06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ’ਚ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ

ਧਰਮਕੋਟ, 5 ਨਵੰਬਰ (ਪਰਮਜੀਤ ਸਿੰਘ)- ਗਲੋਬਲ ਵਿਜਡਮ ਕਾਨਵੈਂਟ ਸਕੂਲ, ਲੋਹਗੜ੍ਹ ਰੋਡ ਧਰਮਕੋਟ ਵਿਖੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਅਤੇ ਸੰਤੁਲਿਤ ਖ਼ੁਰਾਕ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਡਾਇਟੀਸ਼ੀਅਨ ਨਵਜੋਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 06-11-2026
ਧਰਮਕੋਟ, 5 ਨਵੰਬਰ (ਪਰਮਜੀਤ ਸਿੰਘ)- ਗਲੋਬਲ ਵਿਜਡਮ ਕਾਨਵੈਂਟ ਸਕੂਲ, ਲੋਹਗੜ੍ਹ ਰੋਡ ਧਰਮਕੋਟ ਵਿਖੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਅਤੇ ਸੰਤੁਲਿਤ ਖ਼ੁਰਾਕ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਡਾਇਟੀਸ਼ੀਅਨ ਨਵਜੋਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਡਾਇਟੀਸ਼ੀਅਨ ਨਵਜੋਤ ਕੌਰ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਸੰਤੁਲਿਤ ਖ਼ੁਰਾਕ, ਪੌਸ਼ਟਿਕ ਭੋਜਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਉਮਰ ਅਤੇ ਸਰੀਰ ਦੀਆਂ ਲੋੜਾਂ ਅਨੁਸਾਰ ਡਾਈਟ ਪਲਾਨ ਬਾਰੇ ਵੀ ਸਮਝਾਇਆ ਅਤੇ ਸਿਹਤ ਅਤੇ ਸੁਰੱਖਿਆ ਦਾ ਸੰਦੇਸ਼ ਦਿੰਦਿਆਂ ਦੱਸਿਆ ਕਿ ਚੰਗੀ ਸਿਹਤ ਹੀ ਮਨੁੱਖ ਦੀ ਅਸਲ ਦੌਲਤ ਹੈ। ਸੈਮੀਨਾਰ ਦੇ ਅੰਤ ਵਿਚ ਡਾਇਟੀਸ਼ੀਅਨ ਨਵਜੋਤ ਕੌਰ ਨੇ ਵਿਦਿਆਰਥੀਆਂ ਨਾਲ ਨਿੱਜੀ ਤੌਰ ‘ਤੇ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਖ਼ੁਰਾਕ ਤੇ ਸਿਹਤ ਸਬੰਧੀ ਆਦਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਸੈਮੀਨਾਰ ਵਿਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਿਹਤ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਅੰਤ ਵਿਚ ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ ਅਤੇ ਪ੍ਰਿੰਸੀਪਲ ਸ੍ਰੀਮਤੀ ਸਮੀਤਾ ਸਿੰਘ ਨੇ ਡਾਇਟੀਸ਼ੀਅਨ ਨਵਜੋਤ ਕੌਰ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਿਲਾਈ ਅਤੇ ਕੰਪਿਊਟਰ ਕੋਰਸ ਪੂਰਾ ਹੋਣ ’ਤੇ ਪ੍ਰੀਖਿਆ ਲਈ ਅਗਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਫਿਟ ਇੰਡੀਆ ਫਰੀਡਮ ਰਨ 2026 ਤਹਿਤ ਕੱਢੀ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।