01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕੇਸਾਂ ਦੇ ਰਾਜ਼ੀਨਾਮੇ ਰਾਹੀਂ ਨਿਪਟਾਰੇ ਲਈ ਸਪੈਸ਼ਲ ਲੋਕ ਅਦਾਲਤ 21 ਨੂੰ

ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ.

ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੀਲਮ ਅਰੋੜਾ। ਤਸਵੀਰ: ਜਸਪਾਲ ਸਿੰਘ ਬੱਬੀ 01-11-2026
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੀ ਨੇਗੋਸ਼ੇਬਲ ਇੰਸਟਰੂਮੈਂਟ ਐਕਟ 1881 ਦੇ ਕੇਸਾਂ ਦੇ ਰਾਜ਼ੀਨਾਮੇ ਰਾਹੀਂ ਨਿਪਟਾਰੇ ਲਈ ਮਿਤੀ 21 ਨਵੰਬਰ 2026 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾ ਪੁਰਾਣਾ ਦੀਆਂ ਅਦਾਲਤਾਂ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਮਿਸ ਨੀਲਮ ਅਰੋੜਾ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਅਦਾਲਤੀ ਅਤੇ ਪ੍ਰੀ-ਲੀਟੀਗੇਟਿਵ ਪੜਾਅ ‘ਤੇ ਆਏ ਰਾਜ਼ੀਨਾਮਾ ਹੋਣਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਮਿਤੀ 21 ਨਵੰਬਰ 2026 ਨੂੰ ਸਪੈਸ਼ਲ ਲੋਕ ਅਦਾਲਤ ਲਗਾਈ ਜਾਵੇਗੀ। ਇਸ ਲੋਕ ਅਦਾਲਤ ਵਿਚ ਸਿਰਫ਼ ਦੀ ਨੇਗੋਸ਼ੀਏਬਲ ਇਨਸਟੂਮੈਂਟ ਐਕਟ 1881 ਦੇ ਮਸਲੇ ਲਗਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਸਿਮਰਨ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਨ੍ਹਾਂ ਲੋਕਾਂ ਦਾ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿਚ ਆਪਸੀ ਦੁਸ਼ਮਣੀ ਖ਼ਤਮ ਹੋ ਜਾਂਦੀ ਹੈ ਅਤੇ ਆਪਸੀ ਭਾਈਚਾਰਾ ਵਧਦਾ ਹੈ। ਲੋਕ ਅਦਾਲਤ ਵਿਚ ਫ਼ੈਸਲਾ ਹੋਣ ਤੋਂ ਬਾਅਦ ਕੇਸ ਵਿਚ ਲੱਗੀ ਸਾਰੀ ਕੋਰਟ ਫ਼ੀਸ ਵਾਪਸ ਮਿਲ ਜਾਂਦੀ ਹੈ। ਇਸ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਫ਼ੈਸਲੇ ਦੇ ਖ਼ਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨ੍ਹਾਂ ਵਲੋਂ ਅੱਜ ਆਗਾਮੀ ਲੋਕ ਅਦਾਲਤ ਸਬੰਧੀ ਸਿਵਲ ਤੇ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਰਾਜ਼ੀਨਾਮੇ ਰਾਹੀਂ ਵੱਧ ਤੋਂ ਵੱਧ ਮਾਮਲੇ ਨਿਪਟਾਉਣ ਲਈ ਕਿਹਾ ਗਿਆ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫ਼ੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਓ।
ਪਿਛਲੀ ਖ਼ਬਰ ਮਨਜੀਤ ਸਿੰਘ ਬਿਲਾਸਪੁਰ ਨੂੰ ਆਮ ਆਦਮੀ ਪਾਰਟੀ ਤੋਂ ਤੀਸਰੀ ਵਾਰ ਟਿਕਟ ਮਿਲਣ ’ਤੇ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਸਥਾਨਕ ਦੁਕਾਨਦਾਰਾਂ ਦਾ ਸਹਿਯੋਗ ਹੀ ਤਿਉਹਾਰਾਂ ਦੀ ਅਸਲ ਖ਼ੁਸ਼ੀ-ਗੁਰਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।