28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸੰਧਵਾਂ-ਕੋਟਕਪੂਰਾ-ਬਾਘਾ ਪੁਰਾਣਾ-ਮੋਗਾ ਨਵੀਂ ਰੇਲਵੇ ਲਾਈਨ ਦੇ ਨਿਰਮਾਣ ਲਈ ਡਾ. ਸੀਮਾਂਤ ਗਰਗ ਨੂੰ ਸੌਂਪਿਆ ਮੰਗ ਪੱਤਰ

ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਅਧੀਨ ਰੇਲਵੇ ਸਟੇਸ਼ਨ ਸੰਧਵਾਂ ਤੋਂ ਮੋਗਾ ਤੱਕ (ਵਾਇਆ ਕੋਟਕਪੂਰਾ, ਬਾਘਾ ਪੁਰਾਣਾ) ਨਵੀਂ ਰੇਲਵੇ ਲਾਈਨ ਦੇ ਨਿਰਮਾਣ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਲੈ ਕੇ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ (ਰਜਿ:) ਦੀ ਮੋਗਾ ਇਕਾਈ ਵਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਮੈਡੀਕਲ ਸੈਲ ਦੇ ਪ੍ਰਧਾਨ ਡਾ. ਸੀਮਾਂਤ ਗਰਗ ਨੂੰ ਮੰਗ ਪੱਤਰ ਸੌਂਪਿਆ ਗਿਆ।

ਸਨਿਚਰਵਾਰ, 1 ਅਗਸਤ, 2026 28-10-2026
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਅਧੀਨ ਰੇਲਵੇ ਸਟੇਸ਼ਨ ਸੰਧਵਾਂ ਤੋਂ ਮੋਗਾ ਤੱਕ (ਵਾਇਆ ਕੋਟਕਪੂਰਾ, ਬਾਘਾ ਪੁਰਾਣਾ) ਨਵੀਂ ਰੇਲਵੇ ਲਾਈਨ ਦੇ ਨਿਰਮਾਣ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਲੈ ਕੇ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ (ਰਜਿ:) ਦੀ ਮੋਗਾ ਇਕਾਈ ਵਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਮੈਡੀਕਲ ਸੈਲ ਦੇ ਪ੍ਰਧਾਨ ਡਾ. ਸੀਮਾਂਤ ਗਰਗ ਨੂੰ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਾਂ ਸੰਬੋਧਿਤ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਸ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਮੰਗ ਪੱਤਰ ਸੌਂਪਦਿਆਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਦੇਸ਼ ਅਤੇ ਪੰਜਾਬ ਵਿਚ ਰੇਲਵੇ ਨੈੱਟਵਰਕ ਦੇ ਆਧੁਨਿਕੀਕਰਨ ਅਤੇ ਵਿਸਥਾਰ ਲਈ ਯਤਨ ਕੀਤੇ ਜਾ ਰਹੇ ਹਨ। ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਭਾਜਪਾ ਪੰਜਾਬ ਮੈਡੀਕਲ ਸੈਲ ਦੇ ਪ੍ਰਧਾਨ ਡਾ. ਸੀਮਾਂਤ ਗਰਗ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਜਨਹਿਤ ਨਾਲ ਜੁੜੇ ਅਹਿਮ ਮੰਗ ਪੱਤਰ ਨੂੰ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸਬੰਧਿਤ ਕੇਂਦਰੀ ਆ ਗੂਆਂ ਤੱਕ ਜਲਦ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ (ਰਜਿ:), ਸਿਵਲ ਸੋਸਾਇਟੀ ਮੋਗਾ, ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਸੋਸਾਇਟੀ (ਰਜਿ.) ਮੋਗਾ, ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ, ਰੋਟਰੀ ਕਲੱਬ ਮੋਗਾ ਸਿਟੀ, ਅਗਰਵਾਲ ਵੈੱਲਫੇਅਰ ਸਮਾਜ ਸਭਾ, ਰਾਮਾਇਣ ਪ੍ਰਚਾਰ ਮੰਡਲ ਮੋਗਾ, ਖੱਤਰੀ ਮਹਾਂਸਭਾ ਪੰਜਾਬ ਅਤੇ ਡਿਸਟ੍ਰੀਬਿਊਟਰ ਐਸੋਸੀਏਸ਼ਨ ਮੋਗਾ ਸਮੇਤ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਅਹੁਦੇਦਾਰ ਮੌਜੂਦ ਸਨ।
ਪਿਛਲੀ ਖ਼ਬਰ ਦਿ ਲਰਨਿੰਗ ਫ਼ੀਲਡ ਸਕੂਲ, ਮੋਗਾ ’ਚ ਨੰਨ੍ਹੇ-ਮੁੰਨਿਆਂ ਨੇ ਰੰਗਾਂ ਨਾਲ ਸਜਾਈ ਆਪਣੀ ਕਲਪਨਾ ਦੀ ਦੁਨੀਆ ਅਗਲੀ ਖ਼ਬਰ ਕਿੰਗਜ਼ ਵੇ ਗਲੋਬਲ ਸਕੂਲ ’ਚ ‘ਹਿਊਜ਼ ਆਫ ਸਪਰਿੰਗ’ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।