ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ
ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵਲੋਂ 26 ਅਕਤੂਬਰ ਤੋਂ 1 ਨਵੰਬਰ, 2026 ਤੱਕ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਅੱਜ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ ਗਿਆ।
ਵ
ਵਿਜੀਲੈਂਸ ਬਿਊਰੋ ਯੂਨਿਟ ਮੋਗਾ ਦੇ ਅਧਿਕਾਰੀ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ’ਚ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ। ਅਜੀਤ ਤਸਵੀਰ
30-10-2026
ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵਲੋਂ 26 ਅਕਤੂਬਰ ਤੋਂ 1 ਨਵੰਬਰ, 2026 ਤੱਕ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਅੱਜ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਹਾਜ਼ਰ ਲੋਕਾਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਂਦਿਆਂ ਇਮਾਨਦਾਰੀ, ਪਾਰਦਰਸ਼ਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸੈਮੀਨਾਰ ਵਿਚ ਡੀ.ਐਸ.ਪੀ. ਸੋਹਣ ਸਿੰਘ, ਇੰਸਪੈਕਟਰ ਅਮਨਦੀਪ ਸਿੰਘ, ਇੰਸਪੈਕਟਰ ਰਾਜਿੰਦਰ ਸਿੰਘ, ਏ.ਸ.ਆਈ. ਸੰਤੋਖ ਸਿੰਘ, ਏ.ਐਸ.ਆਈ. ਗੁਰਮੀਤ ਸਿੰਘ, ਏ.ਐਸ.ਆਈ. ਗੁਰਪ੍ਰੀਤ ਸਿੰਘ ਅਤੇ ਏ.ਐਸ.ਆਈ. ਹਰਬੇਲ ਸਿੰਘ ਨੇ ਸ਼ਮੂਲੀਅਤ ਕੀਤੀ। ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਪ੍ਰਿੰਸੀਪਲ ਕੁਲਵੰਤ ਸਿੰਘ ਕਲਸੀ, ਸਟੇਜ ਸਕੱਤਰ ਕਰਮਜੀਤ ਸਿੰਘ ਅਤੇ ਮਾਸਟਰ ਸੁਰਜੀਤ ਸਿੰਘ ਗਗੜਾ ਸਮੇਤ ਹੋਰ ਨੁਮਾਇੰਦੇ ਵੀ ਮੌਜੂਦ ਸਨ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਭ੍ਰਿਸ਼ਟਾਚਾਰ ਸਮਾਜ ਦੀ ਤਰੱਕੀ ਵਿਚ ਵੱਡੀ ਰੁਕਾਵਟ ਹੈ ਅਤੇ ਇਸ ਨੂੰ ਖ਼ਤਮ ਕਰਨ ਲਈ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ-ਨਾਲ ਆਮ ਨਾਗਰਿਕਾਂ ਦੀ ਵੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿਚ ਲੋਕਾਂ ਦੀ ਜਾਗਰੂਕਤਾ, ਇਮਾਨਦਾਰੀ ਅਤੇ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਇਮਾਨਦਾਰੀ ਦੇ ਸਿਧਾਂਤਾਂ ‘ਤੇ ਚੱਲਣ ਅਤੇ ਆਪਣੇ ਪਰਿਵਾਰਾਂ ਤੇ ਸਮਾਜ ਵਿਚ ਵੀ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਫੈਲਾਉਣ। ਇਸ ਮੌਕੇ ਅਧਿਕਾਰੀਆਂ ਵਲੋਂ ਪੰਜਾਬ ਸਰਕਾਰ ਦੁਆਰਾ ਜਾਰੀ ਐਂਟੀ-ਕਰਪਸ਼ਨ ਐਕਸ਼ਨ ਲਾਈਨ ਦੇ ਵਟਸ-ਐਪ ਨੰਬਰ 9501-200-200 ਅਤੇ ਵਿਜੀਲੈਂਸ ਬਿਊਰੋ ਦੇ ਟੋਲ-ਫਰੀ ਨੰਬਰ 1800-1800-1000 ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖ਼ੋਰੀ ਜਾਂ ਭ੍ਰਿਸ਼ਟਾਚਾਰ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਸਬੰਧਿਤ ਹੈਲਪ ਲਾਈਨ ਨੰਬਰਾਂ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾਉਣ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ।