04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਲੰਗੇਆਣਾ ਪੁਰਾਣਾ ’ਚ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕਾਰਡ ਵੰਡੇ

ਨੱਥੂਵਾਲਾ ਗਰਬੀ, 3 ਨਵੰਬਰ (ਨਵਦੀਪ ਸਿੰਘ)- ਆਮ ਆਦਮੀ ਪਾਰਟੀ ਦੇ ਸੀਨੀ. ਆਗੂ ਸਰਪੰਚ ਜਗਮੋਹਨ ਸਿੰਘ ਲੰਗੇਆਣਾ ਅਤੇ ਸਰਪੰਚ ਸੁਖਵੀਰ ਕੌਰ ਅਤੇ ਸਮੂਹ ਪੰਚਾਇਤ ਵਲੋਂ ਪਿੰਡ ਲੰਗੇਆਣਾ ਪੁਰਾਣਾ ਵਿਖੇ ‘ਮੇਰਾ ਘਰ, ਮੇਰਾ ਨਾਮ’ ਯੋਜਨਾ ਤਹਿਤ ਪ੍ਰੋਗਰਾਮ ਕਰਵਾਇਆ ਗਿਆ।

ਅਜੀਤ ਡੈਸਕ 04-11-2026
ਨੱਥੂਵਾਲਾ ਗਰਬੀ, 3 ਨਵੰਬਰ (ਨਵਦੀਪ ਸਿੰਘ)- ਆਮ ਆਦਮੀ ਪਾਰਟੀ ਦੇ ਸੀਨੀ. ਆਗੂ ਸਰਪੰਚ ਜਗਮੋਹਨ ਸਿੰਘ ਲੰਗੇਆਣਾ ਅਤੇ ਸਰਪੰਚ ਸੁਖਵੀਰ ਕੌਰ ਅਤੇ ਸਮੂਹ ਪੰਚਾਇਤ ਵਲੋਂ ਪਿੰਡ ਲੰਗੇਆਣਾ ਪੁਰਾਣਾ ਵਿਖੇ ‘ਮੇਰਾ ਘਰ, ਮੇਰਾ ਨਾਮ’ ਯੋਜਨਾ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਹਲਕਾ ਵਿਧਾਇਕ ਨੇ ਕਿਹਾ ਕਿ ਆਪਣੇ ਹਲਕੇ ਦੇ ਹਰ ਨਾਗਰਿਕ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣਾ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਸਾਡੀ ਪਹਿਲੀ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਹਰ ਪਰਿਵਾਰ ਨੂੰ ਉਨ੍ਹਾਂ ਦੇ ਮਕਾਨਾਂ ਦਾ ਮਾਲਕਾਨਾ ਹੱਕ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਦਾ ਜੀਵਨ ਹੋਰ ਸੁਖਾਲਾ ਅਤੇ ਸੁਰੱਖਿਅਤ ਹੋਵੇਗਾ। ਇਸ ਮੌਕੇ ਸੁਖਦੇਵ ਸਿੰਘ, ਗੁਰਜੀਤ ਸਿੰਘ, ਗੁਰਦੇਵ ਸਿੰਘ (ਤਿੰਨੋ ਪੰਚ) ਅਤੇ ਜਸਪ੍ਰੀਤ ਸਿੰਘ ਲੰਗੇਆਣਾ, ਰਵੀ ਲੰਗੇਆਣਾ, ਦਵਿੰਦਰ ਸਿੰਘ ਸੋਹੀ, ਜਗਜੀਤ ਸਿੰਘ ਸਮੇਤ ਹਲਕਾ ਪਟਵਾਰੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਉਚੇਚੇ ਤੌਰ ‘ਤੇ ਮੌਜੂਦ ਰਹੇ।
ਪਿਛਲੀ ਖ਼ਬਰ ਪਾਥਵੇਅਜ਼ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਸਰਕਾਰੀ ਡਾਕਘਰ ’ਚ ਮਨਾਈ ਦੀਵਾਲੀ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।