28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜੀਂਦੜਾ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਿਸ਼ਨਪੁਰਾ ਕਲਾਂ, 27 ਅਕਤੂਬਰ (ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ’ਤੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ।

ਅਜੀਤ ਡੈਸਕ 28-10-2026
ਕਿਸ਼ਨਪੁਰਾ ਕਲਾਂ, 27 ਅਕਤੂਬਰ (ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ’ਤੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ। ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੀਆਂ ਛੇ ਪਉੜੀਆਂ ਦਾ ਜਾਪ ਕੀਤਾ। ਸਕੂਲ ਦੇ ਵਿਦਿਆਰਥੀ ਸੁਖਜੋਤ ਸਿੰਘ ਅਤੇ ਉਸ ਦੇ ਸਾਥੀਆਂ ਵਲੋਂ ਕੀਰਤਨ ਕੀਤਾ ਗਿਆ। ਗੁਰਬਾਣੀ ਅਧਿਆਪਕ ਚਰਨਜੀਤ ਕੌਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਚਾਨਣਾ ਪਾਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ, ਪ੍ਰਿੰਸੀਪਲ ਮਨਦੀਪ ਕੌਰ ਨੇ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀ ਸੇਵਾ-ਭਾਵਨਾ ਅਤੇ ਨਿਮਰਤਾ ਦੇ ਸੰਦੇਸ਼ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ| ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ| ਸਮਾਗਮ ਵਿਚ ਸਮੂਹ ਵਿਦਿਆਰਥੀ ਅਤੇ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਪਿੰਡ ਮਾਣੂੰਕੇ ਵਿਖੇ ਨਸ਼ੇ ਵਿਰੁੱਧ ਸੈਮੀਨਾਰ ਲਗਾਇਆ ਅਗਲੀ ਖ਼ਬਰ ਨੈਤਿਕ ਸਿੱਖਿਆ ਮੁਕਾਬਲੇ ’ਚ ਸਕੂਲ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।