ਧਰਮਕੋਟ, 29 ਅਕਤੂਬਰ (ਪਰਮਜੀਤ ਸਿੰਘ)-ਐਸ. ਐਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਵਿਖੇ ਅੱਜ ਈਕੋ ਕਲੱਬਜ਼ ਫਾਰ ਮਿਸ਼ਨ ਲਾਈਫ ਤਹਿਤ ਈ-ਵੇਸਟ ਅੰਤਰ-ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਚਾਰਾਂ ਹਾਊਸਾਂ ਦੇ ਦੋ-ਦੋ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਦੌਰਾਨ ਪਾਈਨ ਹਾਊਸ ਨੇ ਪਹਿਲਾ ਸਥਾਨ, ਟੀਕ ਹਾਊਸ ਨੇ ਦੂਜਾ ਸਥਾਨ ਅਤੇ ਓਕ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਵਿਦਿਆਰਥੀਆਂ ਦੀ ਹੌਸਲਾ-ਅਫਜ਼ਾਈ ਕਰਦਿਆਂ ਕਿਹਾ ਕਿ ਕੁਇਜ਼ ਮੁਕਾਬਲੇ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨਾ ਹੈ। ਇਸ ਮੌਕੇ ਸਕੂਲ ਦੇ ਸੀ. ਐਮ. ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆ ਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਇਸ ਦੀ ਸੰਭਾਲ ਲਈ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਦੇ ਹਨ|