ਮਾਤਾ ਦਮੋਦਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)-ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਸਾਲ ਤਿਉਹਾਰ ਦਾ ਮੁੱਖ ਥੀਮ ਪੰਜਾਬੀ ਸਭਿਆਚਾਰ ਰੱਖਿਆ ਗਿਆ, ਜਿਸ ਤਹਿਤ ਵਿਦਿਆਰਥਣਾਂ ਨੇ ਪੰਜਾਬੀ ਵਿਰਸੇ ਅਤੇ ਸਭਿਆਚਾਰ ਦੀਆਂ ਖ਼ੂਬਸੂਰਤ ਝਲਕੀਆਂ ਪੇਸ਼ ਕੀਤੀਆਂ।
ਸ
ਸਨਿਚਰਵਾਰ, 1 ਅਗਸਤ, 2026
10-11-2026
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)-ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਸਾਲ ਤਿਉਹਾਰ ਦਾ ਮੁੱਖ ਥੀਮ ਪੰਜਾਬੀ ਸਭਿਆਚਾਰ ਰੱਖਿਆ ਗਿਆ, ਜਿਸ ਤਹਿਤ ਵਿਦਿਆਰਥਣਾਂ ਨੇ ਪੰਜਾਬੀ ਵਿਰਸੇ ਅਤੇ ਸਭਿਆਚਾਰ ਦੀਆਂ ਖ਼ੂਬਸੂਰਤ ਝਲਕੀਆਂ ਪੇਸ਼ ਕੀਤੀਆਂ। ਇਸ ਮੌਕੇ ਵਿਦਿਆਰਥਣਾਂ ਵਲੋਂ ਸਕੂਲ ਦੇ ਕਲਾਸ-ਰੂਮਾਂ ਨੂੰ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਢੰਗ ਨਾਲ ਸਜਾਇਆ ਗਿਆ ਅਤੇ ਰੰਗ-ਬਰੰਗੀਆਂ ਰੰਗੋਲੀਆਂ ਬਣਾਈਆਂ ਗਈਆਂ। ਵਿਦਿਆਰਥਣਾਂ ਨੇ ਪੰਜਾਬੀ ਵਰਨਮਾਲਾ (ਪੈਂਤੀ ਅੱਖਰੀ) ਅਤੇ ਮੁਹਾਰਨੀ ਨੂੰ ਬਹੁਤ ਹੀ ਸੁੰਦਰ, ਸਜਾਵਟੀ ਅਤੇ ਰਚਨਾਤਮਿਕ ਢੰਗ ਨਾਲ ਪੇਸ਼ ਕਰ ਕੇ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਕਲਾਸ ਸਜਾਵਟ ਮੁਕਾਬਲੇ ਵਿਚ ਗਿਆਰ੍ਹਵੀਂ ਆਰਟਸ ਜਮਾਤ ਅਤੇ ਗਿਆਰ੍ਹਵੀਂ ਸਾਇੰਸ ਜਮਾਤ ਨੇ ਪਹਿਲਾ ਅਤੇ ਬਾਰ੍ਹਵੀਂ ਸਾਇੰਸ ਜਮਾਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਵਿਦਿਆਰਥਣਾਂ ਵਲੋਂ ਵੱਖ-ਵੱਖ ਫੂਡ ਸਟਾਲ ਵੀ ਲਗਾਏ ਗਏ। ਤਿਉਹਾਰ ਨੂੰ ਹੋਰ ਰੋਚਕ ਬਣਾਉਣ ਲਈ ਦੀਵਾ ਮੇਕਿੰਗ ਅਤੇ ਕੈਂਡਲ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥਣਾਂ ਨੇ ਬੜੀ ਦਿਲਚਸਪੀ ਨਾਲ ਭਾਗ ਲਿਆ ਅਤੇ ਆਪਣੀ ਸਿਰਜਣਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਕੌਰ ਭੁੱਲਰ ਨੇ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਨੂੰ ਧਿਆਨ ਵਿਚ ਰੱਖਦਿਆਂ ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਨੂੰ ਹਨੇਰੇ ਤੋਂ ਚਾਨਣ ਵੱਲ, ਬੁਰਾਈ ਤੋਂ ਨੇਕੀ ਵੱਲ ਅਤੇ ਨਿਰਾਸ਼ਾ ਤੋਂ ਆਸ ਵੱਲ ਵਧਣ ਦਾ ਸੰਦੇਸ਼ ਦਿੰਦਾ ਹੈ।