31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬੰਦੀਛੋੜ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਹਿੰਮਤਪੁਰਾ ’ਚ 4 ਨੂੰ ਤੇ ਭਾਗੀਕੇ ’ਚ 5 ਨੂੰ

ਨਿਹਾਲ ਸਿੰਘ ਵਾਲਾ, 30 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮਹਾਨ ਮੀਰੀ ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਬੰਦੀਛੋੜ ਦਿਵਸ ਨੂੰ ਸਮਰਪਿਤ ਮਾਲਵੇ ਦੇ ਇਤਿਹਾਸਕ ਗੁਰਦੁਆਰਾ ਮੱਲੋ ਸ਼ਹੀਦ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 4 ਨਵੰਬਰ ਦਿਨ ਬੁੱਧਵਾਰ ਨੂੰ ਪਿੰਡ ਹਿੰਮਤਪੁਰਾ ਵਿਖੇ ਅਤੇ 5 ਨਵੰਬਰ ਦਿਨ ਵੀਰਵਾਰ ਨੂੰ ਪਿੰਡ ਭਾਗੀਕੇ ਵਿਖੇ ਨਗਰ ਕੀਰਤਨ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਮੱਲੋ ਸ਼ਹੀਦ ਦੇ ਮੁੱਖ ਸੇਵਾਦਾਰ ਬਾਬਾ ਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮਹਾਨ ਨਗਰ ਕੀਰਤਨਾ ਦੌਰਾਨ ਰਾਗੀ ਸਿੰਘਾਂ ਤੇ ਕਵੀਸ਼ਰੀ ਜਥਿਆਂ ਵਲੋਂ ਸਿੱਖ ਇਤਿਹਾਸ ਬਾਰੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

ਅਜੀਤ ਡੈਸਕ 31-10-2026
ਨਿਹਾਲ ਸਿੰਘ ਵਾਲਾ, 30 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮਹਾਨ ਮੀਰੀ ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਬੰਦੀਛੋੜ ਦਿਵਸ ਨੂੰ ਸਮਰਪਿਤ ਮਾਲਵੇ ਦੇ ਇਤਿਹਾਸਕ ਗੁਰਦੁਆਰਾ ਮੱਲੋ ਸ਼ਹੀਦ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 4 ਨਵੰਬਰ ਦਿਨ ਬੁੱਧਵਾਰ ਨੂੰ ਪਿੰਡ ਹਿੰਮਤਪੁਰਾ ਵਿਖੇ ਅਤੇ 5 ਨਵੰਬਰ ਦਿਨ ਵੀਰਵਾਰ ਨੂੰ ਪਿੰਡ ਭਾਗੀਕੇ ਵਿਖੇ ਨਗਰ ਕੀਰਤਨ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਮੱਲੋ ਸ਼ਹੀਦ ਦੇ ਮੁੱਖ ਸੇਵਾਦਾਰ ਬਾਬਾ ਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮਹਾਨ ਨਗਰ ਕੀਰਤਨਾ ਦੌਰਾਨ ਰਾਗੀ ਸਿੰਘਾਂ ਤੇ ਕਵੀਸ਼ਰੀ ਜਥਿਆਂ ਵਲੋਂ ਸਿੱਖ ਇਤਿਹਾਸ ਬਾਰੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਦੇ ਭੋਗ ਬੰਦੀਛੋੜ ਦਿਵਸ ਦੀਵਾਲੀ ਵਾਲੇ ਦਿਨ 8 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9:30 ਵਜੇ ਪਾਏ ਜਾਣਗੇ। ਬਾਬਾ ਜੀਤ ਸਿੰਘ ਨੇ ਇਲਾਕੇ ਭਰ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਮਹਾਨ ਨਗਰ ਕੀਰਤਨਾਂ ਦੀ ਪ੍ਰਕਿਰਿਆ ਦੌਰਾਨ ਦੋਨੋਂ ਦਿਨ ਅਤੇ ਦੀਵਾਲੀ ਵਾਲੇ ਦਿਨ ਭੋਗ ਉਪਰੰਤ ਕੀਰਤਨ ਦਰਬਾਰ ਦੇ ਸਮਾਗਮਾਂ ‘ਚ ਵੱਡੀ ਗਿਣਤੀ ਵਿਚ ਪੁੱਜ ਕੇ ਗੁਰੂ ਜੱਸ ਪ੍ਰਾਪਤ ਕਰਨ।
ਪਿਛਲੀ ਖ਼ਬਰ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਅੱਜ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ-ਸਮਾਜ ਸੇਵੀ ਪ੍ਰੇਮ ਸਿੰਘ ਭੰਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।