲੋਕਾਂ ਦੀਆਂ ਹੋ ਰਹੀਆਂ ਹੱਤਿਆਵਾਂ ਦੇ ਮਾਮਲਿਆਂ ਸਬੰਧੀ ਗੁਰਦਾਸਪੁਰ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਸੀ.ਬੀ.ਆਈ. ਦੀ ਟੀਮ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਭਾਜਪਾ ਮੈਡੀਕਲ ਸੈੱਲ ਪੰਜਾਬ ਦੇ ਪ੍ਰਧਾਨ ਡਾ. ਸੀਮਾਂਤ ਗਰਗ ਅਤੇ ਭਾਜਪਾ ਆਗੂਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਉਹ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਾਨਸਾ ਵਿਖੇ ਹੈਲੀਪੈਡ ‘ਤੇ ਰਸੀਵ ਕਰਨ ਲਈ ਗਏ ਸਨ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ ਅਤੇ ਨਸ਼ਿਆਂ ਕਾਰਨ ਨਿਰਦੋਸ਼ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਅਜਿਹੇ ਹਾਲਾਤ ਵਿਚ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਠੀਕ ਕਰਨ ਅਤੇ ਦਿਨ-ਦਿਹਾੜੇ ਹੋ ਰਹੀਆਂ ਹੱਤਿਆਵਾਂ ਨੂੰ ਰੋਕਣ ਲਈ ਹੁਣ ਸਮਾਂ ਆ ਗਿਆ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਸਮਰਥਨ ਦੇ ਕੇ ਮਜ਼ਬੂਤ ਕੀਤਾ ਜਾਵੇ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਗੁਰਦੁਆਰਾ ਹਰਿਗੋਬਿੰਦਸਰ ਸਾਹਿਬ ‘ਚ ਹੋਇਆ ਅੰਮ੍ਰਿਤ ਸੰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।