31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਭੁਪਿੰਦਰਾ ਖ਼ਾਲਸਾ ਸਕੂਲ ’ਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮੋਗਾ, 30 ਅਕਤੂਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤੇ ਸਕੱਤਰ ਵਿਦਿਆ ਸੁਖ਼ਮਿੰਦਰ ਸਿੰਘ ਅਧੀਨ ਚੱਲ ਰਹੀ ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਵਲੋਂ ਕੀਰਤਨ ਕਵੀਸ਼ਰੀ ਪੇਸ਼ ਕੀਤੀ ਗਈ।

ਅਜੀਤ ਡੈਸਕ 31-10-2026
ਮੋਗਾ, 30 ਅਕਤੂਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤੇ ਸਕੱਤਰ ਵਿਦਿਆ ਸੁਖ਼ਮਿੰਦਰ ਸਿੰਘ ਅਧੀਨ ਚੱਲ ਰਹੀ ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਵਲੋਂ ਕੀਰਤਨ ਕਵੀਸ਼ਰੀ ਪੇਸ਼ ਕੀਤੀ ਗਈ। ਪ੍ਰਚਾਰਕ ਗੁਲਾਬ ਜਿੰਦਰ ਸਿੰਘ, ਪ੍ਰਚਾਰਕ ਹਰਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਧਾਰਮਿਕ ਅਧਿਆਪਕਾ ਸੁਖਵਿੰਦਰ ਕੌਰ ਨੇ ਸਟੇਜ ਦੀ ਸੇਵਾ ਨਿਭਾਈ। ਪ੍ਰਿੰਸੀਪਲ ਕੁਲਵੰਤ ਸਿੰਘ ਕਲਸੀ ਨੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਧਾਰਮਿਕ ਪ੍ਰੀਖਿਆ ਵਿਚੋਂ ਸਥਾਨ ਪ੍ਰਾਪਤ ਕਰਤਾ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਤੇ ਸਕੂਲ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਆਕਸਫੋਰਡ ਦੇ ਵਿਦਿਆਰਥੀਆਂ ਦੀ ਸਾਇੰਸ ਪ੍ਰੋਜੈਕਟ ਦੀ ਪੇਸ਼ਕਾਰੀ ਵਿਚ ਪ੍ਰਾਪਤੀ ਅਗਲੀ ਖ਼ਬਰ ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ’ਚ ਸੁਰੱਖਿਅਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।