ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਮਾਰੀਆਂ ਮੱਲਾਂ
ਧਰਮਕੋਟ, 22 ਅਕਤੂਬਰ (ਪਰਮਜੀਤ ਸਿੰਘ)-ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਹਰਜੋਤ ਸਿੰਘ ਨੇ ਜ਼ਿਲ੍ਹਾ ਪੱਧਰੀ ਸਕੂਲੀ ਅਥਲੈਟਿਕਸ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਵਿਚ 100 ਮੀਟਰ ਦੌੜ, 400 ਮੀਟਰ ਦੌੜ, 800 ਮੀਟਰ ਦੌੜ ਅਤੇ ਲੰਬੀ ਛਾਲ ਦੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਹਰਜੋਤ ਸਿੰਘ ਦੀ ਸਫਲਤਾ ਪਿੱਛੇ ਉਸ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਦੀ ਅਹਿਮ ਭੂਮਿਕਾ ਰਹੀ ਹੈ।
ਧਰਮਕੋਟ, 22 ਅਕਤੂਬਰ (ਪਰਮਜੀਤ ਸਿੰਘ)-ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਹਰਜੋਤ ਸਿੰਘ ਨੇ ਜ਼ਿਲ੍ਹਾ ਪੱਧਰੀ ਸਕੂਲੀ ਅਥਲੈਟਿਕਸ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਵਿਚ 100 ਮੀਟਰ ਦੌੜ, 400 ਮੀਟਰ ਦੌੜ, 800 ਮੀਟਰ ਦੌੜ ਅਤੇ ਲੰਬੀ ਛਾਲ ਦੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਹਰਜੋਤ ਸਿੰਘ ਦੀ ਸਫਲਤਾ ਪਿੱਛੇ ਉਸ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਦੀ ਅਹਿਮ ਭੂਮਿਕਾ ਰਹੀ ਹੈ। ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ, ਐਮ.ਡੀ. ਬਲਜੀਤ ਕੌਰ ਭੁੱਲਰ ਅਤੇ ਪ੍ਰਿੰਸੀਪਲ ਸਮੀਤਾ ਸਿੰਘ ਨੇ ਵਿਦਿਆਰਥੀ ਹਰਜੋਤ ਸਿੰਘ ਅਤੇ ਉਸ ਦੇ ਕੋਚ ਡੀ.ਪੀ. ਗੁਰਜੰਟ ਸਿੰਘ ਨੂੰ ਵਧਾਈ ਦਿੱਤੀ।