28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਿੰਡ ਮਾਣੂੰਕੇ ਵਿਖੇ ਨਸ਼ੇ ਵਿਰੁੱਧ ਸੈਮੀਨਾਰ ਲਗਾਇਆ

ਬਾਘਾ ਪੁਰਾਣਾ, 27 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਗਗਨਦੀਪ ਐਸ.

ਅਜੀਤ ਡੈਸਕ 28-10-2026
ਬਾਘਾ ਪੁਰਾਣਾ, 27 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਗਗਨਦੀਪ ਐਸ. ਡੀ. ਐਮ. ਨਿਹਾਲ ਸਿੰਘ ਵਾਲਾ ਨੇ ਬੱਚਿਆਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚ ਕੇ ਰਹਿਣ ਅਤੇ ਆਪਣੇ ਆਲੇ ਦੁਆਲੇ ਨੂੰ ਵੀ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੜ੍ਹਾਈ ਨਾਲ ਹੀ ਤੁਸੀਂ ਆਪਣੀ ਜ਼ਿੰਦਗੀ ਦੇ ਅਸਲੀ ਮਕਸਦ ਨੂੰ ਪਾ ਸਕਦੇ ਹੋ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੋ ਤੁਹਾਡੀ ਨਜ਼ਰ ਵਿਚ ਨਸ਼ੇ ਵੇਚਣ ਵਾਲੇ ਹਨ ਉਹ ਸਾਡੇ ਧਿਆਨ ਵਿਚ ਲਿਆਓ ਅਸੀਂ ਉਨ੍ਹਾਂ ’ਤੇ ਬਣਦੀ ਕਾਰਵਾਈ ਕਰਾਂਗੇ। ਇਸ ਸੈਮੀਨਾਰ ਵਿਚ ਬਲਾਕ ਰਿਸੋਰਸ ਪਰਸਨ ਕੁਲਵਿੰਦਰ ਸਿੰਘ ਨੇ ਨਸ਼ਿਆਂ ਖਿਲਾਫ ਆਪਣੇ ਵਿਚਾਰ ਪੇਸ਼ ਕੀਤੇ। ਇਸ ਸਮੇਂ ਸਕੂਲ ਇੰਚਾਰਜ ਲੈਕ. ਕ੍ਰਿਸ਼ਨ ਸਿੰਘ ਨੇ ਗਗਨਦੀਪ ਐਸ. ਡੀ ਐਮ. ਨਿਹਾਲ ਸਿੰਘ ਵਾਲਾ ਦਾ ਧੰਨਵਾਦ ਕੀਤਾ। ਸਟੇਜ ਸੈਕਟਰੀ ਦੀ ਭੂਮਿਕਾ ਰਜਿੰਦਰ ਕੁਮਾਰ ਨੇ ਨਿਭਾਈ। ਇਸ ਮੌਕੇ ਅਮਰਜੀਤ ਸਿੰਘ ਰੀਡਰ ਐਸ. ਡੀ. ਐਮ., ਅਜੈਬ ਸਿੰਘ ਸਰਪੰਚ, ਐਸ. ਐਮ. ਸੀ. ਚੇਅਰਮੈਨ ਪਰਮਜੀਤ ਕੌਰ, ਪੰਚ ਰਾਮ ਸਿੰਘ ਰਾਮਾ, ਸਵਰਨ ਸਿੰਘ ਖਹਿਰਾ, ਮੰਦਰ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਸਮੂਹ ਸਕੂਲ ਸਟਾਫ ਅਤੇ ਐਸ. ਐਮ. ਸੀ. ਕਮੇਟੀ ਮੈਂਬਰ ਹਾਜ਼ਰ ਸਨ|
ਪਿਛਲੀ ਖ਼ਬਰ ਕਿੰਗਜ਼ ਵੇ ਗਲੋਬਲ ਸਕੂਲ ’ਚ ‘ਹਿਊਜ਼ ਆਫ ਸਪਰਿੰਗ’ ਸਮਾਗਮ ਕਰਵਾਇਆ ਅਗਲੀ ਖ਼ਬਰ ਜੀਂਦੜਾ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।