ਖੇਡਾਂ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ-ਪ੍ਰਧਾਨ ਸੁਰਜੀਤ ਸਿੰਘ ਸਿੱਧੂ
ਕਿਸ਼ਨਪੁਰਾ ਕਲਾਂ, 30 ਅਕਤੂਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕਿੰਗਸਵੇ ਗਲੋਬਲ ਸਕੂਲ, ਕਿਸ਼ਨਪੁਰਾ ਖ਼ੁਰਦ ਵਿਖੇ ਅੱਜ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼ ਹੋਇਆ। ਆਈ.
ਕ
ਕਿੰਗਸਵੇ ਗਲੋਬਲ ਸਕੂਲ ਦੇ ਖੇਡ ਗਰਾਊਂਡ ਵਿਚ ਵਿਦਿਆਰਥੀਆਂ ਨਾਲ ਪ੍ਰਬੰਧਕ ਤੇ ਪ੍ਰਿੰਸੀਪਲ। ਤਸਵੀਰਾਂ : ਅਮੋਲਕ ਸਿੰਘ ਕਲਸੀ
31-10-2026
ਕਿਸ਼ਨਪੁਰਾ ਕਲਾਂ, 30 ਅਕਤੂਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕਿੰਗਸਵੇ ਗਲੋਬਲ ਸਕੂਲ, ਕਿਸ਼ਨਪੁਰਾ ਖ਼ੁਰਦ ਵਿਖੇ ਅੱਜ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼ ਹੋਇਆ। ਆਈ.ਸੀ.ਐਸ.ਈ. ਦਿੱਲੀ ਬੋਰਡ ਤੋਂ ਮਾਨਤਾ ਪ੍ਰਾਪਤ ਇਸ ਸਕੂਲ ਨੇ ਆਪਣੇ ਪਹਿਲੇ ਹੀ ਅਕਾਦਮਿਕ ਸੈਸ਼ਨ ਦੌਰਾਨ ਸਿੱਖਿਆ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਦੇ ਖੇਤਰ ਵਿਚ ਵਿਲੱਖਣ ਪਛਾਣ ਬਣਾਈ ਹੈ। ਸਕੂਲ ਪ੍ਰਬੰਧਕਾਂ ਅਨੁਸਾਰ ਪਹਿਲੇ ਸੈਸ਼ਨ ਦੌਰਾਨ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਦਾਖਲਾ ਲਿਆ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਅਕਾਦਮਿਕ, ਖੇਡਾਂ ਅਤੇ ਹੋਰ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਸਕੂਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਪੋਰਟਸ ਮੀਟ ਦਾ ਉਦਘਾਟਨ ਸਕੂਲ ਦੇ ਪ੍ਰੈਜ਼ੀਡੈਂਟ ਸੁਰਜੀਤ ਸਿੰਘ ਸਿੱਧੂ ਪਾਥਵੇਅਜ਼ ਗਲੋਬਲ ਸਕੂਲ ਦੇ ਪ੍ਰਿੰਸੀਪਲ ਅਸ਼ੀਸ਼ ਕੁਮਾਰ, ਕਿੰਗਸਵੇ ਗਲੋਬਲ ਸਕੂਲ ਦੇ ਪ੍ਰਿੰਸੀਪਲ ਗਗਨਦੀਪ ਸਿੰਘ, ਪ੍ਰਮੋਟਰ ਜਸਵਿੰਦਰ ਸਿੰਘ ਸਿੱਧੂ, ਮਹਿਕਦੀਪ ਸਿੰਘ, ਚੇਅਰਮੈਨ ਬਲਜੀਤ ਸਿੰਘ ਸਿੱਧੂ, ਐਮ.ਡੀ. ਸਿਮਰਨਜੀਤ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਸਿੱਧੂ, ਵਾਈਸ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਸਿੱਧੂ ਅਤੇ ਹਰਜਿੰਦਰ ਸਿੰਘ ਆਰਕੀਟੈਕਚਰ ਗੁਰਬਖ਼ਸ਼ ਸਿੰਘ ਠੇਕੇਦਾਰ ਸਮੇਤ ਹੋਰ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਸਪੋਰਟਸ ਮੀਟ ਦੌਰਾਨ ਇੰਟਰ-ਹਾਊਸ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਯੈਲੋ, ਰੈੱਡ, ਬਲੂ ਅਤੇ ਗਰੀਨ ਹਾਊਸ ਦੇ ਵਿਦਿਆਰਥੀ ਆਪਣੀ ਖੇਡ ਪ੍ਰਤਿਭਾ ਅਤੇ ਹੁਨਰ ਦਾ ਪ੍ਰਦਰਸ਼ਨ ਕਰ ਰਹੇ ਹਨ। ਦੋ ਦਿਨ ਚੱਲਣ ਵਾਲੀ ਇਸ ਸਪੋਰਟਸ ਮੀਟ ਵਿਚ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਸਮਾਗਮ ਦੌਰਾਨ ਪਾਥਵੇਅਜ਼ ਗਲੋਬਲ ਸਕੂਲ ਦੇ ਪ੍ਰਿੰਸੀਪਲ ਅਸ਼ੀਸ਼ ਕੁਮਾਰ ਅਤੇ ਪ੍ਰਧਾਨ ਸੁਰਜੀਤ ਸਿੰਘ ਸਿੱਧੂ ਦਾ ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।