08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ

ਧਰਮਕੋਟ, 7 ਨਵੰਬਰ (ਪਰਮਜੀਤ ਸਿੰਘ)-ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਲੋਹਗੜ੍ਹ ਰੋਡ ਧਰਮਕੋਟ ਵਿਖੇ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਕਲਾ ਤੇ ਸਿਰਜਣਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 08-11-2026
ਧਰਮਕੋਟ, 7 ਨਵੰਬਰ (ਪਰਮਜੀਤ ਸਿੰਘ)-ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਲੋਹਗੜ੍ਹ ਰੋਡ ਧਰਮਕੋਟ ਵਿਖੇ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਕਲਾ ਤੇ ਸਿਰਜਣਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਬੱਚਿਆਂ ਵਲੋਂ ਦੀਵਾਲੀ ਨਾਲ ਸਬੰਧਿਤ ਸੁੰਦਰ ਦੀਵੇ, ਸਜਾਵਟੀ ਵਸਤਾਂ ਅਤੇ ਵੱਖ-ਵੱਖ ਤਰ੍ਹਾਂ ਦੇ ਆਕਰਸ਼ਕ ਮਾਡਲ ਤਿਆਰ ਕਰਕੇ ਲਿਆਂਦੇ ਗਏ। ਇਸ ਤੋਂ ਇਲਾਵਾ ਰੰਗੋਲੀ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਡਿਵਾਈਨ ਨਾਲੇਜ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਗੁਰੂ ਸਾਹਿਬਾਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਇਤਿਹਾਸਕ ਯੋਗਦਾਨ ਬਾਰੇ ਸਵਾਲ ਪੁੱਛੇ ਗਏ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਨੇਹਾ ਮੈਡਮ ਵਲੋਂ ਵਿਦਿਆਰਥੀਆਂ ਨੂੰ ਹਿੰਦੂ ਧਰਮ ਵਿਚ ਦੀਵਾਲੀ ਦੇ ਧਾਰਮਿਕ ਅਤੇ ਅਧਿਆਤਮਿਕ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਦੀਵਾਲੀ ਬੁਰਾਈ ‘ਤੇ ਅਛਾਈ ਦੀ ਜਿੱਤ ਅਤੇ ਹਨੇਰੇ ‘ਤੇ ਰੌਸ਼ਨੀ ਦੀ ਜਿੱਤ ਦਾ ਪ੍ਰਤੀਕ ਹੈ। ਇਸੇ ਤਰ੍ਹਾਂ ਹਰਵਿੰਦਰ ਮੈਡਮ ਵਲੋਂ ਸਿੱਖ ਇਤਿਹਾਸ ਵਿਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਨੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸ ਅਤੇ ਉਨ੍ਹਾਂ ਵਲੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਦੀ ਇਤਿਹਾਸਕ ਘਟਨਾ ਬਾਰੇ ਬੱਚਿਆਂ ਨੂੰ ਜਾਣੂੰ ਕਰਵਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਸਮੀਤਾ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਇਸ ਤਿਉਹਾਰ ਨੂੰ ਸੁਰੱਖਿਅਤ ਤੇ ਵਾਤਾਵਰਣ-ਅਨੁਕੂਲ ਢੰਗ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਪਟਾਕੇ ਨਾ ਚਲਾਉਣ, ਸ਼ੋਰ-ਸ਼ਰਾਬੇ ਤੋਂ ਦੂਰ ਰਹਿਣ ਅਤੇ ਘੱਟ ਤੋਂ ਘੱਟ ਪ੍ਰਦੂਸ਼ਣ ਫੈਲਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਹ ਵੀ ਸਮਝਾਇਆ ਕਿ ਪਟਾਕਿਆਂ ਦੀ ਉੱਚੀ ਆਵਾਜ਼ ਅਤੇ ਧੂੰਏਂ ਨਾਲ ਬੇਜ਼ਬਾਨ ਜਾਨਵਰਾਂ ਅਤੇ ਪੰਛੀਆਂ ਨੂੰ ਬਹੁਤ ਡਰ ਅਤੇ ਪ੍ਰੇਸ਼ਾਨੀ ਹੁੰਦੀ ਹੈ। ਇਸ ਲਈ ਸਾਨੂੰ ਉਨ੍ਹਾਂ ਦੀ ਸੁਰੱਖਿਆ ਅਤੇ ਵਾਤਾਵਰਣ ਦੀ ਸੰਭਾਲ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਅਸਲ ਮਕਸਦ ਆਪਣੇ ਜੀਵਨ ਅਤੇ ਸਮਾਜ ਵਿਚ ਖ਼ੁਸ਼ੀਆਂ, ਪਿਆਰ ਅਤੇ ਰੌਸ਼ਨੀ ਫੈਲਾਉਣਾ ਹੈ, ਨਾ ਕਿ ਪ੍ਰਦੂਸ਼ਣ ਵਧਾਉਣਾ। ਇਸ ਖ਼ੁਸ਼ੀ ਦੇ ਮੌਕੇ ‘ਤੇ ਸਕੂਲ ਮੈਨੇਜਮੈਂਟ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਹੋਰ ਸਟਾਫ਼ ਮੈਂਬਰਾਂ, ਜਿਨ੍ਹਾਂ ਵਿਚ ਡਰਾਈਵਰ, ਕੰਡਕਟਰ ਅਤੇ ਸਫ਼ਾਈ ਕਰਮਚਾਰੀ ਸ਼ਾਮਲ ਸਨ, ਨੂੰ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਤੋਹਫ਼ੇ ਭੇਟ ਕੀਤੇ ਗਏ। ਇਸ ਦੇ ਨਾਲ ਹੀ ਸਾਰੇ ਕਰਮਚਾਰੀਆਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਸਕੂਲ ਮੈਨੇਜਮੈਂਟ ਦੇ ਇਸ ਉਪਰਾਲੇ ਨੇ ਸਮੂਹ ਸਟਾਫ਼ ਵਿਚ ਖ਼ੁਸ਼ੀ ਅਤੇ ਆਪਣੇ ਪਣ ਦੀ ਭਾਵਨਾ ਪੈਦਾ ਕੀਤੀ। ਅੰਤ ਵਿਚ ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ ਅਤੇ ਐਮ. ਡੀ. ਸ੍ਰੀਮਤੀ ਬਲਜੀਤ ਕੌਰ ਭੁੱਲਰ ਵਲੋਂ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆ ਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਅਜਿਹੀਆਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਆਪਣੇ ਸਭਿਆਚਾਰ, ਇਤਿਹਾਸ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਬਹੁਤ ਜ਼ਰੂਰੀ ਹੈ। ਇਸ ਤਰ੍ਹਾਂ ਸਕੂਲ ਵਿਚ ਦੀਵਾਲੀ ਦਾ ਇਹ ਤਿਉਹਾਰ ਖ਼ੁਸ਼ੀਆਂ, ਸਿੱਖਿਆਦਾਇਕ ਗਤੀਵਿਧੀਆਂ, ਆਪਸੀ ਪਿਆਰ ਅਤੇ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦਿੰਦਾ ਹੋਇਆ ਯਾਦਗਾਰੀ ਹੋ ਨਿਬੜਿਆ।
ਪਿਛਲੀ ਖ਼ਬਰ ਚੇਅਰਮੈਨ ਜਤਿੰਦਰ ਭੱਲਾ ਵਲੋਂ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਵਿਚ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਦੀ ਚੁੱਕੀ ਸਹੁੰ ਇੰਜ: ਜਨੇਸ਼ ਗਰਗ ਅਤੇ ਡਾ. ਮੁਸਕਾਨ ਗਰਗ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।