ਪੰਜਾਬ ਵਿਚ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ-ਗੁਲਜ਼ਾਰ ਸਿੰਘ ਰਣੀਕੇ
ਧਰਮਕੋਟ, 28 ਅਕਤੂਬਰ (ਪਰਮਜੀਤ ਸਿੰਘ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਸਰਗਰਮੀਆਂ ਤੇਜ਼ ਕਰਦਿਆਂ ਧਰਮਕੋਟ ਵਿਖੇ ਐਸ. ਸੀ.
ਸ
ਸਟੇਜ ’ਤੇ ਬਿਰਾਜਮਾਨ ਗੁਲਜ਼ਾਰ ਸਿੰਘ, ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ, ਰਾਜਵਿੰਦਰ ਸਿੰਘ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਅਤੇ ਇਕੱਠ|
29-10-2026
ਧਰਮਕੋਟ, 28 ਅਕਤੂਬਰ (ਪਰਮਜੀਤ ਸਿੰਘ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਸਰਗਰਮੀਆਂ ਤੇਜ਼ ਕਰਦਿਆਂ ਧਰਮਕੋਟ ਵਿਖੇ ਐਸ. ਸੀ. ਵਿੰਗ ਦੇ ਆਗੂਆਂ ਅਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਰਜਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਲਾਲਾ ਗੋਪੀ ਮਲ ਸਰਾਂ ਧਰਮਕੋਟ ਵਿਖੇ ਹੋਈ। ਇਸ ਮੀਟਿੰਗ ਵਿਚ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਬਰਜਿੰਦਰ ਸਿੰਘ ਬਰਾੜ ਵਲੋਂ ਗੁਲਜ਼ਾਰ ਸਿੰਘ ਰਣੀਕੇ ਦਾ ਸਵਾਗਤ ਕੀਤਾ ਗਿਆ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਪੰਜਾਬ ਦੇ ਹਿਤਾਂ ਲਈ ਕੰਮ ਕੀਤਾ ਹੈ। ਇਸ ਮੌਕੇ ਗੁਲਜ਼ਾਰ ਸਿੰਘ ਰਣੀਕੇ ਨੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਪਾਰਟੀ ਵਰਕਰ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਜਥੇਬੰਦਕ ਤਿਆਰੀਆਂ ਵਿਚ ਜੁਟ ਜਾਣ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ ਪਰ ਸੱਤਾ ਵਿਚ ਆਉਣ ਤੋਂ ਬਾਅਦ ਪੰਜਾਬ ਦੇ ਲੋਕ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ । ਰਣੀਕੇ ਨੇ ਕਿਹਾ ਕਿ ਬੇਰੁਜ਼ਗਾਰੀ, ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਕਿਸਾਨਾਂ ਸਮੇਤ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਅਤੇ 2027 ਵਿਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਐਸ. ਸੀ. ਭਾਈਚਾਰੇ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕੀਤਾ ਜਾਵੇ। ਇਸ ਮੌਕੇ ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ , ਪਰਮਿੰਦਰ ਸਿੰਘ ਭੁੱਲਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਹਲਕਾ ਧਰਮਕੋਟ, ਸੁਖਵਿੰਦਰ ਸਿੰਘ ਦਾਤੇਵਾਲ ਸਾਬਕਾ ਚੇਅਰਮੈਨ, ਗੁਰਮੇਲ ਸਿੰਘ ਸਿੱਧੂ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੰਜਾਬ, ਜਸਵਿੰਦਰ ਸਿੰਘ ਕੂਕੀ ਸਾਬਕਾ ਸਰਪੰਚ, ਸਰਕਲ ਪ੍ਰਧਾਨ ਜੋਗਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਗਗੜਾ, ਸਰਕਲ ਪ੍ਰਧਾਨ ਅਕਾਲੀ ਦਲ ਗੁਰਜੰਟ ਸਿੰਘ ਚਾਹਲ, ਤਜਿੰਦਰ ਸਿੰਘ ਗਿੱਲ, ਬਲਜੀਤ ਸਿੰਘ ਕੰਗ ਸਰਕਲ ਪ੍ਰਧਾਨ, ਜਸਵੀਰ ਸਿੰਘ ਖੋਸਾ, ਸਰਕਲ ਪ੍ਰਧਾਨ ਨਿਸ਼ਾਨ ਸਿੰਘ ਮੂਸੇਵਾਲਾ, ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਚੱਕ ਤਾਰੇਵਾਲਾ, ਸਰਕਲ ਪ੍ਰਧਾਨ ਜਗਦੀਪ ਸਿੰਘ ਢਿੱਲੋਂ, ਮਿਹਰ ਸਿੰਘ ਕੜਿਆਲ, ਸੁਰਜੀਤ ਸਿੰਘ ਕੜਿਆਲ, ਦਰਸ਼ਨ ਸਿੰਘ ਨੰਬਰਦਾਰ, ਗੁਰਮੇਜ ਸਿੰਘ ਸਾਬਕਾ ਸਰਪੰਚ, ਗੁਰਦੇਵ ਸਿੰਘ ਸਾਬਕਾ ਸਰਪੰਚ ਫਿਰੋਜਵਾਲ ਬਾਡਾ, ਅਮਰਜੀਤ ਸਿੰਘ ਠੂਠਗੜ੍ਹ, ਨਿਸ਼ਾਨ ਸਿੰਘ ਭੋਡੀਵਾਲਾ, ਇਕਬਾਲਦੀਪ ਸਿੰਘ ਹੈਰੀ, ਮਾ. ਹਰਭਜਨ ਸਿੰਘ ਨੂਰਪੁਰ ਸਾਬਕਾ ਸਰਪੰਚ, ਬਲਵਿੰਦਰ ਸਿੰਘ ਔਲਖ ਸਾਬਕਾ ਸਰਪੰਚ, ਲਖਜਿੰਦਰ ਸਿੰਘ ਮਾਨ, ਝਿਰਮਲ ਸਿੰਘ, ਸੁਸ਼ੀਲ ਕੁਮਾਰ, ਲਖਵਿੰਦਰ ਸਿੰਘ ਸਾਬਕਾ ਕੌਂਸਲਰ, ਰਣਜੀਤ ਸਿੰਘ ਰਾਣਾ, ਸੁਰਜੀਤ ਸਿੰਘ ਲੁਹਾਰਾ ਸਰਕਲ ਪ੍ਰਧਾਨ, ਕਿਰਪਾਨ ਸਿੰਘ ਸਹੋਤਾ, ਕਾਕਾ ਨੂਰ, ਅਮਨ ਗਾਬਾ, ਦਿਲਪ੍ਰੀਤ ਅਰੋੜਾ, ਗੁਰਭੇਜ ਸਿੰਘ ਸਰਕਲ ਪ੍ਰਧਾਨ, ਡਾ. ਜੱਗਾ ਸਿੰਘ, ਬਲਤੇਜ ਸਿੰਘ, ਗੁਰਜੀਤ ਸਿੰਘ ਖਿੰਡਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।