29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਆਕਸਫੋਰਡ ਸੰਸਥਾ ’ਚ ਸ਼ਰਧਾ ਨਾਲ ਮਨਾਇਆ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)-’ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ’ ਵਿਚ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਆਗਾਜ਼ ਸਕੂਲ ਦੇ ਪੰਜਾਬੀ ਅਧਿਆਪਕਾ ਪਰਮਪਾਲ ਕੌਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੀ ਵੱਡੀ ਵਡਿਆਈ ‘ਤੇ ਚਾਨਣਾ ਪਾ ਕੇ ਕੀਤਾ ਗਿਆ।

ਅਜੀਤ ਡੈਸਕ 29-10-2026
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)-’ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ’ ਵਿਚ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਆਗਾਜ਼ ਸਕੂਲ ਦੇ ਪੰਜਾਬੀ ਅਧਿਆਪਕਾ ਪਰਮਪਾਲ ਕੌਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੀ ਵੱਡੀ ਵਡਿਆਈ ‘ਤੇ ਚਾਨਣਾ ਪਾ ਕੇ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚਾਰਾਂ ਹਾਊਸਾਂ ਵਲੋਂ ਸ਼ਬਦ ਗਾਇਨ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲੀ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਸ਼ਕਾਮ ਸੇਵਾ, ਅਥਾਹ ਪ੍ਰੇਮ ਭਗਤੀ, ਨਿਮਰਤਾ ਅਤੇ ਸਹਿਣਸ਼ੀਲਤਾ ਵਰਗੇ ਗੁਣਾਂ ਦਾ ਪ੍ਰਤੀਕ ਹੈ ਤੇ ਆਪ ਜੀ ਵਲੋਂ ਗੁਰੂ ਘਰ ਲਈ ਕੀਤੀ ਗਈ ਸੇਵਾ ਅਤੇ ਹੁਕਮਾਂ ਦੀ ਪਾਲਣਾ ਦੀ ਮਿਸਾਲ ਕਿਧਰੇ ਹੋਰ ਮਿਲਣਾ ਕਠਿਨ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਪਵਿੱਤਰ ਬਾਣੀ ਦੀ ਰਚਨਾ ਕਰਕੇ ਇਕ-ਇਕ ਬੇਸ਼ਕੀਮਤੀ ਸ਼ਬਦ ਭੰਡਾਰ ਮਨੁੱਖਤਾ ਦੀ ਝੋਲੀ ਪਾਇਆ ਹੈ। ਇਹ ਬਾਣੀ ਚੰਗਾ, ਸੁੱਚਾ ਤੇ ਉੱਚਾ ਜੀਵਨ ਜਿਉਣ ਵਾਸਤੇ ਸਾਡਾ ਮਾਰਗ ਦਰਸ਼ਨ ਕਰਦੀ ਹੈ। ਇਸ ਲਈ ਸਾਨੂੰ ਗੁਰੂ ਜੀ ਦੀ ਬਾਣੀ ਦੇ ਸਿਧਾਂਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ-ਸਕੱਤਰ ਅਤੇ ਸਾਰੇ ਕੁਆਰਡੀਨੇਟਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੋਗਾ ’ਚ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਵਿਸ਼ਵਕਰਮਾ ਦਿਵਸ ਅਗਲੀ ਖ਼ਬਰ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਲਾਭ ਸਿੰਘ ਕਿੰਗਰਾ ਠੱਠੀ ਭਾਈ ਨਾਲ ਕੀਤਾ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।