10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ’ਚ ਦੀਵਾਲੀ ਦਾ ਤਿਉਹਾਰ ਮਨਾਇਆ

ਠੱਠੀ ਭਾਈ, 9 ਨਵੰਬਰ (ਜਗਰੂਪ ਸਿੰਘ ਮਠਾੜੂ)-ਸਥਾਨਕ ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਵਿਖੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਇਸ ਸ਼ੁੱਭ ਮੌਕੇ ‘ਤੇ ਸਕੂਲ ਦੇ ਵਿਹੜੇ ਨੂੰ ਰੰਗ-ਬਰੰਗੇ ਦੀਵਿਆਂ, ਫੁੱਲਾਂ, ਬਿਜਲਈ ਲੜੀਆਂ ਅਤੇ ਬੱਚਿਆਂ ਵਲੋਂ ਬਣਾਈ ਗਈ ਆਕਰਸ਼ਕ ਰੰਗੋਲੀ ਨਾਲ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ।

ਅਜੀਤ ਡੈਸਕ 10-11-2026
ਠੱਠੀ ਭਾਈ, 9 ਨਵੰਬਰ (ਜਗਰੂਪ ਸਿੰਘ ਮਠਾੜੂ)-ਸਥਾਨਕ ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਵਿਖੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਇਸ ਸ਼ੁੱਭ ਮੌਕੇ ‘ਤੇ ਸਕੂਲ ਦੇ ਵਿਹੜੇ ਨੂੰ ਰੰਗ-ਬਰੰਗੇ ਦੀਵਿਆਂ, ਫੁੱਲਾਂ, ਬਿਜਲਈ ਲੜੀਆਂ ਅਤੇ ਬੱਚਿਆਂ ਵਲੋਂ ਬਣਾਈ ਗਈ ਆਕਰਸ਼ਕ ਰੰਗੋਲੀ ਨਾਲ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਸਕੂਲ ਦੇ ਚਾਰ ਹਾਊਸਾਂ ਸਤਲੁਜ, ਰਾਵੀ, ਬਿਆਸ ਅਤੇ ਚਨਾਬ ਗਰੁੱਪ ਦੇ ਬੱਚਿਆਂ ਵਲੋਂ ਇਸ ਪ੍ਰੋਗਰਾਮ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ। ਇਸ ਦੌਰਾਨ ਸਕੂਲ ਵਿਚ ਪੋਸਟਰ ਮੇਕਿੰਗ, ਰੰਗੋਲੀ ਅਤੇ ਦੀਵਾ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਵਲੋਂ ਬੋਰਡਾਂ ਦੀ ਸਜਾਵਟ ਵੀ ਬਹੁਤ ਖ਼ੂਬਸੂਰਤੀ ਨਾਲ ਕੀਤੀ ਗਈ। ਸਾਰੇ ਬੱਚਿਆਂ ਨੇ ਆਪਣੀ ਕਲਾ ਅਤੇ ਰਚਨਾਤਮਿਕਤਾ ਦਾ ਬਹੁਤ ਹੀ ਸੋਹਣਾ ਪ੍ਰਦਰਸ਼ਨ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ‘ਚੋਂ ਪਹਿਲਾ ਸਥਾਨ ਦਿਲਪ੍ਰੀਤ ਕੌਰ (ਰਾਵੀ ਹਾਊਸ), ਦੂਜਾ ਸਥਾਨ ਮਨਜੋਤ ਕੌਰ (ਸਤਲੁਜ ਹਾਊਸ), ਤੀਜਾ ਸਥਾਨ ਸੁਖਮਨਪ੍ਰੀਤ ਕੌਰ (ਚਨਾਬ ਹਾਊਸ) ਨੇ ਹਾਸਲ ਕੀਤਾ। ਰੰਗੋਲੀ ਮੁਕਾਬਲੇ ‘ਚੋਂ ਪਹਿਲਾ ਸਥਾਨ ਰਾਵੀ ਹਾਊਸ ਅਤੇ ਸਤਲੁਜ ਹਾਊਸ ਦੂਜਾ ਸਥਾਨ ਚਨਾਬ ਹਾਊਸ, ਤੀਜਾ ਸਥਾਨ ਬਿਆਸ ਹਾਊਸ ਨੇ ਹਾਸਲ ਕੀਤਾ। ਦੀਵਾ ਮੇਕਿੰਗ ਮੁਕਾਬਲੇ ‘ਚੋਂ ਪਹਿਲਾ ਸਥਾਨ ਮਹਿਕਪ੍ਰੀਤ ਕੌਰ ਨੇ ਹਾਸਲ ਕੀਤ ਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਅਤੇ ਪ੍ਰਿੰਸੀਪਲ ਮੈਡਮ ਪ੍ਰੋਮਿਲਾ ਸ਼ਰਮਾ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਅੰਤ ਵਿਚ ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਡਾਇਰੈਕਟਰ ਮੈਡਮ ਅਤੇ ਪ੍ਰਿੰਸੀਪਲ ਮੈਡਮ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਬਹੁਤ-ਬਹੁਤ ਮੁਬਾਰਕਬਾਦ ਦਿੱਤੀ ਗਈ।­
ਪਿਛਲੀ ਖ਼ਬਰ ਰਾਜਿੰਦਰ ਸਿੰਘ ਖੋਟੇ ਦਾਣਾ ਮੰਡੀਆਂ ’ਚ ਲੋੜਵੰਦ ਮਜ਼ਦੂਰਾਂ ਦੀ ਕਰ ਰਹੇ ਲਗਾਤਾਰ ਸੇਵਾ ਅਗਲੀ ਖ਼ਬਰ ਡਿਪਟੀ ਮੇਅਰ ਗੌਰਵ ਗਰਗ ਨੇ ਇੰਟਰਲਾਕਿੰਗ ਟਾਇਲਾਂ ਲਗਵਾ ਕੇ 50 ਸਾਲ ਪੁਰਾਣੀ ਸਮੱਸਿਆ ਕੀਤੀ ਦੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।