22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਲੱਗੇ ਧਰਨੇ ’ਚ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਲੋਂ ਲੰਗਰ ਦੀ ਸੇਵਾ

ਬਾਘਾ ਪੁਰਾਣਾ, 22 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ‘ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲਗਾਏ ਧਰਨੇ ‘ਚ ਇਕੱਠੀ ਹੋਈ ਸੰਗਤ ਲਈ ਲੰਗਰ ਦੀ ਸੇਵਾ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ (ਮੋਗਾ) ਵਲੋਂ ਨਿਭਾਈ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ‘ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐਕਸ਼ਨ ਕਮੇਟੀ ਵਲੋਂ ਵੱਡੇ ਰੂਪ ‘ਚ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਗਿਆ ਹੈ ਤੇ ਇਸ ਧਰਨੇ ‘ਚ ਸੈਂਕੜੇ ਦੀ ਗਿਣਤੀ ‘ਚ ਵੱਖ-ਵੱਖ ਜਥੇਬੰਦੀਆਂ, ਇਨਸਾਫ ਕਮੇਟੀਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਦਿਨ-ਰਾਤ ਲਈ ਬੈਠੇ ਹੋਏ ਹਨ।

ਅਜੀਤ ਡੈਸਕ 23-10-2026
ਬਾਘਾ ਪੁਰਾਣਾ, 22 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ‘ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲਗਾਏ ਧਰਨੇ ‘ਚ ਇਕੱਠੀ ਹੋਈ ਸੰਗਤ ਲਈ ਲੰਗਰ ਦੀ ਸੇਵਾ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ (ਮੋਗਾ) ਵਲੋਂ ਨਿਭਾਈ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ‘ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐਕਸ਼ਨ ਕਮੇਟੀ ਵਲੋਂ ਵੱਡੇ ਰੂਪ ‘ਚ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਗਿਆ ਹੈ ਤੇ ਇਸ ਧਰਨੇ ‘ਚ ਸੈਂਕੜੇ ਦੀ ਗਿਣਤੀ ‘ਚ ਵੱਖ-ਵੱਖ ਜਥੇਬੰਦੀਆਂ, ਇਨਸਾਫ ਕਮੇਟੀਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਦਿਨ-ਰਾਤ ਲਈ ਬੈਠੇ ਹੋਏ ਹਨ। ਇਸ ਸੰਘਰਸ਼ ਦੀ ਹਮਾਇਤ ਕਰਦਿਆਂ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ (ਮੋਗਾ) ਵਲੋਂ ਵੱਡੀ ਗਿਣਤੀ ‘ਚ ਸੰਗਤਾਂ ਲਈ ਲੰਗਰ ਪਾਣੀ ਦੀ ਸੇਵਾ ਨਿਭਾਈ ਗਈ। ਇਸ ਮੌਕੇ ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਨੇ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜਿਤਾਉਂਦਿਆਂ ਕਿਹਾ ਕਿ ਇਸ ਸੰਘਰਸ਼ ‘ਚ ਉਨ੍ਹਾਂ ਵਲੋਂ ਵੱਧ-ਚੜ੍ਹ ਕੇ ਸਹਿਯੋਗ ਦਿੱਤਾ ਜਾਵੇਗਾ ਤੇ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂਆਣਾ, ਯਾਦਵਿੰਦਰ ਸਿੰਘ ਬਾਘਾਪੁਰਾਣਾ, ਜਸਕਰਨ ਸਿੰਘ ਸੰਗਤਪੁਰਾ, ਸਰਪੰਚ ਹਰਪ੍ਰੀਤ ਸਿੰਘ ਚੰਦ ਨਵਾਂ, ਜਸਵੰਤ ਸਿੰਘ ਚੰਦ ਪੁਰਾਣਾ, ਜਸਵੀਰ ਸਿੰਘ ਬਾਘਾ ਪੁਰਾਣਾ, ਗੁਰਿੰਦਰ ਸਿੰਘ ਜੈ ਸਿੰਘ ਵਾਲਾ, ਸੁਖਦੀਪ ਸਿੰਘ ਚੰਦ ਨਵਾਂ, ਦਲਜੀਤ ਸਿੰਘ ਗ੍ਰੰਥੀ ਚੰਦ ਨਵਾਂ, ਸਤਿਕਰਤਾਰ ਸਿੰਘ ਗ੍ਰੰਥੀ, ਸਨੀ ਫ਼ਰੀਦਕੋਟ, ਹਰਦੇਵ ਸਿੰਘ ਚੰਦ ਪੁਰਾਣਾ, ਅਮਨਦੀਪ ਸਿੰਘ ਖੁਖਰਾਣਾ, ਪਿਆਰਾ ਸਿੰਘ ਬੱਬੂ ਐਮ.ਸੀ. ਦੁੱਨੇਕੇ, ਜਗਸੀਰ ਸਿੰਘ ਰੌਂਤਾ, ਹਰਜੀਤ ਸਿੰਘ ਸੰਗਤ ਪੁਰਾਣਾ ਆਦਿ ਵਲੋਂ ਧਰਨੇ’ਚ ਸ਼ਮੂਲੀਅਤ ਕੀਤੀ ਗਈ।
ਪਿਛਲੀ ਖ਼ਬਰ ਜਲੰਧਰ ਕਾਲੋਨੀ ਵਿਖੇ ਨਰਾਤਿਆਂ ਦੇ ਸਬੰਧ ’ਚ ਮਾਂ ਭਗਵਤੀ ਦੀਆਂ 9 ਰੋਜ਼ਾ ਚੌਂਕੀਆਂ ਸੰਪੰਨ ਅਗਲੀ ਖ਼ਬਰ ਗੁਰਪੁਰਬ ਕਮੇਟੀ ਮੋਗਾ ਵਲੋਂ ਪ੍ਰਭਾਤ ਫੇਰੀਆਂ ਕੱਲ੍ਹ ਤੋਂ- ਸਚਦੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।