06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤਵਾਲ, 5 ਨਵੰਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਵਿਦਿਆਰਥੀਆਂ ਨੂੰ ਗੁਰਬਾਣੀ ਅਤੇ ਉੱਚੇ-ਸੁੱਚੇ ਨੈਤਿਕ ਸੰਸਕਾਰਾਂ ਨਾਲ ਜੋੜਨ ਦੇ ਮਕਸਦ ਨਾਲ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿਚ ‘ਸ੍ਰੀ ਸਹਿਜ ਪਾਠ ਸੇਵਾ ਅੰਮ੍ਰਿਤਸਰ’ ਦੇ ਭਾਈ ਰਾਜਪਾਲ ਸਿੰਘ ਨੇ ਵਿਸ਼ੇਸ਼ ਸ਼ਿਰਕਤ ਕਰਕੇ ਬੱਚਿਆਂ ਨੂੰ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਦੀ ਸ਼ੁੱਧ ਸੰਥਿਆ ਅਤੇ ਗੁਰਬਾਣੀ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਗੁਰਬਾਣੀ ਦੀਆਂ ਤੁਕਾਂ ਦਾ ਉਚਾਰਨ ਸਹਿਜ, ਸ਼ੁੱਧ ਅਤੇ ਸੁਚੱਜੇ ਢੰਗ ਨਾਲ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਦੱਸਿਆ ਕਿ ਗੁਰਬਾਣੀ ਕੇਵਲ ਪੜ੍ਹਨ ਦੇ ਨਾਲ-ਨਾਲ ਜੀਵਨ ਵਿਚ ਧਾਰਨ ਕਰਨ ਦੀ ਲੋੜ ਹੈ।

ਅਜੀਤ ਡੈਸਕ 06-11-2026
ਅਜੀਤਵਾਲ, 5 ਨਵੰਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਵਿਦਿਆਰਥੀਆਂ ਨੂੰ ਗੁਰਬਾਣੀ ਅਤੇ ਉੱਚੇ-ਸੁੱਚੇ ਨੈਤਿਕ ਸੰਸਕਾਰਾਂ ਨਾਲ ਜੋੜਨ ਦੇ ਮਕਸਦ ਨਾਲ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿਚ ‘ਸ੍ਰੀ ਸਹਿਜ ਪਾਠ ਸੇਵਾ ਅੰਮ੍ਰਿਤਸਰ’ ਦੇ ਭਾਈ ਰਾਜਪਾਲ ਸਿੰਘ ਨੇ ਵਿਸ਼ੇਸ਼ ਸ਼ਿਰਕਤ ਕਰਕੇ ਬੱਚਿਆਂ ਨੂੰ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਦੀ ਸ਼ੁੱਧ ਸੰਥਿਆ ਅਤੇ ਗੁਰਬਾਣੀ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਗੁਰਬਾਣੀ ਦੀਆਂ ਤੁਕਾਂ ਦਾ ਉਚਾਰਨ ਸਹਿਜ, ਸ਼ੁੱਧ ਅਤੇ ਸੁਚੱਜੇ ਢੰਗ ਨਾਲ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਦੱਸਿਆ ਕਿ ਗੁਰਬਾਣੀ ਕੇਵਲ ਪੜ੍ਹਨ ਦੇ ਨਾਲ-ਨਾਲ ਜੀਵਨ ਵਿਚ ਧਾਰਨ ਕਰਨ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਾਤਾ-ਪਿਤਾ, ਅਧਿਆਪਕਾਂ ਅਤੇ ਵੱਡਿਆਂ ਦਾ ਸਤਿਕਾਰ ਕਰਨ ਅਤੇ ਨਸ਼ਿਆਂ, ਬੁਰਾਈਆਂ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਇਕ ਚੰਗੇ ਅਤੇ ਸੁਚੱਜੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਸ੍ਰੀ ਸਹਿਜ ਪਾਠ ਸੇਵਾ ਅੰਮ੍ਰਿਤਸਰ ਵਲੋਂ ਵਿਦਿਆਰਥੀਆਂ ਨੂੰ ਨਿੱਤਨੇਮ ਅਤੇ ਗੁਰਬਾਣੀ ਦੀਆਂ ਪੋਥੀ ਸਾਹਿਬ ਵੰਡੀਆਂ ਗਈਆਂ। ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ, ਰਮਨ ਅਰੋੜਾ ਅਤੇ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਨੈਤਿਕ ਪ੍ਰੋਗਰਾਮ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਵੱਡਾ ਯੋਗਦਾਨ ਪਾਉਂਦੇ ਹਨ।
ਪਿਛਲੀ ਖ਼ਬਰ ਆਈ.ਟੀ.ਆਈ. ਕੱਚੇ ਇੰਸਟਰਕਟਰ ਮੰਗਾਂ ਨਾ ਮੰਨੇ ਜਾਣ ਕਾਰਨ ਇਸ ਵਾਰ ਮਨਾਉਣਗੇ ਕਾਲੀ ਦੀਵਾਲੀ ਅਗਲੀ ਖ਼ਬਰ ਕਿੰਗਜ਼ਵੇ ਗਲੋਬਲ ਸਕੂਲ ਵਿਖੇ ‘ਹਿਊਜ਼ ਆਫ਼ ਸਪ੍ਰਿੰਗ’ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।