26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਮਿੰਦਰ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਅਰਥੀਆਂ ਸਾੜੀਆਂ

ਨਿਹਾਲ ਸਿੰਘ ਵਾਲਾ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਪੱਧਰੀ ਸੱਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨਸ਼ੇ ਦੇ ਗੱਠਜੋੜ ਪੁਲਿਸ ਸਿਆਸੀ ਗੁੰਡਾ ਗੱਠਜੋੜ ਦੀਆਂ ਬਲਾਕ ਦੇ ਪਿੰਡਾਂ ਦੇ ਹਿੰਮਤਪੁਰਾ, ਮਾਛੀਕੇ, ਸੈਦੋਕੇ, ਕੁੱਸਾ, ਰਣਸੀਂਹ ਕਲਾਂ, ਖਾਈ ਅਤੇ ਭਾਗੀਕੇ ਅਰਥੀ ਫੂਕ ਮੁਜ਼ਾਹਰਿਆਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾਂ, ਬੂਟਾ ਸਿੰਘ ਭਾਗੀਕੇ, ਕੇਵਲ ਕ੍ਰਿਸ਼ਨ ਬੱਧਨੀ ਕਲਾਂ, ਜੰਗੀਰ ਸਿੰਘ ਹਿੰਮਤਪੁਰਾ, ਸਰਬਜੀਤ ਸਿੰਘ ਖਾਈ, ਕਰਮਜੀਤ ਕੌਰ ਹਿੰਮਤਪੁਰਾ, ਗੁਰਮੁਖ ਸਿੰਘ ਹਿੰਮਤਪੁਰਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਦਰਸਨ ਸਿੰਘ ਹਿੰਮਤਪੁਰਾ ਕਿਹਾ ਕਿ ਜਿਨ੍ਹਾਂ ਚਿਰ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਜਾਂਦਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਤੱਕ ਸੰਘਰਸ਼ ਜਾਰੀ ਰਹੇਗਾ। ਮੰਗਾਂ ਦਾ ਜ਼ਿਕਰ ਕਰਦਿਆਂ ਆਗੂਆਂ ਨੇ ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਸਖਤ ਸਜ਼ਾਵਾਂ ਦੇਣ, ਪਰਿਵਾਰ ਨੂੰ ਮੁਆਵਜ਼ਾ ਅਤੇ ਨਸ਼ਾ ਤਸਕਰਾਂ, ਸਿਆਸਤਦਾਨਾਂ, ਪੁਲਿਸ-ਪ੍ਰਸ਼ਾਸਨਿਕ ਅਧਿਕਾਰੀਆਂ ਤੇ ਗੈਂਗਸਟਰਾਂ ਦੇ ਗੱਠਜੋੜ ਨੂੰ ਸਖ਼ਤ ਸਜਾਵਾਂ ਦੇਣ ਦੀ ਮੰਗ ਕੀਤੀ।

ਅਜੀਤ ਡੈਸਕ 26-10-2026
ਨਿਹਾਲ ਸਿੰਘ ਵਾਲਾ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਪੱਧਰੀ ਸੱਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨਸ਼ੇ ਦੇ ਗੱਠਜੋੜ ਪੁਲਿਸ ਸਿਆਸੀ ਗੁੰਡਾ ਗੱਠਜੋੜ ਦੀਆਂ ਬਲਾਕ ਦੇ ਪਿੰਡਾਂ ਦੇ ਹਿੰਮਤਪੁਰਾ, ਮਾਛੀਕੇ, ਸੈਦੋਕੇ, ਕੁੱਸਾ, ਰਣਸੀਂਹ ਕਲਾਂ, ਖਾਈ ਅਤੇ ਭਾਗੀਕੇ ਅਰਥੀ ਫੂਕ ਮੁਜ਼ਾਹਰਿਆਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾਂ, ਬੂਟਾ ਸਿੰਘ ਭਾਗੀਕੇ, ਕੇਵਲ ਕ੍ਰਿਸ਼ਨ ਬੱਧਨੀ ਕਲਾਂ, ਜੰਗੀਰ ਸਿੰਘ ਹਿੰਮਤਪੁਰਾ, ਸਰਬਜੀਤ ਸਿੰਘ ਖਾਈ, ਕਰਮਜੀਤ ਕੌਰ ਹਿੰਮਤਪੁਰਾ, ਗੁਰਮੁਖ ਸਿੰਘ ਹਿੰਮਤਪੁਰਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਦਰਸਨ ਸਿੰਘ ਹਿੰਮਤਪੁਰਾ ਕਿਹਾ ਕਿ ਜਿਨ੍ਹਾਂ ਚਿਰ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਜਾਂਦਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਤੱਕ ਸੰਘਰਸ਼ ਜਾਰੀ ਰਹੇਗਾ। ਮੰਗਾਂ ਦਾ ਜ਼ਿਕਰ ਕਰਦਿਆਂ ਆਗੂਆਂ ਨੇ ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਸਖਤ ਸਜ਼ਾਵਾਂ ਦੇਣ, ਪਰਿਵਾਰ ਨੂੰ ਮੁਆਵਜ਼ਾ ਅਤੇ ਨਸ਼ਾ ਤਸਕਰਾਂ, ਸਿਆਸਤਦਾਨਾਂ, ਪੁਲਿਸ-ਪ੍ਰਸ਼ਾਸਨਿਕ ਅਧਿਕਾਰੀਆਂ ਤੇ ਗੈਂਗਸਟਰਾਂ ਦੇ ਗੱਠਜੋੜ ਨੂੰ ਸਖ਼ਤ ਸਜਾਵਾਂ ਦੇਣ ਦੀ ਮੰਗ ਕੀਤੀ। ਧਰਨੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਨੌਜਵਾਨ ਅਤੇ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਧੋਖਾਧੜੀ ਮਾਮਲੇ ’ਚ ਟਰੈਵਲ ਏਜੰਟ ਦੀ ਅਪੀਲ ਖ਼ਾਰਜ-ਸਜ਼ਾ ਬਰਕਰਾਰ ਅਗਲੀ ਖ਼ਬਰ ਰਾਊਵਾਲ, ਮੇਲਕ ਕੰਗਾ ਤੇ ਅਕਾਲੀਆਂ ਵਾਲਾ ਦੇ ਸਰਕਾਰੀ ਹਾਈ ਸਕੂਲ ਬਾਰ੍ਹਵੀਂ ਜਮਾਤ ਤੱਕ ਅਪਗ੍ਰੇਡ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।