25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਐਡਵੋਕੇਟ ਰਮੇਸ਼ ਗਰੋਵਰ ਦਾ ਜ਼ਿਲ੍ਹਾ ਭਾਜਪਾ ਦਫ਼ਤਰ ਵਿਚ ਸਵਾਗਤ

ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ‘ਆਪ’ ਵੋਟ ਚੋਰੀ ਦੇ ਦੋਸ਼ ਲਗਾ ਰਹੀ ਹੈ ਤਾਂ ਉਸ ਨੂੰ ਪਹਿਲਾਂ ਆਪਣੀ ਹੀ ਸਰਕਾਰ ਦੀ ਭੂਮਿਕਾ ’ਤੇ ਸਵਾਲ ਉਠਾਉਣੇ ਚਾਹੀਦੇ ਹਨ।

ਅਜੀਤ ਡੈਸਕ 25-10-2026
ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ‘ਆਪ’ ਵੋਟ ਚੋਰੀ ਦੇ ਦੋਸ਼ ਲਗਾ ਰਹੀ ਹੈ ਤਾਂ ਉਸ ਨੂੰ ਪਹਿਲਾਂ ਆਪਣੀ ਹੀ ਸਰਕਾਰ ਦੀ ਭੂਮਿਕਾ ’ਤੇ ਸਵਾਲ ਉਠਾਉਣੇ ਚਾਹੀਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵੋਟਰ ਸੂਚੀਆਂ ਵਿਚ ਸੋਧ ਦੀ ਪ੍ਰਕਿਰਿਆ ਪੰਜਾਬ ਸਰਕਾਰ ਅਤੇ ਉਸ ਦੇ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਹੈ ਅਜਿਹੇ ਵਿਚ ਭਾਜਪਾ ਦਾ ਇਸ ਨਾਲ ਕੋਈ ਸਬੰਧ ਨਹੀਂ ਹੈ। ਡਾ. ਹਰਜੋਤ ਕਮਲ ਇਕ ਦਿਨ ਪਹਿਲਾਂ ਭਾਜਪਾ ਵਿਚ ਸ਼ਾਮਿਲ ਹੋਏ ਸੀਨੀਅਰ ਵਕੀਲ ਐਡਵੋਕੇਟ ਰਮੇਸ਼ ਗਰੋਵਰ ਦਾ ਪਾਰਟੀ ਦਫਤਰ ਵਿਚ ਸਨਮਾਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। 0ਇਸ ਮੌਕੇ ਰਮੇਸ਼ ਗਰੋਵਰ ਨੇ ਕਿਹਾ ਕਿ ਉਹ ਬਿਨਾਂ ਕਿਸੇ ਸ਼ਰਤ ਦੇ ਭਾਜਪਾ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਨਾ ਤਾਂ ਟਿਕਟ ਦੀ ਮੰਗ ਕੀਤੀ ਹੈ ਅਤੇ ਨਾ ਹੀ ਕੋਈ ਸ਼ਰਤ ਰੱਖੀ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰਾਜਪਾਲ ਠਾਕੁਰ, ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਰਾਣਾ, ਮਹਿਲਾ ਮੋਰਚਾ ਦੀ ਸੂਬਾ ਜਨਰਲ ਸਕੱਤਰ ਮਨਿੰਦਰ ਕੌਰ ਸਲੀਣਾ, ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਰਵੀਰ ਸਿੰਘ, ਹਰਪ੍ਰੀਤ ਸਿੰਘ ਜੀਤਾ, ਯੁਵਾ ਮੋਰਚਾ ਦੇ ਜਨਰਲ ਸਕੱਤਰ ਰੁਦਰ ਸ਼ਰਮਾ, ਵਰੁਣ ਜੈਦਕਾ, ਹਰਮਨਦੀਪ ਸਿੰਘ, ਰੁਪਿੰਦਰ ਕੌਰ ਸਮੇਤ ਹੋਰ ਪਾਰਟੀ ਅਹੁਦੇਦਾਰ ਅਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਰੂਪ ਚੰਦ ਸਕੂਲ ਦੇ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ ਅਗਲੀ ਖ਼ਬਰ ਮੱਖਣ ਬਰਾੜ ਦੀ ਅਗਵਾਈ ਵਿਚ ਹੋਈ ਬੀ.ਸੀ. ਵਿੰਗ ਦੀ ਮੀਟਿੰਗ ਨੂੰ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕੀਤਾ ਸੰਬੋਧਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।