31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਐਸ.ਡੀ. ਪਬਲਿਕ ਸਕੂਲ ਮੋਗਾ ਵਿਖੇ ਨਿਊ ਪੰਜਾਬ ਦਿਵਸ ਮਨਾਇਆ

ਮੋਗਾ, 30 ਅਕਤੂਬਰ (ਜਸਪਾਲ ਸਿੰਘ ਬੱਬੀ)-ਐਸ. ਡੀ.

ਅਜੀਤ ਡੈਸਕ 31-10-2026
ਮੋਗਾ, 30 ਅਕਤੂਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਨਿਊ ਪੰਜਾਬ ਦਿਵਸ ਮਨਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੰਜਾਬ ਦੇ ਅਮੀਰ ਸਭਿਆਚਾਰ, ਵਿਰਸੇ, ਇਤਿਹਾਸ ਅਤੇ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਭਾਸ਼ਣ, ਕਵਿਤਾਵਾਂ ਰਾਹੀਂ ਪੰਜਾਬ ਦੀ ਸ਼ਾਨ ਨੂੰ ਦਰਸਾਇਆ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਪੰਜਾਬ ਦੇ ਗੌਰਵਮਈ ਇਤਿਹਾਸ, ਬਹਾਦਰੀ, ਏਕਤਾ ਅਤੇ ਸਭਿਆਚਾਰਕ ਵਿਰਸੇ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪ੍ਰਿੰਸੀਪਲ ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਪੰਜਾਬ ਦੇ ਅਮੀਰ ਵਿਰਸੇ ਅਤੇ ਮਾਂ-ਬੋਲੀ ਪੰਜਾਬੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸਭਿਆਚਾਰ ਅਤੇ ਪਰੰਪਰਾਵਾਂ ‘ਤੇ ਮਾਣ ਕਰਨਾ ਚਾਹੀਦਾ ਹੈ। ਸਕੂਲ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ, ਸਕੱਤਰ ਮਹਿੰਦਰ ਜਿੰਦਲ ਅਤੇ ਮੈਂਬਰ ਰਾਧੇਸ਼ ਕੁਮਾਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਨਿਊ ਪੰਜਾਬ ਦਿਵਸ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਯੂ. ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਵਿਸ਼ਵਜੀਤ ਨੇ ਕਰਾਟੇ ਮੁਕਾਬਲਿਆਂ ’ਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਸੈਂਕੜੇ ਨੌਜਵਾਨਾਂ ਤੇ ਬੱਚਿਆਂ ਨੇ ਸਜਾਈਆਂ ਸੁੰਦਰ ਦਸਤਾਰਾਂ- ਭਾਈ ਮਨਦੀਪ ਸਿੰਘ ਖੁਰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।