ਭੋਲਾ ਸਿੰਘ ਬਰਾੜ ਦੀ ਅਗਵਾਈ ਹੇਠ ਕਾਂਗਰਸ ਦੀ ਇਨਸਾਫ ਰੈਲੀ ਲਈ ਸਮਰਥਕਾਂ ਦਾ ਵੱਡਾ ਕਾਫ਼ਲਾ ਰਵਾਨਾ
ਸਮਾਧ ਭਾਈ, 4 ਨਵੰਬਰ (ਜਗਰੂਪ ਸਿੰਘ ਸਰੋਆ)- ਪੰਜਾਬ ’ਚ ਕਾਂਗਰਸ ਸਰਕਾਰ ਲਿਆਉਣ ਲਈ ਮਿਸ਼ਨ 2027 ਤਹਿਤ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਇਨਸਾਫ ਰੈਲੀ ’ਚ ਸ਼ਮੂਲੀਅਤ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਅਤੇ ਫ਼ਿਰੋਜ਼ਪੁਰ ਦੇ ਦਿਹਾਤੀ ਇੰਚਾਰਜ ਭੋਲਾ ਸਿੰਘ ਬਰਾੜ ਦੀ ਅਗਵਾਈ ਹੇਠ ਬੱਸਾਂ ਤੇ ਕਾਰਾਂ ਰਾਹੀਂ ਸਮਰਥਕਾਂ ਦਾ ਇਕ ਵੱਡਾ ਕਾਫ਼ਲਾ ਸਮਾਧ ਭਾਈ ਤੋਂ ਰਵਾਨਾ ਹੋਇਆ। ਭੋਲਾ ਸਿੰਘ ਬਰਾੜ ਦੀ ਅਗਵਾਈ ਹੇਠ ਰਵਾਨਾ ਹੋਏ ਇਸ ਕਾਫ਼ਲੇ ਵਿਚ ਸੈਂਕੜੇ ਦੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਸਮਾਧ ਭਾਈ, 4 ਨਵੰਬਰ (ਜਗਰੂਪ ਸਿੰਘ ਸਰੋਆ)- ਪੰਜਾਬ ’ਚ ਕਾਂਗਰਸ ਸਰਕਾਰ ਲਿਆਉਣ ਲਈ ਮਿਸ਼ਨ 2027 ਤਹਿਤ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਇਨਸਾਫ ਰੈਲੀ ’ਚ ਸ਼ਮੂਲੀਅਤ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਅਤੇ ਫ਼ਿਰੋਜ਼ਪੁਰ ਦੇ ਦਿਹਾਤੀ ਇੰਚਾਰਜ ਭੋਲਾ ਸਿੰਘ ਬਰਾੜ ਦੀ ਅਗਵਾਈ ਹੇਠ ਬੱਸਾਂ ਤੇ ਕਾਰਾਂ ਰਾਹੀਂ ਸਮਰਥਕਾਂ ਦਾ ਇਕ ਵੱਡਾ ਕਾਫ਼ਲਾ ਸਮਾਧ ਭਾਈ ਤੋਂ ਰਵਾਨਾ ਹੋਇਆ। ਭੋਲਾ ਸਿੰਘ ਬਰਾੜ ਦੀ ਅਗਵਾਈ ਹੇਠ ਰਵਾਨਾ ਹੋਏ ਇਸ ਕਾਫ਼ਲੇ ਵਿਚ ਸੈਂਕੜੇ ਦੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰਵਾਨਗੀ ਮੌਕੇ ਵਰਕਰਾਂ ਨੇ ਪਾਰਟੀ ਅਤੇ ਭੋਲਾ ਸਿੰਘ ਬਰਾੜ ਦੇ ਹੱਕ ’ਚ ਨਾਅਰੇਬਾਜ਼ੀ ਕਰਦਿਆਂ ਭਾਰੀ ਉਤਸ਼ਾਹ ਦਿਖਾਇਆ। ਇਸ ਸਮੇਂ ਭੋਲਾ ਸਿੰਘ ਬਰਾੜ ਨੇ ਕਿਹਾ ਕਿ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਜਾ ਰਹੀ ਕਾਂਗਰਸ ਦੀ ਇਨਸਾਫ਼ ਰੈਲੀ ਰਾਹੀਂ ਲੋਕਾਂ ਦੇ ਮੁੱਦਿਆਂ ਅਤੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਵਿਚੋਂ ਵੱਡੀ ਗਿਣਤੀ ‘ਚ ਬੱਸਾਂ ਰਾਹੀਂ ਵਰਕਰਾਂ ਦਾ ਰਵਾਨਾ ਹੋਣਾ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਕਾਂਗਰਸੀ ਵਰਕਰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਦੇਸ਼ ਦੇ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਪਾਰੀਆਂ ਅਤੇ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਆਵਾਜ਼ ਬਣਦੀ ਆਈ ਹੈ ਅਤੇ ਦੂਸਰੇ ਪਾਸੇ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਲੋਕ ਮਹਿੰਗਾਈ, ਬੇਰੁਜ਼ਗਾਰੀ, ਕਿਸਾਨੀ ਸਮੱਸਿਆਵਾਂ ਅਤੇ ਹੋਰ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ।