ਕੋਟ ਈਸੇ ਖਾਂ ਯੂਥ ਮਿਲਣੀ ਸੰਬੰਧੀ ਯੂਥ ਆਗੂ ਅਰਮਿੰਦਰ ਰਾਮਗੜ੍ਹੀਆ ਵਲੋਂ ਵਰਕਰਾਂ ਨਾਲ ਮੀਟਿੰਗ
ਫਤਿਹਗੜ੍ਹ ਪੰਜਤੂਰ, 31 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 2 ਨਵੰਬਰ ਨੂੰ ਕੋਟ ਈਸੇ ਖਾਂ ਵਿਖੇ ਕੀਤੀ ਜਾ ਰਹੀ ਯੂਥ ਵਿੰਗ ਦੀ ਮਿਲਣੀ ਦੀਆਂ ਤਿਆਰੀਆਂ ਨੂੰ ਲੈ ਕੇ ਕਸਬਾ ਫਤਿਹਗੜ੍ਹ ਪੰਜਤੂਰ ਦੇ ਯੂਥ ਅਕਾਲੀ ਦੇ ਸ਼ਹਿਰੀ ਪ੍ਰਧਾਨ ਅਰਮਿੰਦਰ ਸਿੰਘ ਰਾਮਗੜ੍ਹੀਆ ਵਲੋਂ ਪਾਰਟੀ ਵਰਕਰਾਂ ਅਤੇ ਨੌਜਵਾਨ ਆਗੂਆਂ ਨਾਲ ਇਕ ਮੀਟਿੰਗ ਕੀਤੀ ਗਈ| ਜਿਸ ਵਿਚ ਸੀਨੀਅਰ ਆਗੂ ਗੁਰਦੇਵ ਸਿੰਘ ਭੋਲਾ ਸਾਬਕਾ ਸਰਪੰਚ ਵੀ ਸ਼ਾਮਿਲ ਹੋਏ| ਯੂਥ ਦੇ ਸ਼ਹਿਰੀ ਪ੍ਰਧਾਨ ਅਰਮਿੰਦਰ ਸਿੰਘ ਰਾਮਗੜ੍ਹੀਆ ਨੇ ਦੱਸਿਆ ਇਹ ਮਿਲਣੀ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਹੋਵੇਗੀ| ਜਿਸ ਵਿਚ ਯੂਥ ਅਕਾਲੀ ਦਲ (ਬ) ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸ਼ਿਰਕਤ ਕਰਨਗੇ। ਇਸ ਮੀਟਿੰਗ ਦਾ ਮੁੱਖ ਮਕਸਦ 2 ਨਵੰਬਰ ਦੀ ਕੋਟ ਈਸੇ ਖਾਂ ਮਿਲਣੀ ਨੂੰ ਸਫਲ ਬਣਾਉਣ ਲਈ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਉਣਾ ਅਤੇ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਹੈ।
ਫਤਿਹਗੜ੍ਹ ਪੰਜਤੂਰ, 31 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 2 ਨਵੰਬਰ ਨੂੰ ਕੋਟ ਈਸੇ ਖਾਂ ਵਿਖੇ ਕੀਤੀ ਜਾ ਰਹੀ ਯੂਥ ਵਿੰਗ ਦੀ ਮਿਲਣੀ ਦੀਆਂ ਤਿਆਰੀਆਂ ਨੂੰ ਲੈ ਕੇ ਕਸਬਾ ਫਤਿਹਗੜ੍ਹ ਪੰਜਤੂਰ ਦੇ ਯੂਥ ਅਕਾਲੀ ਦੇ ਸ਼ਹਿਰੀ ਪ੍ਰਧਾਨ ਅਰਮਿੰਦਰ ਸਿੰਘ ਰਾਮਗੜ੍ਹੀਆ ਵਲੋਂ ਪਾਰਟੀ ਵਰਕਰਾਂ ਅਤੇ ਨੌਜਵਾਨ ਆਗੂਆਂ ਨਾਲ ਇਕ ਮੀਟਿੰਗ ਕੀਤੀ ਗਈ| ਜਿਸ ਵਿਚ ਸੀਨੀਅਰ ਆਗੂ ਗੁਰਦੇਵ ਸਿੰਘ ਭੋਲਾ ਸਾਬਕਾ ਸਰਪੰਚ ਵੀ ਸ਼ਾਮਿਲ ਹੋਏ| ਯੂਥ ਦੇ ਸ਼ਹਿਰੀ ਪ੍ਰਧਾਨ ਅਰਮਿੰਦਰ ਸਿੰਘ ਰਾਮਗੜ੍ਹੀਆ ਨੇ ਦੱਸਿਆ ਇਹ ਮਿਲਣੀ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਹੋਵੇਗੀ| ਜਿਸ ਵਿਚ ਯੂਥ ਅਕਾਲੀ ਦਲ (ਬ) ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸ਼ਿਰਕਤ ਕਰਨਗੇ। ਇਸ ਮੀਟਿੰਗ ਦਾ ਮੁੱਖ ਮਕਸਦ 2 ਨਵੰਬਰ ਦੀ ਕੋਟ ਈਸੇ ਖਾਂ ਮਿਲਣੀ ਨੂੰ ਸਫਲ ਬਣਾਉਣ ਲਈ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਉਣਾ ਅਤੇ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਹੈ। ਯੂਥ ਸ਼ਹਿਰੀ ਪ੍ਰਧਾਨ ਅਰਮਿੰਦਰ ਰਾਮਗੜ੍ਹੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਟ ਈਸੇ ਖਾਂ ਯੂਥ ਮਿਲਣੀ ਨੂੰ ਲੈ ਕੇ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਵਿਸ਼ੇਸ਼ ਸ਼ਮੂਲੀਅਤ ਨਾਲ ਹੋਣ ਵਾਲੀ ਇਹ ਮਿਲਣੀ ਵਰਕਰਾਂ ਵਿਚ ਨਵਾਂ ਜੋਸ਼ ਭਰਨ ਦਾ ਕੰਮ ਕਰੇਗੀ। ਇਸ ਮੌਕੇ ਸੀਨੀਅਰ ਆਗੂ ਗੁਰਦੇਵ ਸਿੰਘ ਭੋਲਾ, ਜਸਪਾਲ ਸਿੰਘ ਗਿੱਲ, ਦਿਲਦੀਪ ਸਿੰਘ, ਆਕਾਸ਼ਦੀਪ ਸਿੰਘ, ਗੁਰਜੀਤ ਸਿੰਘ, ਯੂਨਸ, ਅਰਮਾਨ ਟੁਰਨਾ, ਕਰਨਜੀਤ ਸਿੰਘ, ਹਰਮਨਦੀਪ ਸਿੰਘ, ਦਿਲਬਾਗ ਸਿੰਘ, ਚਤਰ ਸਿੰਘ ਆਦਿ ਹਾਜ਼ਰ ਸਨ।