ਸੁਖਬੀਰ ਸਿੰਘ ਬਾਦਲ ਦੀ ਕੋਟਕਪੂਰਾ ਫ਼ੇਰੀ ਅੱਜ
ਕੋਟਕਪੂਰਾ, 10 ਨਵੰਬਰ (ਰਿੰਕੂ ਮਲਹੋਤਰਾ, ਹਰਪ੍ਰੀਤ ਸਿੰਘ ਚਾਨਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਮਿਤੀ 11 ਨਵੰਬਰ 2026 ਦਿਨ ਬੁੱਧਵਾਰ ਬਾਅਦ ਦੁਪਹਿਰ 2 ਵਜੇ ਸੰਗਮ ਪੈਲੇਸ ਕੋਟਕਪੂਰਾ ਵਿਖੇ ਪਹੁੰਚ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਮੇਂ ਉਹ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਨੂੂੰ ਵਪਾਰ ਵਿਚ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਸਮਾਧਾਨ ਸਬੰਧੀ ਗੱਲਬਾਤ ਕਰਨਗੇ।
ਅਜੀਤ ਡੈਸਕ
11-11-2026