26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਐਸ. ਬੀ. ਬੀ. ਐਸ. ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਦੀ ਰਾਜ ਪੁਰਸਕਾਰ ਲਈ ਚੋਣ

ਠੱਠੀ ਭਾਈ, 25 ਅਕਤੂਬਰ (ਜਗਰੂਪ ਸਿੰਘ ਮਠਾੜੂ)-ਐਸ. ਬੀ.

ਅਜੀਤ ਡੈਸਕ 26-10-2026
ਠੱਠੀ ਭਾਈ, 25 ਅਕਤੂਬਰ (ਜਗਰੂਪ ਸਿੰਘ ਮਠਾੜੂ)-ਐਸ. ਬੀ. ਬੀ. ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਹਮੇਸ਼ਾਂ ਪਹਿਲ ਦਿੱਤੀ ਜਾਂਦੀ ਹੈ। ਇਸੇ ਲੜੀ ਤਹਿਤ ਸਕੂਲ ਦੇ ਸਕਾਊਟ ਅਤੇ ਗਾਈਡ ਵਿਦਿਆਰਥੀਆਂ ਲਈ ਸ਼ਿਮਲਾ ਵਿਖੇ ਹੈਕਿੰਗ-ਟ੍ਰੈਕਿੰਗ ਕੈਂਪ ਲਗਾਇਆ ਗਿਆ| ਜਿਸ ਦੌਰਾਨ ਸਕੂਲ ਦੇ ਦੋ ਵਿਦਿਆਰਥੀਆਂ ਦੀ ਰਾਜ ਪੁਰਸਕਾਰ ਲਈ ਚੋਣ ਹੋਈ। ਕੈਂਪ ਦੌਰਾਨ ਵਿਦਿਆਰਥੀਆਂ ਨੇ ਬੇਸ ਕੈਂਪ ਤੋਂ ਤਾਰਾ ਦੇਵੀ ਮੰਦਰ ਤੱਕ ਲਗਪਗ 16 ਕਿਲੋਮੀਟਰ ਦੀ ਟ੍ਰੈਕਿੰਗ ਕਰਕੇ ਆਪਣੀ ਸਰੀਰਕ ਸਮਰੱਥਾ, ਹੌਸਲੇ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕੀਤਾ। ਕੈਂਪਿੰਗ ਕਲਾਸਾਂ ਦੌਰਾਨ ਸਟੇਟ ਕੋਆਰਡੀਨੇਟਰ ਉਂਕਾਰਾ ਸਿੰਘ ਨੇ ਵਿਦਿਆਰਥੀਆਂ ਨੂੰ ਏਕਤਾ, ਅਨੁਸ਼ਾਸਨ ਅਤੇ ਸੇਵਾ ਭਾਵਨਾ ਦਾ ਸੰਦੇਸ਼ ਦਿੱਤਾ। ਵਾਪਸੀ ਸਮੇਂ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਵੀ ਪ੍ਰਾਪਤ ਹੋਇਆ। ਸਕੂਲ ਦੀ ਡਾਇਰੈਕਟਰ ਮੈਡਮ ਨੇ ਰਾਜ ਪੁਰਸਕਾਰ ਲਈ ਚੁਣੇ ਗਏ ਦੋਵਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਿਖਲਾਈ ਕੈਂਪ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਨਛੱਤਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।