25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਸ਼ਰਧਾ ਨਾਲ ਮਨਾਈ ਮਹਾਂਰਿਸ਼ੀ ਵਾਲਮੀਕਿ ਜੈਅੰਤੀ

ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਮਹਾਂਰਿਸ਼ੀ ਵਾਲਮੀਕ ਜੈਅੰਤੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਮਹਾਂਰਿਸ਼ੀ ਵਾਲਮੀਕ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਭਾਰਤੀ ਸਾਹਿਤ ਵਿਚ ਉਨ੍ਹਾਂ ਦੇ ਅਹਿਮ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 25-10-2026
ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਮਹਾਂਰਿਸ਼ੀ ਵਾਲਮੀਕ ਜੈਅੰਤੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਮਹਾਂਰਿਸ਼ੀ ਵਾਲਮੀਕ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਭਾਰਤੀ ਸਾਹਿਤ ਵਿਚ ਉਨ੍ਹਾਂ ਦੇ ਅਹਿਮ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਮਹਾਂਰਿਸ਼ੀ ਵਾਲਮੀਕਿਜੈਅੰਤੀ ਨਾਲ ਸਬੰਧਿਤ ਸੁੰਦਰ ਚਾਰਟ ਤਿਆਰ ਕੀਤੇ ਅਤੇ ਉਨ੍ਹਾਂ ਦੇ ਜੀਵਨ ਬਾਰੇ ਜਾਣਕਾਰੀ ਭਰਪੂਰ ਲੇਖ ਪੇਸ਼ ਕੀਤੇ। ਵਿਦਿਆਰਥੀਆਂ ਨੇ ਦੱਸਿਆ ਕਿ ਮਹਾਂਰਿਸ਼ੀ ਵਾਲਮੀਕਜੀ ਨੂੰ ‘ਆਦਿ ਕਵੀ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ਅਤੇ ਉਨ੍ਹਾਂ ਵਲੋਂ ਰਚਿਤ ‘ਵਾਲਮੀਕ ਰਾਮਾਇਣ’ ਸੰਸਕ੍ਰਿਤ ਸਾਹਿਤ ਦਾ ਮਹਾਨ ਮਹਾਂਕਾਵਿ ਹੈ। ਇਸ ਰਚਨਾ ਵਿਚ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਅਤੇ ਮਰਿਆਦਾਵਾਂ ਦਾ ਵਿਸਤਰਿਤ ਵਰਣਨ ਕੀਤਾ ਗਿਆ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਹਾਂਰਿਸ਼ੀ ਵਾਲਮੀਕ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਵਾਲਮੀਕਿ ਰਾਮਾਇਣ ਵਿਚ ਲਗ-ਪਗ 24,000 ਸ਼ਲੋਕ ਹਨ, ਜੋ ਇਸ ਮਹਾਂਕਾਵਿ ਦੀ ਵਿਸ਼ਾਲਤਾ ਅਤੇ ਮਹੱਤਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਮਹਾਂਪੁਰਖਾਂ ਦੇ ਜੀਵਨ ਤੋਂ ਸਿੱਖਿਆ ਲੈਂਦਿਆਂ ਆਪਣੇ ਜੀਵਨ ਵਿਚ ਸਚਾਈ, ਨੇਕੀ, ਗਿਆਨ ਅਤੇ ਚੰਗੇ ਆਚਰਨ ਵਰਗੇ ਗੁਣ ਅਪਣਾਉਣ।
ਪਿਛਲੀ ਖ਼ਬਰ ਅਜੀਤਵਾਲ ਕਾਲਜ ਵਿਖੇ ਮਹਾਂਰਿਸ਼ੀ ਵਾਲਮੀਕਿ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਵਾਰਡ ਨੰਬਰ 50 ਦੇ ਉੱਤਰੀ ਸੂਰਜ ਨਗਰ ਵਿਚ ਸੜਕ ਬਣਾਉਣ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।