26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ‘ਜਾਗ੍ਰਿਤੀ ਇਕ ਅਹਿਸਾਸ’ ਯੂਥ ਫੈਸਟ ਕਰਵਾਇਆ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ. ਐਸ.

ਯੂਥ ਫੈਸਟ ਦੌਰਾਨ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀ ਕਰਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 26-10-2026
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ 22ਵੇਂ ਅੰਤਰ-ਰਾਸ਼ਟਰੀ ਸਾਈਕਲੋਡੈਕਸਟ੍ਰਿਨ ਸਿੰਪੋਜ਼ੀਅਮ ਦੌਰਾਨ ਜਾਗ੍ਰਿਤੀ ਇਕ ਅਹਿਸਾਸ ਯੂਥ ਫੈਸਟ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਫੈਸਟ ਦਾ ਉਦਘਾਟਨ ਮੁੱਖ ਮਹਿਮਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਜਦਕਿ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਕੇ.ਪੀ.ਐਸ. ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਅਤੇ ਦੇਸ਼-ਵਿਦੇਸ਼ ਤੋਂ ਪਹੁੰਚੇ ਵਿਗਿਆਨੀਆਂ ਨੇ ਸਾਂਝੇ ਤੌਰ ‘ਤੇ ਜੋਤੀ ਪ੍ਰਜਵਲਿਤ ਕੀਤੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਐਡਵੋਕੇਟ ਸੁਨੀਲ ਗਰਗ ਅਤੇ ਹੋਰ ਪਤਵੰਤਿਆਂ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ । ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਅੰਤਰ-ਰਾਸ਼ਟਰੀ ਸਮਾਗਮ ਵਿਚ 26 ਰਾਜਾਂ ਅਤੇ 15 ਦੇਸ਼ਾਂ ਤੋਂ ਵਿਗਿਆਨੀ, ਖੋਜਕਰਤਾ, ਅਧਿਆਪਕ ਅਤੇ ਵਿਦਿਆਰਥੀ ਭਾਗ ਲੈ ਰਹੇ ਹਨ। ਉਨ੍ਹਾਂ ਨੇ ਸੰਸਥਾ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਜਾਗ੍ਰਿਤੀ ਇਕ ਅਹਿਸਾਸ ਵਰਗੇ ਯੂਥ ਫੈਸਟ ਨੌਜਵਾਨਾਂ ਅਤੇ ਵਿਗਿਆਨਕ ਭਾਈਚਾਰੇ ਵਿਚ ਨਵੀਂ ਰੌਸ਼ਨੀ, ਉਤਸ਼ਾਹ ਅਤੇ ਊਰਜਾ ਦਾ ਸੰਚਾਰ ਕਰਦੇ ਹਨ। ਯੂਥ ਫੈਸਟ ਦੀ ਕੋਆਰਡੀਨੇਟਰ ਸੀਮਾ ਬਰਾੜ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਸਭਿਆਚਾਰਕ ਅਤੇ ਰੰਗਾਰੰਗ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਾਂ ਦੁਰਗਾ, ਮਹਾਰਾਜਾ ਰਣਜੀਤ ਸਿੰਘ ਅਤੇ ਪਦਮਾਵਤੀ ਦੇ ਜੀਵਨ ਅਤੇ ਇਤਿਹਾਸ ਨਾਲ ਸਬੰਧਿਤ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਦੀਆਂ ਇਨ੍ਹਾਂ ਸ਼ਾਨਦਾਰ ਪੇਸ਼ਕਾਰੀਆਂ ਦੀ ਸਾਰੇ ਮਹਿਮਾਨਾਂ ਨੇ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੇ ਅੰਤ ਵਿਚ ਡਾ. ਸਿਧਾਰਥ ਮਹਿਨ ਨੇ ਸਮੂਹ ਮਹਿਮਾਨਾਂ, ਪ੍ਰਬੰਧਕਾਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪਿੰਡ ਮਾਛੀਕੇ ਵਿਖੇ ਝਾੜੂ ਫੂਕ ਮੁਜ਼ਾਹਰਾ ਕਰਦਿਆਂ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਬੂਥ ਲੈਵਲ ਅਫ਼ਸਰਾਂ ਨੇ ਵੋਟਰਾਂ ਨੂੰ ਚੋਣ ਪ੍ਰਕਿਰਿਆ ਸਬੰਧੀ ਦਿੱਤੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।