01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡਾ. ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਵਿਗਿਆਨ ਪ੍ਰਦਰਸ਼ਨੀ ਲਗਾਈ

ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਸ਼ਵ ਪੱਧਰ ‘ਤੇ ਫਾਈਬਰ ਆਪਟਿਕ ਤਕਨਾਲੋਜੀ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਅਤੇ ਫਾਈਬਰ ਆਪਟਿਕਸ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਮੋਗਾ ਦੇ ਜੰਮਪਲ ਮਹਾਨ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਕਰਵਾਈ ਗਈ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਵਿਚ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਸਕੂਲਾਂ ਦੇ ਵਿਦਿਆਰਥੀਆਂ ਵਲੋਂ ਵਿਗਿਆਨਕ ਸੋਚ ਅਤੇ ਨਵੀਨਤਮ ਤਕਨਾਲੋਜੀ ’ਤੇ ਆਧਾਰਿਤ ਕਰੀਬ 40 ਮਾਡਲ ਪ੍ਰਦਰਸ਼ਿਤ 01-11-2026
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਸ਼ਵ ਪੱਧਰ ‘ਤੇ ਫਾਈਬਰ ਆਪਟਿਕ ਤਕਨਾਲੋਜੀ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਅਤੇ ਫਾਈਬਰ ਆਪਟਿਕਸ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਮੋਗਾ ਦੇ ਜੰਮਪਲ ਮਹਾਨ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਕਰਵਾਈ ਗਈ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਵਿਚ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਵਿਗਿਆਨ ਪ੍ਰਦਰਸ਼ਨੀ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੇ ਵਿਗਿਆਨਕ ਵਿਚਾਰਾਂ ਅਤੇ ਨਵੀਨਤਮ ਤਕਨਾਲੋਜੀ ‘ਤੇ ਆਧਾਰਿਤ ਕਰੀਬ 40 ਮਾਡਲ ਪ੍ਰਦਰਸ਼ਿਤ ਕੀਤੇ ਗਏ। ਇਹ ਮਾਡਲ ਲਾਈਟ, ਕਲੀਨ, ਸਪੇਸ, ਲਾਈਫ਼, ਅਰਥ ਅਤੇ ਸਕਾਈ ਨਾਮਕ ਛੇ ਵੱਖ-ਵੱਖ ਥੀਮਾਂ ‘ਤੇ ਆਧਾਰਿਤ ਸਨ। ਵਿਦਿਆਰਥੀਆਂ ਨੇ ਆਪਣੇ ਮਾਡਲਾਂ ਰਾਹੀਂ ਵਿਗਿਆਨ, ਤਕਨਾਲੋਜੀ, ਵਾਤਾਵਰਨ ਸੰਭਾਲ, ਸਿਹਤ, ਪੁਲਾੜ ਖੋਜ ਅਤੇ ਆਧੁਨਿਕ ਖੇਤੀਬਾੜੀ ਨਾਲ ਸਬੰਧਿਤ ਨਵੀਨਤਮ ਵਿਚਾਰ ਪੇਸ਼ ਕੀਤੇ।
ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ-ਬੀਬੀ ਰਾਜ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।