ਹਲਕਾ ਨਿਹਾਲ ਸਿੰਘ ਵਾਲਾ ਤੋਂ ਆਕਾਸ਼ਦੀਪ ਸਿੰਘ ਲਾਲੀ ਬੁੱਟਰ ਨੇ ਪ੍ਰਗਟਾਈ ਦਾਅਵੇਦਾਰੀ
ਬੱਧਨੀ ਕਲਾਂ, 28 ਅਕਤੂਬਰ (ਸੰਜੀਵ ਕੋਛੜ)-ਸੂਬੇ ‘ਚ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਚਾਹਵਾਨਾਂ ਵਲੋਂ ਜਿੱਥੇ ਸਰਗਰਮੀਆਂ ਵਿੱਢੀਆਂ ਹੋਈਆਂ ਹਨ ਉੱਥੇ ਹੀ ਮੋਗਾ ਜ਼ਿਲ੍ਹੇ ਦੇ ਰਿਜ਼ਰਵ ਹਲਕਾ ਨਿਹਾਲ ਸਿੰਘ ਵਾਲਾ ਤੋਂ ਵੀ ਕਾਂਗਰਸ ਪਾਰਟੀ ਦੇ ਵਫ਼ਾਦਾਰ ਤੇ ਟਕਸਾਲੀ ਆਗੂ ਆਕਾਸ਼ਦੀਪ ਸਿੰਘ ਲਾਲੀ ਬੁੱਟਰ ਨੇ ਵੀ ਬੀਤੇ ਲੰਮੇ ਸਮੇਂ ਤੋਂ ਸਰਗਰਮੀਆਂ ਵਿੱਢੀਆਂ ਹੋਈਆਂ ਹਨ ਤੇ ਹੁਣ ਉਨ੍ਹਾਂ ਨੇ ਕਾਂਗਰਸ ਪਾਰਟੀ ਵਲੋਂ ਹਲਕਾ ਨਿਹਾਲ ਸਿੰਘ ਵਾਲਾ ਤੋਂ ਟਿਕਟ ਦੀ ਮੰਗ ਨੂੰ ਲੈ ਕੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ, ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਲਾਲੀ ਬੁੱਟਰ ਆਪਣੇ ਹਲਕੇ ਦੇ ਵੱਡੇ ਪਿੰਡ ਬੁੱਟਰ ਕਲਾਂ ਦਾ ਜੰਮਪਲ ਤੇ ਪੱਕਾ ਵਸਨੀਕ ਵੀ ਹੈ, ਜਿੱਥੇ ਲਾਲੀ ਨੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦੇ ਉਪਰਾਲੇ ਕੀਤੇ ਹਨ ਉੱਥੇ ਹੀ ਇਨ੍ਹਾਂ ਨੇ ਆਪਣਾ ਰਾਜਨੀਤਕ ਸਫ਼ਰ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੁਆਰਾ 2008 ‘ਚ ਕਰਵਾਈਆਂ ਗਈਆਂ ਯੂਥ ਕਾਂਗਰਸ ਦੀਆਂ ਚੋਣਾਂ ਜਿੱਤ ਕੇ ਜ਼ਿਲ੍ਹਾ ਡੈਲੀਗੇਟ ਤੋਂ ਸ਼ੁਰੂ ਕਰਦਿਆਂ 2011 ਵਿਚ ਯੂਥ ਕਾਂਗਰਸ ਦੀਆਂ ਚੋਣਾਂ ਜਿੱਤ ਕੇ ਜਨਰਲ ਸਕੱਤਰ ਲੋਕ ਸਭਾ ਯੂਥ ਕਾਂਗਰਸ, 2015 ਵਿਚ ਯੂਥ ਕਾਂਗਰਸ ਦੀਆ ਚੋਣਾਂ ਰਾਹੀਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ ਉਪਰੰਤ 2017 ਵਿਚ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਫ਼ਰੀਦਕੋਟ ਵਜੋਂ ਵੀ ਆਪਣੀਆਂ ਸੇਵਾਵਾਂ ਨੂੰ ਬਾਖ਼ੂਬੀ ਨਿਭਾਇਆ।