04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪਾਥਵੇਅਜ਼ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਸਰਕਾਰੀ ਡਾਕਘਰ ’ਚ ਮਨਾਈ ਦੀਵਾਲੀ

ਕੋਟ ਈਸੇ ਖਾਂ, 3 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਲੋਂ ਵਿਦਿਆਰਥੀਆਂ ਨੂੰ ਧਰਮਕੋਟ ਦੇ ਸਰਕਾਰੀ ਡਾਕਘਰ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ, ਜਿੱਥੇ ਵਿਦਿਆਰਥੀਆਂ ਨੇ ਡਾਕਘਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਬੱਚਿਆਂ ਨੇ ਦੀਵੇ ਵੰਡ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਪੋਸਟ-ਕਾਰਡ ਰਾਹੀਂ ਆਪਣੇ ਮਾਪਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਭੇਜੀਆਂ।

ਅਜੀਤ ਡੈਸਕ 04-11-2026
ਕੋਟ ਈਸੇ ਖਾਂ, 3 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਲੋਂ ਵਿਦਿਆਰਥੀਆਂ ਨੂੰ ਧਰਮਕੋਟ ਦੇ ਸਰਕਾਰੀ ਡਾਕਘਰ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ, ਜਿੱਥੇ ਵਿਦਿਆਰਥੀਆਂ ਨੇ ਡਾਕਘਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਬੱਚਿਆਂ ਨੇ ਦੀਵੇ ਵੰਡ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਪੋਸਟ-ਕਾਰਡ ਰਾਹੀਂ ਆਪਣੇ ਮਾਪਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਭੇਜੀਆਂ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਡਾਕਘਰ ਦੇ ਕੰਮਕਾਜ ਅਤੇ ਚਿੱਠੀਆਂ ਤੇ ਪੋਸਟ-ਕਾਰਡ ਭੇਜਣ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਹ ਦੌਰਾ ਬੱਚਿਆਂ ਲਈ ਸਿੱਖਿਆ, ਤਿਉਹਾਰ ਅਤੇ ਵਿਹਾਰਕ ਗਿਆਨ ਦਾ ਸੁੰਦਰ ਸੁਮੇਲ ਸਾਬਤ ਹੋਇਆ। ਇਸ ਮੌਕੇ ਸਕੂਲ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਡਾ. ਅਨਿਲਜੀਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਡਾ.ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਸਾਬਕਾ ਕੌਂਸਲਰ, ਜੋਗਿੰਦਰ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਸਿੱਧੂ, ਸਿਮਰਨਜੀਤ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਅਸ਼ੀਸ਼ ਡੇਗਵੇਕਰ, ਵਾਈਸ ਪ੍ਰਿੰਸੀਪਲ ਮਾਲਵਿਕਾ ਡੇਗਵੇਕਰ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ।
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦਾ ਪ੍ਰਗਟ ਦਿਵਸ ਮਨਾਉਣ ਸੰਬੰਧੀ ਮੀਟਿੰਗ 9 ਨੂੰ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਜਾਵੇਗਾ-ਸਤਿਨਾਮ ਸਿੰਘ ਕ... ਅਗਲੀ ਖ਼ਬਰ ਲੰਗੇਆਣਾ ਪੁਰਾਣਾ ’ਚ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕਾਰਡ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।