ਲਾਲ ਦੁਆਰਾ ਮੰਦਰ ਵਿਖੇ ਪਾਵਨ ਦੂਜ ’ਤੇ ਸਤਿਸੰਗ ਤੇ ਆਰਤੀ ਕਰਵਾਈ
ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)-ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਖੇ ਸਤਿਸੰਗ ਅਤੇ ਆਰਤੀ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਪੰਡਤ ਸ੍ਰਵਣ ਕੁਮਾਰ ਦੀ ਅਗਵਾਈ ਹੇਠ ਸ੍ਰੀ-ਸ੍ਰੀ 1008 ਪਰਮਹੰਸ ਯੋਗੀਰਾਜ ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਦੇ ਆਸ਼ੀਰਵਾਦ ਨਾਲ ਸ਼ਰਧਾਲੂਆਂ ਨੇ ਦਰਬਾਰ ਵਿਚ ਨਤਮਸਤਕ ਹੋ ਕੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ।
ਅਜੀਤ ਡੈਸਕ
25-10-2026