10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਨੇ ਨੈਸ਼ਨਲ ਫਾਰਮਾ ਟੈਕ ਫੈਸਟ ’ਚ ਗੱਡੇ ਸਫਲਤਾ ਦੇ ਝੰਡੇ

ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)- ਆਈ. ਐਸ.

ਅਜੀਤ ਡੈਸਕ 10-11-2026
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)- ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਚਿਤਕਾਰਾ ਯੂਨੀਵਰਸਿਟੀ ਵਲੋਂ ਆਯੋਜਿਤ ਨੈਸ਼ਨਲ ਫਾਰਮਾ ਟੈਕ ਫੈਸਟ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਰਮਾ ਚੇਨ ਮੁਕਾਬਲੇ ਵਿਚ ਫਾਰਮ.ਡੀ. ਪੰਜਵੇਂ ਸਮੈਸਟਰ ਦੇ ਵਿਦਿਆਰਥੀ ਕੇਸ਼ਵ ਗੁਪਤਾ ਨੇ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਮਾਣ ਵਧਾਇਆ। ਕੇਸ਼ਵ ਗੁਪਤਾ ਆਪਣਾ ਪ੍ਰੋਜੈਕਟ ਕਾਰਜ ਡਾ. ਮਾਧਵ ਦਿਵੇਦੀ ਦੀ ਅਗਵਾਈ ਹੇਠ ਕਰ ਰਹੇ ਹਨ। ਇਸੇ ਤਰ੍ਹਾਂ ਬੀ.ਫਾਰਮ. ਫਾਈਨਲ ਸਾਲ ਦੇ ਵਿਦਿਆਰਥੀ ਜਸ਼ਨ ਸਿੰਗਲਾ ਨੇ ਡਾ. ਸੌਰਭ ਕੋਸੇ ਹੈੱਡ ਡਿਪਾਰਟਮੈਂਟ ਆਫ਼ ਫਾਰਮ.ਡੀ. ਦੀ ਰਹਿਨੁਮਾਈ ਹੇਠ ਓਰਲ ਪੋਸਟਰ ਪ੍ਰੈਜ਼ੈਂਟੇਸ਼ਨ ਵਿਚ ਭਾਗ ਲੈਂਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਫਾਰਮ.ਡੀ. ਤੀਜੇ ਸਾਲ ਦੀ ਵਿਦਿਆਰਥਣ ਹਰਸ਼ਿਤਾ ਨੇ ਈ-ਪੋਸਟਰ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰ ਕੇ ਸੰਸਥਾ ਦੀਆਂ ਪ੍ਰਾਪਤੀਆਂ ਵਿਚ ਇਕ ਹੋਰ ਮਾਣਮੱਤਾ ਅਧਿਆਇ ਜੋੜਿਆ। ਡਾ. ਗੁਪਤਾ ਨੇ ਕਿਹਾ ਕਿ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀ ਆਪਣੀ ਮਿਹਨਤ, ਲਗਨ, ਅਕਾਦਮਿਕ ਯੋਗਤਾ ਅਤੇ ਖੋਜਮੁਖੀ ਸੋਚ ਸਦਕਾ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਲਗਾਤਾਰ ਆਪਣੀ ਪਛਾਣ ਬਣਾ ਰਹੇ ਹਨ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ: ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਅਤੇ ਸਮੂਹ ਫੈਕਲਟੀ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੂੰ ਵਧਾਈ ਦਿੱਤੀ ।
ਪਿਛਲੀ ਖ਼ਬਰ ਗ੍ਰੀਸ ਦੇ ਟਾਪੂ ’ਚ ਪਰਵਾਸੀਆਂ ਨਾਲ ਭਰੀ ਕਿਸ਼ਤੀ ’ਚੋਂ 12 ਲਾਸ਼ਾਂ ਮਿਲੀਆਂ ਅਗਲੀ ਖ਼ਬਰ ਕਾਮਰੇਡ ਰਣਧੀਰ ਗਿੱਲ ਦੀ ਬਰਸੀ ਮੌਕੇ ਕਰਵਾਇਆ ਗਿਆ ਪ੍ਰਭਾਵਸ਼ਾਲੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।