01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰੋਟਰੀ ਕਲੱਬ ਮੋਗਾ ਸਿਟੀ ਵਲੋਂ ਅਨਮੋਲ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਸਨਮਾਨਿਤ

ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਰੋਟਰੀ ਕਲੱਬ ਮੋਗਾ ਸਿਟੀ ਵਲੋਂ ਕਰਵਾਏ ਗਏ ਇਕ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਅਨਮੋਲ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਨੂੰ ਧਾਰਮਿਕ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਮੋਗਾ ਦੀ ਵਿਧਾਇਕ ਡਾ.

ਅਜੀਤ ਡੈਸਕ 01-11-2026
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਰੋਟਰੀ ਕਲੱਬ ਮੋਗਾ ਸਿਟੀ ਵਲੋਂ ਕਰਵਾਏ ਗਏ ਇਕ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਅਨਮੋਲ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਨੂੰ ਧਾਰਮਿਕ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਬਲੂਮਿੰਗ ਬਡਜ਼ ਸਕੂਲ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਵਲੋਂ ਸਾਂਝੇ ਤੌਰ ‘ਤੇ ਸਨਮਾਨ ਪੱਤਰ ਦੇ ਕੇ ਪ੍ਰਦਾਨ ਕੀਤਾ ਗਿਆ। ਇਸ ਮੌਕੇ ਰੋਟਰੀ ਕਲੱਬ ਮੋਗਾ ਸਿਟੀ ਦੇ ਚੇਅਰਮੈਨ ਵਿਜੇ ਮਦਾਨ ਨੇ ਕਿਹਾ ਕਿ ਸਮਾਜ ਸੇਵੀ ਰਾਜੇਸ਼ ਅਰੋੜਾ ਮੋਗਾ ਸ਼ਹਿਰ ਵਿਚ ਧਾਰਮਿਕ ਅਤੇ ਸਮਾਜ ਸੇਵਾ ਦੇ ਕਾਰਜਾਂ ਲਈ ਇਕ ਵਿਸ਼ੇਸ਼ ਪਛਾਣ ਰੱਖਦੇ ਹਨ। ਉਨ੍ਹਾਂ ਦੀ ਅਗਵਾਈ ਹੇਠ ਸਿੱਖਿਆ, ਸਿਹਤ ਸੇਵਾਵਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਵੀ ਸੰਸਥਾ ਵਲੋਂ ਲਗਾਤਾਰ ਸੇਵਾ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜੇਸ਼ ਅਰੋੜਾ ਦੇ ਇਨ੍ਹਾਂ ਸ਼ਲਾਘਾਯੋਗ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਦੇਖਦਿਆਂ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਵਿਜੇ ਮਦਾਨ, ਸਕੱਤਰ ਰਾਜੀਵ ਬੇਦੀ, ਵਿਨੋਦ ਗਰਗ, ਗੁਰਜੀਤ ਸਿੰਘ ਅਤੇ ਪ੍ਰੋਜੈਕਟ ਚੇਅਰਮੈਨ ਰਾਜੀਵ ਸਿੰਗਲਾ ਨੇ ਸਮਾਗਮ ਵਿਚ ਪਹੁੰਚੇ ਮੁੱਖ ਮਹਿਮਾਨਾਂ, ਪਤਵੰਤਿਆਂ, ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ-ਬੀਬੀ ਰਾਜ ਕੌਰ ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਨੇ ਲਗਵਾਇਆ ਸਟੂਡੈਂਟ ਵੀਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।