ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾਈ ਵਿਸਥਾਰੀ ਮੀਟਿੰਗ ਹੋਈ
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਸਥਾਨਕ ਫਰੀਡਮ ਫਾਈਟਰ ਹਾਲ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ’ ਅਤੇ ‘ਸਾਂਝਾ ਮੁਲਾਜ਼ਮ ਮੰਚ ਪੰਜਾਬ’ ‘ਤੇ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਹੇਠ ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਲਈ ਚਲਾਏ ਜਾ ਰਹੇ ਸੰਘਰਸ਼ ਵਿਚ ਜਥੇਬੰਦੀ ਦੀ ਸ਼ਮੂਲੀਅਤ ਦਾ ਹੁਣ ਤੱਕ ਦਾ ਜਾਇਜ਼ਾ ਲਿਆ ਗਿਆ।
ਫ
ਫਰੀਡਮ ਫਾਈਟਰ ਹਾਲ ਮੋਗਾ ਵਿਖੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾਈ ਆਗੂ ਮੀਟਿੰਗ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ
28-10-2026
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਸਥਾਨਕ ਫਰੀਡਮ ਫਾਈਟਰ ਹਾਲ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ’ ਅਤੇ ‘ਸਾਂਝਾ ਮੁਲਾਜ਼ਮ ਮੰਚ ਪੰਜਾਬ’ ‘ਤੇ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਹੇਠ ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਲਈ ਚਲਾਏ ਜਾ ਰਹੇ ਸੰਘਰਸ਼ ਵਿਚ ਜਥੇਬੰਦੀ ਦੀ ਸ਼ਮੂਲੀਅਤ ਦਾ ਹੁਣ ਤੱਕ ਦਾ ਜਾਇਜ਼ਾ ਲਿਆ ਗਿਆ। ਤਾਲਮੇਲ ਕਮੇਟੀ ਵਲੋਂ ਦਿੱਤੇ ਗਏ ਹਰੇਕ ਐਕਸ਼ਨ ਵਿਚ ਜਥੇਬੰਦੀ ਦੀ ਸਮੂਹ ਜ਼ਿਲ੍ਹਿਆਂ ਵਿਚੋਂ ਭਰਵੀਂ ਸ਼ਮੂਲੀਅਤ ਦੀ ਰਿਪੋਰਟ ਪ੍ਰਾਪਤ ਹੋਈ। ਸੂਬਾ ਕਮੇਟੀ ਵਲੋਂ 17-07-2020 ਦਾ ਪੱਤਰ ਰੱਦ ਕਰਵਾਉਣ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, ਕੱਟੇ ਗਏ ਸਾਰੇ ਭੱਤੇ ਬਹਾਲ ਕਰਵਾਉਣ, ਸਪੈਸ਼ਲ ਕਾਡਰ ਅਧਿਆਪਕਾਂ ਨੂੰ ਰੈਗੂਲਰ ਕਰਵਾਉਣ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰਵਾ ਕੇ ਸਾਰੇ ਲਾਭ ਦਿਵਾਉਣ, ਹਰੇਕ ਤਰ੍ਹਾਂ ਦੇ ਕੱਚਾ ਮਾਣ ਭੱਤਾ ਵਰਕਰਾਂ ‘ਤੇ ਘੱਟੋ ਘੱਟ ਉਜ਼ਰਤਾਂ ਸ਼ਰਤਾਂ ਲਾਗੂ ਕਰਵਾਉਣ ਲਈ ਸਾਂਝੀ ਤਾਲਮੇਲ ਕਮੇਟੀ ਵਲੋਂ 13 ਤੋਂ 19 ਨਵੰਬਰ ਤੱਕ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮਕਸਦ ਲਈ 2 ਨਵੰਬਰ ਤੋਂ ਸਕੂਲਾਂ ਵਿਚ ਜਾ ਕੇ ਲਾਮਬੰਦੀ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਡੀ.ਐਮ.ਐਫ. ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ, ਜਨਰਲ ਸਕੱਤਰ ਹਰਦੀਪ ਟੋਡਰਪੁਰ ਤੋਂ ਇਲਾਵਾ ਡੀ.ਟੀ.ਐਫ. ਦੇ ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ, ਗੁਰਪਿਆਰ ਕੋਟਲੀ, ਜਗਪਾਲ ਬੰਗੀ, ਬੇਅੰਤ ਫੁੱਲੇਵਾਲ, ਹਰਜਿੰਦਰ ਵਡਾਲਾ ਬਾਂਗਰ, ਰਘਵੀਰ ਭਵਾਨੀਗੜ੍ਹ, ਪ੍ਰੈੱਸ ਸਕੱਤਰ ਪਵਨ ਮੁਕਤਸਰ, ਸੰਯੁਕਤ ਸਕੱਤਰ ਮੁਕੇਸ਼ ਕੁਮਾਰ, ਕੁਲਵਿੰਦਰ ਜੋਸ਼ਨ, ਜਸਵਿੰਦਰ ਔਜਲਾ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਤੋਂ ਇਲਾਵਾ ਸੂਬਾ ਕਮੇਟੀ ਮੈਂਬਰ ਚਰਨਜੀਤ ਸਿੰਘ ਬੱਲ, ਮੇਘਰਾਜ, ਸਰਬਜੀਤ ਸਿੰਘ ਭਾਵੜਾ, ਰੁਪਿੰਦਰ ਪਾਲ ਸਿੰਘ ਗਿੱਲ, ਜੋਸ਼ੀਲ ਤਿਵਾੜੀ, ਪ੍ਰਤਾਪ ਸਿੰਘ ਠੱਠਗੜ੍ਹ, ਕੌਰ ਸਿੰਘ ਫਗੂ, ਗੁਰਵਿੰਦਰ ਖਹਿਰਾ, ਮਲਕੀਤ ਹਰਾਜ, ਰਾਮਸ਼ਰਨ ਨਾਭਾ, ਗੁਰਵਿੰਦਰ ਸਿੰਘ ਫ਼ਾਜ਼ਿਲਕਾ, ਗਿਆਨ ਰੋਪੜ, ਸਵਰਨਜੀਤ ਸਿੰਘ ਭਗਤਾ, ਜਸਵੀਰ ਸਿੰਘ ਸੰਧੂ, ਅੰਮ੍ਰਿਤਪਾਲ ਸਿੰਘ ਮਾਨ, ਕੁਲਵਿੰਦਰ ਸਿੰਘ, ਹਰਪਿੰਦਰ ਸਿੰਘ ਢਿੱਲੋਂ, ਉਪਕਾਰ ਸਿੰਘ, ਹੰਸਾ ਸਿੰਘ, ਰਵੀ ਕੁਮਾਰ, ਜਸਬੀਰ ਸਿੰਘ, ਸੁਖਦੀਪ ਤਪਾ, ਕੁਲਜੀਤ ਡੰਗਰ ਖੇੜਾ, ਅਮਰੀਕ ਸਿੰਘ, ਗੁਰਮੇਲ ਸਿੰਘ, ਸੁਨੀਲ ਕੁਮਾਰ, ਸਤਨਾਮ ਸਿੰਘ, ਸਤਵਿੰਦਰ ਅਨਮੋਲ, ਰੌਸ਼ਨ ਲਾਲ ਹਾਜ਼ਰ ਸਨ।