02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੰਤ ਦਰਬਾਰਾ ਸਿੰਘ ਕਾਲਜ ਫਾਰ ਵੁਮੈਨ ਵਿਖੇ ਕਾਮਰਸ ਫੈਸਟ ‘ਐਸ.ਡੀ.ਐਸ. ਸਕਿੱਲ ਟੂ ਮਾਰਕੀਟ’ ਕਰਵਾਇਆ

ਨਿਹਾਲ ਸਿੰਘ ਵਾਲਾ, 1 ਨਵੰਬਰ (ਸੁਖਦੇਵ ਸਿੰਘ ਖਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਫਾਰ ਵੁਮੈਨ ਲੋਪੋ ਵਿਖੇ ਕਾਮਰਸ ਵਿਭਾਗ ਵਲੋਂ ‘ਐਸ. ਡੀ.

ਸੰਤ ਦਰਬਾਰਾ ਸਿੰਘ ਕਾਲਜ ਫਾਰ ਵੁਮੈਨ ਲੋਪੋ ਵਿਖੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਲਗਾਈਆਂ ਸਟਾਲਾਂ ਦੇਖਦੇ ਹੋਏ ਸੰਸਥਾਵਾਂ ਦੇ ਪ੍ਰਬੰਧਕ| ਤਸਵੀਰ: ਸੁਖਦੇਵ ਸਿੰਘ ਖਾਲਸਾ 02-11-2026
ਨਿਹਾਲ ਸਿੰਘ ਵਾਲਾ, 1 ਨਵੰਬਰ (ਸੁਖਦੇਵ ਸਿੰਘ ਖਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਫਾਰ ਵੁਮੈਨ ਲੋਪੋ ਵਿਖੇ ਕਾਮਰਸ ਵਿਭਾਗ ਵਲੋਂ ‘ਐਸ.ਡੀ.ਐਸ. ਸਕਿੱਲ ਟੂ ਮਾਰਕੀਟ’ ਦੇ ਨਾਂਅ ਹੇਠ ਕਾਮਰਸ ਫੈਸਟ ਕਰਵਾਇਆ ਗਿਆ| ਇਸ ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਮੈਨੇਜਿੰਗ ਡਾਇਰੈਕਟਰ ਰਮਨਦੀਪ ਕੌਰ ਗਿੱਲ ਅਤੇ ਸਿੱਖਿਆ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ| ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ’ਚ ਉੱਦਮਤਾ ਦੀ ਭਾਵਨਾ ਪੈਦਾ ਕਰਨਾ, ਉਨ੍ਹਾਂ ਦੇ ਹੁਨਰ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣੂ ਕਰਵਾਉਣਾ ਸੀ| ਇਸ ਫੈਸਟ ’ਚ ਵਿਦਿਆਰਥਣਾਂ ਨੇ ਆਪਣੇ ਹੁਨਰ, ਸਿਰਜਣਾਤਮਿਕਤਾ ਅਤੇ ਕਾਰੋਬਾਰੀ ਯੋਗਤਾਵਾਂ ਦਾ ਪ੍ਰਦਰਸ਼ਨ ਕਰਦਿਆਂ ਖਾਣ-ਪੀਣ ਦੀਆਂ ਵੱਖ-ਵੱਖ ਵਸਤਾਂ, ਹੱਥਾਂ ਨਾਲ ਤਿਆਰ ਕੀਤੀਆਂ ਚੀਜ਼ਾਂ, ਕਿਤਾਬਾਂ, ਕਢਾਈ ਵਾਲੀਆਂ ਵਸਤਾਂ, ਕਾਸਮੈਟਿਕਸ, ਨੇਲ ਆਰਟ, ਮਹਿੰਦੀ, ਰੇਜ਼ਿਨ ਆਰਟ, ਫੋਟੋਗਰਾਫੀ ਅਤੇ ਤਿਉਹਾਰਾਂ ਨਾਲ ਸਬੰਧਿਤ ਸਜਾਵਟੀ ਸਮਾਨ ਦੇ ਸਟਾਲ ਲਗਾਏ ਗਏ| ਇਸ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਉਣ, ਉਨ੍ਹਾਂ ਦੀ ਕੀਮਤ ਨਿਰਧਾਰਿਤ ਕਰਨ, ਗਾਹਕਾਂ ਨਾਲ ਗੱਲਬਾਤ ਕਰਨ ਅਤੇ ਮਾਰਕੀਟਿੰਗ ਦੇ ਵਿਹਾਰਕ ਤਰੀਕਿਆਂ ਨੂੰ ਸਮਝਣ ਦਾ ਮੌਕਾ ਮਿਲਿਆ| ਕਾਲਜ ਦੀ ਸਮੂਹ ਮੈਨੇਜਮੈਂਟ, ਪ੍ਰਿੰਸੀਪਲ ਡਾ. ਕਰਮਜੀਤ ਕੌਰ ਅਤੇ ਵਿਭਿੰਨ ਸੰਸਥਾਵਾਂ ਦੇ ਪ੍ਰਿੰਸੀਪਲਾਂ ਨੇ ਵਿਦਿਆਰਥਣਾਂ ਦੇ ਉਤਸ਼ਾਹ ਅਤੇ ਉਨ੍ਹਾਂ ਦੀ ਸਿਰਜਣਾਤਮਿਕ ਸੋਚ ਦੀ ਸ਼ਲਾਘਾ ਕੀਤੀ| ਇਸ ਸਮਾਗਮ ਦੇ ਸਫਲ ਆਯੋਜਨ ਦੀ ਜ਼ਿੰਮੇਵਾਰੀ ਕਾਮਰਸ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਦਿਲਪ੍ਰੀਤ ਕੌਰ ਅਤੇ ਸਹਾਇਕ ਪ੍ਰੋਫੈਸਰ ਅੰਜਲੀ ਵਲੋਂ ਨਿਭਾਈ ਗਈ| ਅੰਤ ’ਚ ਸੰਸਥਾਵਾਂ ਦੇ ਸਿੱਖਿਆ ਡਾਇਰੈਕਟਰ ਡਾ. ਗੋਬਿੰਦ ਸਿੰਘ ਵਲੋਂ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥਣਾਂ ਨੂੰ ਸਿੱਖਿਆ ਦੇ ਨਾਲ-ਨਾਲ ਰੋਜ਼ਗਾਰ ਅਤੇ ਉਦਮਤਾ ਦੇ ਖੇਤਰ ’ਚ ਅੱਗੇ ਵਧਣ ਲਈ ਨਵੀਆਂ ਦਿਸ਼ਾਵਾਂ ਪ੍ਰਦਾਨ ਕਰਦੀਆਂ ਹਨ| ਇਸ ਮੌਕੇ ਸੰਤ ਦਰਬਾਰਾ ਸਿੰਘ ਕਾਲਜ ਫਾਰ ਵੁਮੈਨ ਲੋਪੋ ਦੇ ਪ੍ਰਿੰਸੀਪਲ ਡਾ. ਕਰਮਜੀਤ ਕੌਰ , ਸੰਤ ਦਰਬਾਰਾ ਸਿੰਘ ਕਾਲਜ ਆਫ ਐਜੂਕੇਸ਼ਨ ਲੋਪੋ ਦੇ ਪ੍ਰਿੰਸੀਪਲ ਡਾ. ਤ੍ਰਿਪਤਾ ਪਰਮਾਰ ਅਤੇ ਡਾ. ਬਲਵਿੰਦਰ ਕੌਰ, ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ਦੇ ਪ੍ਰਿੰਸੀਪਲ ਹਰਪ੍ਰੀਤ ਕੌਰ ਅਤੇ ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋ ਦੇ ਪ੍ਰਿੰਸੀਪਲ ਹਰਪ੍ਰੀਤ ਕੌਰ ਹਾਜ਼ਰ ਰਹੇ|
ਪਿਛਲੀ ਖ਼ਬਰ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਬਣੇ ਚੇਅਰਮੈਨ ਪ੍ਰਵੀਨ ਗਰਗ ਅਗਲੀ ਖ਼ਬਰ ਮਾਤਾ ਨਿਰਮਲਾ ਦੇਵੀ ਨਮਿਤ ਪਾਠ ਦਾ ਭੋਗ 5 ਨੂੰ ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ)- ਸ਼ਿਆਮ ਸੇਵਾ ਸੁਸਾਇਟ ੀ ਜਲੰਧਰ ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।