10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਟੀ.ਐਲ.ਐਫ. ਸਕੂਲ ਵਿਖੇ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ

ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)- ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

ਅਜੀਤ ਡੈਸਕ 10-11-2026
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)- ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਵਿਖੇ ਬੰਦੀਛੋੜ ਦਿਵਸ ਅਤੇ ਦੀਵਾਲੀ ਦੇ ਪਵਿੱਤਰ ਮੌਕੇ ‘ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਅੱਜ ਦਾ ਵਿਚਾਰ ਅਤੇ ਅੱਜ ਦਾ ਸ਼ਬਦ ਪੇਸ਼ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਨੇ ਖ਼ਬਰਾਂ ਪੜ੍ਹੀਆਂ, ਜਿਨ੍ਹਾਂ ਵਿਚ ਦੇਸ਼ ਭਰ ਵਿਚ ਦੀਵਾਲੀ ਦੇ ਜਸ਼ਨਾਂ, ਮੋਗਾ ਦੇ ਬਾਜ਼ਾਰਾਂ ਦੀ ਖ਼ੂਬਸੂਰਤ ਸਜਾਵਟ ਅਤੇ ਸਕੂਲ ਵਿਚ ਕਰਵਾਏ ਗਏ ਅੰਤਰ-ਕਲਾਸ ਕਮਰਾ ਸਜਾਵਟ ਮੁਕਾਬਲੇ ਨਾਲ ਸੰਬੰਧਿਤ ਖ਼ਬਰਾਂ ਸ਼ਾਮਿਲ ਸਨ। ਇਸ ਮੁਕਾਬਲੇ ਵਿਚ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਦੀਵਿਆਂ, ਮੋਮਬਤੀਆਂ, ਰੰਗੋਲੀਆਂ, ਤੋਰਨਾਂ, ਕਾਗ਼ਜ਼ ਦੀਆਂ ਲਾਲਟੈਣਾਂ, ਰੰਗ-ਬਿਰੰਗੇ ਚਾਰਟਾਂ ਅਤੇ ਪੋਸਟਰਾਂ ਨਾਲ ਆਪਣੇ ਕਲਾਸ-ਰੂਮਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ। ਵਿਦਿਆਰਥੀਆਂ ਦੀ ਰਚਨਾਤਮਿਕਤਾ, ਸਮੂਹਿਕ ਯਤਨਾਂ ਅਤੇ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਮੁਕਾਬਲੇ ਦੇ ਨਤੀਜੇ ਵੀ ਐਲਾਨੇ ਗਏ ਅਤੇ ਸ਼ਾਨਦਾਰ ਸਜਾਵਟ ਕਰਨ ਵਾਲੀਆਂ ਜੇਤੂ ਕਲਾਸਾਂ ਨੂੰ ਵਧਾਈ ਦਿੱਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਬੰਦੀਛੋੜ ਦਿਵਸ ਅਤੇ ਦੀਵਾਲੀ ਦੇ ਮਹੱਤਵ ਬਾਰੇ ਆਪਣੇ ਵਿਚਾਰ ਪੇਸ਼ ਕੀਤੇ । ਉਨ੍ਹਾਂ ਨੇ ਪੰਜਾਬੀ ਸਭਿਆਚਾਰ, ਪਰੰਪਰਾਵਾਂ ਅਤੇ ਆਪਸੀ ਭਾਈਚਾਰੇ ਦੀ ਮਹੱਤਤਾ ਬਾਰੇ ਚਾਨਣਾ ਪਾਇਆ।
ਪਿਛਲੀ ਖ਼ਬਰ ਕਿਸ਼ਨਪੁਰਾ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਅਗਲੀ ਖ਼ਬਰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।